ਪੰਜਾਬ ਦੀ ਮਾਨਯੋਗ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜਬੂਤ ਬਣਾਉਣ ਅਤੇ ਇੱਕ ਮਿਸਾਲ ਕਾਇਮ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ‘ਚ ਨਵੇਂ ਸਾਲ ਦੀ ਸ਼ੁਰੂਆਤ ‘ਤੇ ਲੁਧਿਆਣਾ ‘ਚ ਆਯੋਜਿਤ ਪ੍ਰੋਗਰਾਮ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ 4 ਹਜ਼ਾਰ ਅਧਿਆਪਕਾਂ ਨੂੰ ਜੁਆਇਨਿੰਗ ਲੈਟਰ ਦਿੱਤੇ।ਇਸ ਨਾਲ ਰਾਜ ਵਿੱਚ ਮਾਨਯੋਗ ਸਰਕਾਰ ਵੱਲੋਂ ਭਰਤੀ ਕੀਤੇ ਗਏ ਅਧਿਆਪਕਾਂ ਦੀ ਗਿਣਤੀ 10,000 ਹੋ ਗਈ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ।
ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਇਸ ਸਮੇਂ 6000 ਹੋਰ ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਨੁਸਾਰ ਸਾਰੇ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਜਲਦੀ ਮੁਕੰਮਲ ਕਰ ਲਈ ਜਾਵੇਗੀ।












