ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਮੀਟਿੰਗ ਦਾ ਸਮਾਂ ਦੁਪਹਿਰ 1 ਵਜੇ ਤੈਅ ਕੀਤਾ ਗਿਆ ਹੈ। ਸੂਬੇ ਵਿੱਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਰਸਮੀ ਮੁਲਾਕਾਤ ਹੈ। ਮਾਨ ਦਾ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨਾਲ ਮੁਲਾਕਾਤ ਵੀ ਤੈਅ ਸੀ। ਹਾਲਾਂਕਿ ਇਸ ਬਾਰੇ ਅਜੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ।
ਭਗਵੰਤ ਮਾਨ ਨੇ 16 ਮਾਰਚ ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਪੀਐਮ ਨਰਿੰਦਰ ਮੋਦੀ ਨੇ ਟਵੀਟ ਕਰਕੇ ਭਗਵੰਤ ਮਾਨ ਨੂੰ ਸੀਐਮ ਬਣਨ ਦੀ ਵਧਾਈ ਦਿੱਤੀ ਸੀ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਉਹ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨਗੇ।












