November 14, 2026, 11:38 am
----------- Advertisement -----------
HomeNewsBreaking NewsCM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

Published on

----------- Advertisement -----------

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਾਹੌਰ ਵਿੱਚ ਇੱਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਮਨਜ਼ੂਰੀ ਮਿਲਣ ਦੀ ਸੰਭਾਵਨਾ ਘੱਟ ਹੈ। ਸਰਕਾਰ ਨੇ ਇਸ ਪਿੱਛੇ ਪਾਕਿਸਤਾਨ ਪ੍ਰਤੀ ਆਪਣੀ ਨੀਤੀ ਦਾ ਹਵਾਲਾ ਦਿੱਤਾ ਹੈ, ਖਾਸ ਤੌਰ ‘ਤੇ ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ।

ਮੁੱਖ ਮਹਿਮਾਨ ਵਜੋਂ ਮਿਲਿਆ ਸੱਦਾ

ਵਿਦੇਸ਼ ਮੰਤਰਾਲੇ (MEA) ਨੇ ਕਿਹਾ ਹੈ ਕਿ ਵੱਖ-ਵੱਖ ਦੇਸ਼ਾਂ ਨਾਲ ਸਬੰਧਾਂ ਦੇ ਮਾਮਲੇ ਵਿੱਚ ਭਾਰਤ ਦੀ ਇੱਕ ਨਿਰਧਾਰਤ ਰਾਸ਼ਟਰੀ ਨੀਤੀ ਹੈ ਅਤੇ ਸਾਰਿਆਂ ਤੋਂ ਇਸ ਦੀ ਪਾਲਣਾ ਕਰਨ ਦੀ ਉਮੀਦ ਕੀਤੀ ਜਾਂਦੀ ਹੈ। ਪੰਜਾਬ ਦੇ ਮੁੱਖ ਮੰਤਰੀ ਨੂੰ ਲਾਹੌਰ ਵਿੱਚ 27 ਤੋਂ 29 ਨਵੰਬਰ ਤੱਕ ਹੋਣ ਵਾਲੀ ਚੌਥੀ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਵਿੱਚ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ।

ਰਾਸ਼ਟਰੀ ਨੀਤੀ ਹਰ ਕੋਈ ਇਸ ਦੀ ਪਾਲਣਾ ਕਰੇ

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਆਪਣੀ ਨਿਯਮਤ ਮੀਡੀਆ ਬ੍ਰੀਫਿੰਗ ਦੌਰਾਨ ਕਿਹਾ “ਜਦੋਂ ਵਿਦੇਸ਼ੀ ਮੁਲਕਾਂ ਨਾਲ ਸਬੰਧਾਂ ਦੀ ਗੱਲ ਆਉਂਦੀ ਹੈ, ਤਾਂ ਸਾਡੀ ਇੱਕ ਰਾਸ਼ਟਰੀ ਨੀਤੀ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਹਰ ਕੋਈ ਇਸ ਦੀ ਪਾਲਣਾ ਕਰੇ।”

ਉਨ੍ਹਾਂ ਕਿਹਾ “ਜਿੱਥੋਂ ਤੱਕ ਵਿਦੇਸ਼ ਜਾਣ ਵਾਲੇ ਉੱਚ-ਪੱਧਰੀ ਪਤਵੰਤਿਆਂ ਲਈ ਸਿਆਸੀ ਮਨਜ਼ੂਰੀਆਂ ਦਾ ਸਵਾਲ ਹੈ, ਇਹ ਮੰਤਰਾਲਾ ਆਪਣੀ ਸਮੁੱਚੀ ਨੀਤੀ ਦੇ ਅਨੁਸਾਰ ਇਸ ਦਾ ਮੁਲਾਂਕਣ ਕਰਦਾ ਹੈ ਅਤੇ ਉਸੇ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਂਦੀ ਹੈ।”

ਉਨ੍ਹਾਂ ਅੱਗੇ ਕਿਹਾ “ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਬਾਰੇ ਸਾਡੇ ਰੁਖ਼ ਦੀ ਗੱਲ ਕਰੀਏ ਤਾਂ, ਇਹ ਸਾਰਿਆਂ ਲਈ ਬਿਲਕੁਲ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਅਸੀਂ ਕਿੱਥੇ ਖੜ੍ਹੇ ਹਾਂ।” ਜੈਸਵਾਲ, ਮਾਨ ਨੂੰ ਦਿੱਤੇ ਗਏ ਸੱਦੇ ਬਾਰੇ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦੇ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ

ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਚਲਾਉਣ ਤੋਂ ਰੋਕਣ ‘ਤੇ ਪੰਜਾਬ ਪੁਲਿਸ ਦੇ ਇੱਕ ਏ.ਐੱਸ.ਆਈ....

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...