June 18, 2026, 1:05 pm
----------- Advertisement -----------
HomeNewsBreaking News1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਾਰੀ ਹੁਕਮਨਾਮੇ ਤੋਂ ਬਾਅਦ ਅੱਜ ਆਮ ਆਦਮ ਪਾਰਟੀ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਪ੍ਰੈੱਸ ਕਾਨਫਰੰਸ ‘ਚ ਆਮ ਆਦਮੀ ਪਾਰਟੀ ਦੇ ਬੁਲਾਰੇ ਬਲਤੇਜ ਪੰਨੂ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਮੌਜੂਦ ਰਹੇ। ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਮਾਨ ਦੀ ਕਥਿਤ ਵੀਡੀਓ ਨੂੰ ਫਰਜ਼ੀ ਦੱਸਦਿਆ ਹੋਏ, ਇਸ ਨੂੰ ਪੰਜਾਬ ਅੰਦਰ ਲੋਕਾਂ ਦੀਆਂ ਭਾਵਨਾਵਾਂ ਭੜਕਾਉਣ ਦੀ ਸਾਜ਼ਿਸ਼ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਸ ਸਭ ਤੇ ਪਿੱਛੇ ਸ਼੍ਰੋਮਣੀ ਅਕਾਲੀ ਦਲ ਹੈ ਤੇ ਸਿਆਸੀ ਸਾਜ਼ਿਸ਼ ਰਚ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਚੀਮਾ ਨੇ ਕਿਹਾ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਪੰਜਾਬ ਦੇ ਅੰਦਰ ਅਕਾਲੀ ਦਲ ਤੇ ਭਾਜਪਾ ਦਾ ਰਾਜ ਰਿਹਾ, ਉਸੇ ਸਮੇਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦਾ ਦੌਰ ਜਾਰੀ ਰਿਹਾ। ਇਹ ਅਕਾਲੀ ਦਲ ਦਾ ਕਲੰਕਿਤ ਇਤਿਹਾਸ ਰਿਹਾ ਹੈ ਕਿ ਜਦੋਂ ਵੀ ਉਹ ਰਾਜ ‘ਚ ਆਏ, ਉਨ੍ਹਾ ਨੇ ਕੰਮ ਕਰਨ ਦੀ ਬਜਾਏ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੁਹਰਾ ਬਣਾ ਕੇ ਬੇਅਦਬੀਆਂ ਕਰਵਾਈਆਂ।

ਜਾਂਚ ‘ਚ ਪਤਾ ਚਲਿਆ ਵੀਡੀਓ ਚ ਸੀਐਮ ਮਾਨ ਨਹੀਂ: ਚੀਮਾ

ਹਰਪਾਲ ਚੀਮਾ ਨੇ ਇਸ ਦੌਰਾਨ ਕਥਿਤ ਵੀਡੀਓ ਦੀਆਂ ਦੋ ਰਿਪੋਰਟਾਂ ਪੇਸ਼ ਕੀਤੀਆਂ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਨ੍ਹਾਂ ਰਿਪੋਰਟਾਂ ‘ਚ ਚਿਹਰੇ ਦਾ ਐਂਗਲ, ਕੱਦ ਦਾ ਐਂਗਲ, ਸਰੀਰਕ ਢਾਂਚਾ ਤੇ ਹੋਰ ਪੱਖੋਂ ਜਾਂਚ ਕਰਕੇ ਦੱਸਿਆ ਗਿਆ ਕਿ ਕਥਿਤ ਵੀਡੀਓ ਫਰਜ਼ੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਰਿਪੋਰਟ ਦੀ ਜਾਂਚ ‘ਚ ਪਤਾ ਚਲਿਆ ਹੈ ਕਿ ਵੀਡੀਓ ‘ਚ ਦਿਖਣ ਵਾਲਾ ਵਿਅਕਤੀ ਸੀਐਮ ਭਗਵੰਤ ਮਾਨ ਨਹੀਂ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਕੋਈ ਵਿਅਕਤੀ, ਕੋਈ ਐਕਟਰ ਖੜ੍ਹਾ ਕਰਕੇ ਉਹ ਵੀਡੀਓ ਬਣਾਈ ਗਈ ਤਾਂ ਜੋ ਸੀਐਮ ਮਾਨ ਨੂੰ ਬਦਨਾਮ ਕੀਤਾ ਜਾ ਸਕੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...