November 10, 2026, 3:22 am
----------- Advertisement -----------
HomeNewsBreaking Newsਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Published on

----------- Advertisement -----------

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ‘ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 31 ਸਾਲਾਂ ਬਾਅਦ ਉਨ੍ਹਾਂ ਦੀ ਬਿਮਾਰ ਮਾਤਾ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਉਮੀਦ ਫਿਰ ਤੋਂ ਜਾਗੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਰਾਜਪਾਲ ਦੀ ਸਿਫ਼ਾਰਸ਼ ਦੀ ਲੋੜ ਹੈ ਕਿਉਂਕਿ ਕੇਸ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜੇਕਰ ਹਵਾਰਾ ਨੂੰ ਪੈਰੋਲ ਦਿੱਤੀ ਜਾਂਦੀ ਹੈ ਤਾਂ ਪੰਜਾਬ ਸਰਕਾਰ ਅਮਨ-ਕਾਨੂੰਨ ਦੀ ਵਿਵਸਥਾ ‘ਤੇ ਕੋਈ ਅਸਰ ਨਾ ਪੈਣ ਨੂੰ ਯਕੀਨੀ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਲਵੇਗੀ।

ਰਾਜਪਾਲ ਨੂੰ ਮਨੁੱਖਤਾ ਦੇ ਆਧਾਰ ‘ਤੇ ਇਸ ਮਾਮਲੇ ‘ਤੇ ਵਿਚਾਰ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਪਿਛਲੇ 31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਮਾਤਾ ਬਿਰਧ ਅਵਸਥਾ ਵਿੱਚ ਹਨ, ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਤੋਂ ਪੀੜਤ ਹਨ ਅਤੇ ਇਸ ਵੇਲੇ ਨੀਮ-ਬੇਹੋਸ਼ੀ ਦੀ ਹਾਲਤ ਵਿੱਚ ਹਨ। ਉਨ੍ਹਾਂ ਦੀ ਵਿਗੜ ਰਹੀ ਸਿਹਤ ਨੂੰ ਦੇਖਦੇ ਹੋਏ ਮੈਂ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਉਹ ਜਗਤਾਰ ਸਿੰਘ ਹਵਾਰਾ ਨੂੰ ਛੇਤੀ ਤੋਂ ਛੇਤੀ 10 ਦਿਨਾਂ ਦੀ ਪੈਰੋਲ ਦੇਣ ‘ਤੇ ਹਮਦਰਦੀ ਨਾਲ ਵਿਚਾਰ ਕਰਨ ਤਾਂ ਜੋ ਉਹ ਆਪਣੀ ਮਾਤਾ ਨੂੰ ਮਿਲ ਸਕਣ।”

ਉਨ੍ਹਾਂ ਨੇ ਅੱਗੇ ਕਿਹਾ, “ਚੰਡੀਗੜ੍ਹ ਦੇ ਪ੍ਰਸ਼ਾਸਕ ਹੋਣ ਦੇ ਨਾਤੇ ਇਸ ਸਬੰਧੀ ਫੈਸਲਾ ਲੈਣ ਲਈ ਰਾਜਪਾਲ ਦੀ ਸਿਫ਼ਾਰਸ਼ ਜ਼ਰੂਰੀ ਹੈ। ਇਸ ਲਈ ਮਾਮਲੇ ਦੇ ਮਨੁੱਖੀ ਪਹਿਲੂ ਅਤੇ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਵਿਗੜ ਰਹੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ ਰਾਜਪਾਲ ਨੂੰ ਛੇਤੀ ਤੋਂ ਛੇਤੀ ਫੈਸਲਾ ਲੈਣ ਦੀ ਅਪੀਲ ਕੀਤੀ ਹੈ।”

ਰਾਜਪਾਲ ਨੂੰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੰਜਾਬ ਸਰਕਾਰ ਦੀ ਪੂਰੀ ਜ਼ਿੰਮੇਵਾਰੀ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਦੇ ਆਪਣੇ ਘਰ ਆਉਣ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਦੀ ਸੂਬਾ ਸਰਕਾਰ ਪੂਰੀ ਗਾਰੰਟੀ ਲੈਂਦੀ ਹੈ। ਉਨ੍ਹਾਂ ਦੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਵੀ ਇਸ ਸਬੰਧ ਵਿੱਚ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।”

ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਪੰਜਾਬ ਵਿੱਚ ਕਰੜੀ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੈਂ ਰਾਜਪਾਲ ਨੂੰ ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣ ਲਈ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...