May 21, 2026, 10:01 pm
----------- Advertisement -----------
HomeNewsBreaking Newsਕੇਜਰੀਵਾਲ ਦੀ ਅਪੀਲ 'ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ...

ਕੇਜਰੀਵਾਲ ਦੀ ਅਪੀਲ ‘ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ

Published on

----------- Advertisement -----------

ਨਵੀਂ ਦਿੱਲੀ/ਪੰਜਾਬ, 20 ਮਈ:ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਕੋਈ ਕਿਰਾਇਆ ਨਹੀਂ ਲੱਗੇਗਾ। ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਨੇ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਤਾਂ ਜੋ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਪ੍ਰੀਖਿਆ ਕੇਂਦਰ ਤੱਕ ਪਹੁੰਚਣ ਵਿੱਚ ਕੋਈ ਦਿੱਕਤ ਨਾ ਆਵੇ। ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਨੀਟ ਪ੍ਰੀਖਿਆਰਥੀਆਂ ਦਾ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ 20, 21 ਅਤੇ 22 ਜੂਨ ਤੱਕ ਕੋਈ ਕਿਰਾਇਆ ਨਹੀਂ ਲੱਗੇਗਾ। ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਸਫ਼ਰ ਕਰਨ ਵਾਲੇ ਸਾਰੇ ਵਿਦਿਆਰਥੀ ਆਪਣਾ ਐਡਮਿਟ ਕਾਰਡ ਦਿਖਾਉਣ, ਤਾਂ ਜੋ ਉਨ੍ਹਾਂ ਨੂੰ ਟਿਕਟ ਨਾ ਲੈਣੀ ਪਵੇ।

ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਈ ਗਰੀਬ ਬੱਚੇ ਨੀਟ ਦੀ ਪ੍ਰੀਖਿਆ ਦਿੰਦੇ ਹਨ। ਉਨ੍ਹਾਂ ਕੋਲ ਸੈਂਟਰ ਜਾਣ ਲਈ ਕਿਰਾਏ ਦੇ ਪੈਸੇ ਵੀ ਨਹੀਂ ਹੁੰਦੇ। ਅਜੇ ਜਦੋਂ ਕੇਜਰੀਵਾਲ ਜੀ ਨੇ ਨੀਟ ਦੇ ਬੱਚਿਆਂ ਨਾਲ ਗੱਲਬਾਤ ਕੀਤੀ ਤਾਂ ਬੱਚਿਆਂ ਨੇ ਮਦਦ ਦੀ ਮੰਗ ਕੀਤੀ। 21 ਜੂਨ ਨੂੰ ਨੀਟ ਦੀ ਪ੍ਰੀਖਿਆ ਹੈ। ਇਸ ਲਈ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ 20, 21 ਅਤੇ 22 ਜੂਨ ਨੂੰ ਪੰਜਾਬ ਰੋਡਵੇਜ਼ ਦੀਆਂ ਸਾਰੀਆਂ ਬੱਸਾਂ ਵਿੱਚ ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਸਾਰੇ ਬੱਚਿਆਂ ਦਾ ਕਿਰਾਇਆ ਮੁਫ਼ਤ ਹੋਵੇਗਾ। ਬੱਸ ਆਪਣਾ ਐਡਮਿਟ ਕਾਰਡ ਦਿਖਾ ਦਿਓ, ਤੁਹਾਡੀ ਟਿਕਟ ਨਹੀਂ ਲੱਗੇਗੀ। ਪ੍ਰਮਾਤਮਾ ਤੁਹਾਨੂੰ ਸਫ਼ਲਤਾ ਬਖਸ਼ੇ।

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੀਟ ਪ੍ਰੀਖਿਆ ਰੱਦ ਹੋਣ ਤੋਂ ਬਾਅਦ ਤਣਾਅ ਵਿੱਚ ਜੀ ਰਹੇ ਬੱਚਿਆਂ ਨਾਲ ਦੂਜੀ ਵਾਰ ਸੋਸ਼ਲ ਮੀਡੀਆ ਰਾਹੀਂ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਨੀਟ ਪ੍ਰੀਖਿਆਰਥੀਆਂ ਨੂੰ ਆਪਣੀਆਂ ਭਾਵਨਾਵਾਂ ਅਤੇ ਨੀਟ ਵਿੱਚ ਪਾਰਦਰਸ਼ਤਾ ਲਿਆਉਣ ਬਾਰੇ ਸੁਝਾਅ ਦੇਣ ਦੀ ਅਪੀਲ ਕੀਤੀ ਸੀ। ਅਰਵਿੰਦ ਕੇਜਰੀਵਾਲ ਦੇ ਇਸ ਸੰਦੇਸ਼ ਨੂੰ ਮੰਗਲਵਾਰ ਤੱਕ 50 ਲੱਖ ਤੋਂ ਵੱਧ ਲੋਕਾਂ ਨੇ ਦੇਖਿਆ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਆਪਣੀਆਂ ਭਾਵਨਾਵਾਂ ਅਤੇ ਸੁਝਾਅ ਵੀ ਭੇਜੇ ਸਨ। ਕੁਝ ਵਿਦਿਆਰਥੀਆਂ ਨੇ ਆਪਣੇ ਘਰ ਦੀ ਆਰਥਿਕ ਹਾਲਤ ਬਾਰੇ ਵੀ ਦੱਸਿਆ ਸੀ ਅਤੇ ਕਿਹਾ ਸੀ ਕਿ ਇੱਕ ਵਾਰ ਫਿਰ ਉਹ ਪ੍ਰੀਖਿਆ ਕੇਂਦਰ ਤੱਕ ਜਾਣ ਲਈ ਪੈਸੇ ਕਿੱਥੋਂ ਲਿਆਉਣ। ਇਸ ‘ਤੇ ਅਰਵਿੰਦ ਕੇਜਰੀਵਾਲ ਨੇ ਸਾਰੇ ਬੱਚਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਾਡੀ ਸਰਕਾਰ ਸਾਰੇ ਬੱਚਿਆਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਉਪਲਬਧ ਕਰਵਾਏਗੀ। ਇਸ ਦੇ ਲਈ ਉਹ ਸੀਐਮ ਭਗਵੰਤ ਸਿੰਘ ਮਾਨ ਨਾਲ ਗੱਲ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ*

ਚੰਡੀਗੜ੍ਹ, 20 ਮਈ:ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ...

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ / ਲੁਧਿਆਣਾ 20 ਮਈ:ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ...

ਰੈਗੁਲਰ ਉਡਾਣਾਂ ਸ਼਼ੁਰੂ ਹੋਣ ਨਾਲ ਜਨਤਾ ਨੂੰ ਸਹੂਲਤ ਦੇ ਨਾਲ-ਨਾਲ ਪੰਜਾਬ ਵਿੱਚ ਨਿਵੇਸ਼ ਵੀ ਵਧੇਗਾ: ਭਗਵੰਤ ਸਿੰਘ ਮਾਨ

ਹਲਵਾਰਾ, 20 ਮਈ, 2026:ਹਲਵਾਰਾ ਏਅਰਪੋਰਟ ਤੋਂ ਉਡਾਣਾਂ ਦੀ ਸ਼਼ੁਰੂਆਤ ਪੰਜਾਬ ਲਈ ਆਰਥਿਕ ਵਿਕਾਸ, ਕੁਨੈਕਟੀਵਿਟੀ...

ਰਵਨੀਤ ਬਿੱਟੂ ਨੇ ਮੁੜ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਆਈ.ਐੱਸ.ਆਈ. ਦਾ ਏਜੰਟ

ਰਵਨੀਤ ਬਿੱਟੂ ਨੇ ਮੁੜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਈ.ਐੱਸ.ਆਈ. ਦਾ ਏਜੰਟ ਦੱਸਿਆ ਹੈ।...

ਚੰਡੀਗੜ੍ਹ ਦੇ ਕਈ ਪ੍ਰਾਈਵੇਟ ਸਕੂਲਾਂ ਨੂੰ ਮਿਲੀ ਧਮਕੀ

ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਸਕੂਲਾਂ ਨੂੰ ਬੰਬ ਧਮਾਕੇ ਦੀ ਗੰਭੀਰ ਧਮਕੀ ਮਿਲੀ ਹੈ।...

• ਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆ

 *ਚੰਡੀਗੜ੍ਹ, 20 ਮਈ:*ਸਕੂਲ ਸਿੱਖਿਆ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇਸ਼ ਭਰ ਵਿੱਚੋਂ...