November 13, 2026, 4:45 pm
----------- Advertisement -----------
HomeNewsBreaking Newsਯੋਗ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ 30 ਸਤੰਬਰ ਤੱਕ ਤਾਜ਼ਾ ਅਰਜ਼ੀਆਂ...

ਯੋਗ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ 30 ਸਤੰਬਰ ਤੱਕ ਤਾਜ਼ਾ ਅਰਜ਼ੀਆਂ ਮੰਗੀਆਂ: ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ੍ਹ, 2 ਜੁਲਾਈ :ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਸੂਬੇ ਭਰ ਵਿੱਚ ਯੋਗ ਅਣਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਪੀਏਪੀਆਰ) ਨਿਯਮਾਂ ਦੇ ਨਿਯਮ 31 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

*ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਲਈ ਰਾਹਤ*

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਨਿਯਮ 31 ਵਿੱਚ ਸੋਧ ਨਾਲ ਉਹਨਾਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕੀਤਾ ਜਾ ਸਕੇਗਾ, ਜਿੱਥੇ ਘੱਟੋ-ਘੱਟ 25 ਪ੍ਰਤੀਸ਼ਤ ਪਲਾਟ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਇਸ ਸਬੰਧੀ ਅਰਜ਼ੀਆਂ ਕਲੋਨੀ ਦੇ ਪ੍ਰਮੋਟਰ ਜਾਂ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਰਾਹੀਂ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।

ਸੋਧੇ ਹੋਏ ਉਪਬੰਧ ਨੋਟੀਫਾਈਡ ਸਥਾਨਕ ਯੋਜਨਾ ਖੇਤਰਾਂ ਦੇ ਅੰਦਰ ਸਥਿਤ ਯੋਗ ਕਲੋਨੀਆਂ ਅਤੇ ਮਾਸਟਰ ਪਲਾਨ ਅਧੀਨ ਨਿਰਧਾਰਤ ਖੇਤੀਬਾੜੀ ਵਾਲੀ ਜ਼ਮੀਨ ‘ਤੇ ਵੀ ਲਾਗੂ ਹੋਣਗੇ, ਪਰ ਗਮਾਡਾ ਦੇ ਖੇਤਰੀ ਯੋਜਨਾ ਅਧੀਨ ਆਉਣ ਵਾਲੇ ਪਲਾਟਾਂ ਲਈ ਇਹ ਸੋਧ ਲਾਗੂ ਨਹੀਂ ਹੋਵੇਗੀ। ਸੋਧੇ ਹੋਏ ਨਿਯਮ ਤਹਿਤ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 30 ਸਤੰਬਰ, 2026 ਨਿਰਧਾਰਤ ਕੀਤੀ ਗਈ ਹੈ। ਅਣਅਧਿਕਾਰਤ ਕਲੋਨੀਆਂ ਜਿਨ੍ਹਾਂ ਦੀਆਂ ਅਰਜ਼ੀਆਂ ਪਿਛਲੀਆਂ ਰੈਗੂਲਰਾਈਜੇਸ਼ਨ ਨੀਤੀਆਂ ਅਧੀਨ ਰੱਦ ਕਰ ਦਿੱਤੀਆਂ ਗਈਆਂ ਸਨ, ਉਹ ਵੀ ਸੋਧੇ ਹੋਏ ਨਿਯਮ ਤਹਿਤ ਅਰਜ਼ੀ ਦੇਣ ਦੇ ਯੋਗ ਹੋਣਗੀਆਂ।

ਪੂਰੀਆਂ ਤੇ ਬਿਲਕੁਲ ਦਰੁਸਤ ਅਰਜ਼ੀਆਂ ਨੂੰ 30 ਦਿਨਾਂ ਦੇ ਅੰਦਰ ਆਰਜ਼ੀ ਰੈਗੂਲਰਾਈਜੇਸ਼ਨ ਸਰਟੀਫਿਕੇਟ ਜਾਰੀ ਕੀਤੇ ਜਾਣਗੇ, ਜਦੋਂ ਕਿ ਸੋਧੇ ਹੋਏ ਨਿਯਮ ਤਹਿਤ ਪ੍ਰਾਪਤ ਸਾਰੀਆਂ ਅਰਜ਼ੀਆਂ ਦਾ ਛੇ ਮਹੀਨੇ ਵਿਚਕਾਰ ਨਿਬੇੜਾ ਕਰ ਦਿੱਤਾ ਜਾਵੇਗਾ।

ਰਿਹਾਇਸ਼ੀ ਅਤੇ ਉਦਯੋਗਿਕ ਕਲੋਨੀਆਂ ਨੂੰ ਨਿਯਮਤ ਕਰਨ ਲਈ ਕਲੋਨੀ ਦੇ ਕੁੱਲ ਖੇਤਰ ‘ਤੇ ਪ੍ਰਚਲਿਤ ਕੁਲੈਕਟਰ ਰੇਟ ਦੇ ਪੰਜ ਪ੍ਰਤੀਸ਼ਤ ਦੇ ਬਰਾਬਰ ਕੰਪਾਊਂਡਿੰਗ ਫੀਸ ਅਦਾ ਕਰਨੀ ਪਵੇਗੀ, ਜਦੋਂ ਕਿ ਵਪਾਰਕ ਕਲੋਨੀਆਂ ਲਈ ਪ੍ਰਚਲਿਤ ਵਪਾਰਕ ਕਲੈਕਟਰ ਰੇਟ ਦੇ 10 ਪ੍ਰਤੀਸ਼ਤ ਦੇ ਬਰਾਬਰ ਕੰਪਾਊਂਡਿੰਗ ਫੀਸ ਦੇਣੀ ਪਵੇਗੀ।

ਆਰਜ਼ੀ ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਜਾਰੀ ਕਰਨ ਅਤੇ ਨਿਰਧਾਰਤ ਰੈਗੂਲਰਾਈਜ਼ੇਸ਼ਨ ਫੀਸ ਦੇ ਭੁਗਤਾਨ ਤੋਂ ਬਾਅਦ ਵਿਅਕਤੀਗਤ ਪਲਾਟ ਧਾਰਕ ਆਪਣੇ ਸਬੰਧਤ ਪਲਾਟਾਂ ਲਈ ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਪ੍ਰਾਪਤ ਕਰਨ ਅਤੇ ਪ੍ਰਚਲਿਤ ਇਮਾਰਤ ਨਿਯਮਾਂ ਅਨੁਸਾਰ ਪ੍ਰਵਾਨਗੀਆਂ ਪ੍ਰਾਪਤ ਕਰਨ ਦੇ ਯੋਗ ਹੋ ਜਾਣਗੇ। ਪਲਾਟ ਧਾਰਕ ਨਿਰਧਾਰਤ ਰੈਗੂਲਰਾਈਜ਼ੇਸ਼ਨ ਫੀਸ ਜਮ੍ਹਾ ਕਰਨ ਤੋਂ ਬਾਅਦ ਆਪਣੇ ਪਲਾਟਾਂ ਨੂੰ ਰਜਿਸਟਰ ਵੀ ਕਰ ਸਕਣਗੇ।

ਜਿੱਥੇ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਰਾਹੀਂ ਜਮ੍ਹਾਂ ਕਰਵਾਈਆਂ ਅਰਜ਼ੀਆਂ ‘ਤੇ ਰੇਰਾ ਦੇ ਉਪਬੰਧ ਲਾਗੂ ਨਹੀਂ ਹੋਣਗੇ। ਉਥੇ ਪ੍ਰਮੋਟਰ ਜਾਂ ਰੈਜ਼ੀਡੈਂਟਸ ਵੈਲਫ਼ੇਅਰ ਐਸੋਸੀਏਸ਼ਨ, ਸਮਰੱਥ ਅਧਿਕਾਰੀਆਂ ਤੋਂ ਸਾਰੀਆਂ ਜ਼ਰੂਰੀ ਪ੍ਰਵਾਨਗੀਆਂ ਅਤੇ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਪ੍ਰਾਪਤ ਕਰਨ ਅਤੇ ਨਿਰਧਾਰਤ ਸਮੇਂ ਦੇ ਅੰਦਰ ਲੰਬਿਤ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਜ਼ਿੰਮੇਵਾਰ ਹੋਣਗੇ।

ਇਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਉਨ੍ਹਾਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਦਾ ਫੈਸਲਾ ਕੀਤਾ ਹੈ, ਜਿੱਥੇ ਘੱਟੋ-ਘੱਟ 25 ਪ੍ਰਤੀਸ਼ਤ ਪਲਾਟ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਉਹਨਾਂ ਕਿਹਾ, “ਸਰਕਾਰ ਨੇ ਅਰਜ਼ੀਆਂ ਜਮ੍ਹਾਂ ਕਰਨ ਦੀ ਆਖਰੀ ਮਿਤੀ 30 ਸਤੰਬਰ, 2026 ਨਿਰਧਾਰਤ ਕੀਤੀ ਹੈ। ਉਹ ਅਣਅਧਿਕਾਰਤ ਕਲੋਨੀਆਂ ਵੀ, ਜਿਨ੍ਹਾਂ ਦੀਆਂ ਅਰਜ਼ੀਆਂ ਪਿਛਲੀਆਂ ਰੈਗੂਲਰਾਈਜੇਸ਼ਨ ਨੀਤੀਆਂ ਤਹਿਤ ਰੱਦ ਕਰ ਦਿੱਤੀਆਂ ਗਈਆਂ ਸਨ, ਹੁਣ ਸੋਧੇ ਹੋਏ ਨਿਯਮ ਤਹਿਤ ਅਰਜ਼ੀ ਦੇਣ ਦੇ ਯੋਗ ਹੋਣਗੀਆਂI “

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...