July 27, 2026, 6:02 pm
----------- Advertisement -----------
HomeNewsBreaking Newsਯੋਜਨਾ ਤਹਿਤ ਹੁਣ ਤੱਕ 835 ਹਸਪਤਾਲ ਸੂਚੀਬੱਧ; ਪੰਜਾਬ ਦਾ ਹਰ ਪਰਿਵਾਰ 10...

ਯੋਜਨਾ ਤਹਿਤ ਹੁਣ ਤੱਕ 835 ਹਸਪਤਾਲ ਸੂਚੀਬੱਧ; ਪੰਜਾਬ ਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Published on

----------- Advertisement -----------

ਚੰਡੀਗੜ੍ਹ, 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਹ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀ ਸੂਬੇ ਭਰ ਦੇ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਯੋਜਨਾ ਤਹਿਤ 3.79 ਲੱਖ ਮਰੀਜ਼ ਪਹਿਲਾਂ ਹੀ 654 ਕਰੋੜ ਰੁਪਏ ਦਾ ਨਕਦੀ ਰਹਿਤ ਇਲਾਜ ਪ੍ਰਾਪਤ ਕਰ ਚੁੱਕੇ ਹਨ।

ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਪਰਿਵਾਰ ਲਈ ਗੁਣਵੱਤਾ ਅਤੇ ਕਿਫ਼ਾਇਤੀ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਹ ਪੰਜਾਬ ਭਰ ਵਿੱਚ ਸਰਵ-ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਕ੍ਰਾਂਤੀਕਾਰੀ ਕਦਮ ਵਜੋਂ ਉੱਭਰ ਰਹੀ ਹੈ।

ਪ੍ਰੋਗਰਾਮ ਦੀ ਪਹੁੰਚ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹੁਣ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 47.27 ਲੱਖ ਸਿਹਤ ਕਾਰਡ ਜਾਰੀ ਕੀਤੇ ਗਏ ਹਨ, ਜਿਸ ਵਿੱਚ ਪੰਜਾਬ ਭਰ ਦੇ 23.01 ਲੱਖ ਪਰਿਵਾਰ ਕਵਰ ਹਨ। ਇਨ੍ਹਾਂ ਕਾਰਡ-ਧਾਰਕਾਂ ਵਿੱਚੋਂ 48.5 ਪ੍ਰਤੀਸ਼ਤ ਪੁਰਸ਼ ਅਤੇ 51.5 ਪ੍ਰਤੀਸ਼ਤ ਔਰਤਾਂ ਹਨ। ਸ਼ਹਿਰੀ ਖੇਤਰਾਂ ਵਿੱਚ ਲਗਪਗ 31 ਪ੍ਰਤੀਸ਼ਤ ਕਾਰਡ ਜਾਰੀ ਕੀਤੇ ਗਏ ਹਨ, ਜਦੋਂ ਕਿ ਪੇਂਡੂ ਖੇਤਰਾਂ ਵਿੱਚ 69 ਪ੍ਰਤੀਸ਼ਤ ਕਾਰਡ ਜਾਰੀ ਕੀਤੇ ਗਏ ਹਨ।”

ਪ੍ਰੋਗਰਾਮ ਦੀ ਪਹੁੰਚ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਹੁਣ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 47.27 ਲੱਖ ਸਿਹਤ ਕਾਰਡ ਜਾਰੀ ਕੀਤੇ ਗਏ ਹਨ, ਜਿਸ ਵਿੱਚ ਪੰਜਾਬ ਭਰ ਦੇ 23.01 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਗਿਆ ਹੈ। ਇਨ੍ਹਾਂ ਕਾਰਡਧਾਰਕਾਂ ਵਿੱਚੋਂ 48.5 ਪ੍ਰਤੀਸ਼ਤ ਪੁਰਸ਼ ਅਤੇ 51.5 ਪ੍ਰਤੀਸ਼ਤ ਔਰਤਾਂ ਹਨ। ਸ਼ਹਿਰੀ ਖੇਤਰਾਂ ਵਿੱਚ ਲਗਪਗ 31 ਪ੍ਰਤੀਸ਼ਤ ਕਾਰਡ ਜਾਰੀ ਕੀਤੇ ਗਏ ਹਨ, ਜਦੋਂ ਕਿ ਪੇਂਡੂ ਖੇਤਰਾਂ ਵਿੱਚ 69 ਪ੍ਰਤੀਸ਼ਤ ਕਾਰਡ ਜਾਰੀ ਕੀਤੇ ਗਏ ਹਨ।”

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨੂੰ ਹੋਰ ਪਹੁੰਚਯੋਗ ਅਤੇ ਉਪਭੋਗਤਾ-ਅਨੁਕੂਲ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, “ਲੋਕਾਂ ਨੂੰ ਸਿਹਤ ਕਾਰਡ ਡਾਊਨਲੋਡ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਇੱਕ ਸਮਰਪਿਤ ਵਟਸਐਪ-ਅਧਾਰਤ ਸਹੂਲਤ ਅਤੇ ਇੱਕ ਵੈੱਬਸਾਈਟ ਪੇਜ ਬਣਾਇਆ ਜਾ ਰਿਹਾ ਹੈ ਤਾਂ ਜੋ ਲਾਭਪਾਤਰੀ ਆਪਣੇ ਈ-ਕਾਰਡ ਆਸਾਨੀ ਨਾਲ ਡਾਊਨਲੋਡ ਕਰ ਸਕਣ। ਇਸੇ ਤਰ੍ਹਾਂ ਇੱਕ ਨਵੀਂ ਮੋਬਾਈਲ ਐਪ-ਅਧਾਰਤ ਰਜਿਸਟ੍ਰੇਸ਼ਨ ਪ੍ਰਣਾਲੀ ’ਤੇ ਵੀ ਕੰਮ ਚੱਲ ਰਿਹਾ ਹੈ ਅਤੇ ਜਲਦੀ ਹੀ ਇਹ ਕੰਮ ਪੂਰਾ ਕਰ ਲਿਆ ਜਾਵੇਗਾ।”

ਇਸ ਸਕੀਮ ਤਹਿਤ ਦਿੱਤੇ ਜਾਣ ਵਾਲੇ ਇਲਾਜ ਬਾਰੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੁਣ ਤੱਕ 3.79 ਲੱਖ ਮਰੀਜ਼ਾਂ ਨੇ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਹਸਪਤਾਲਾਂ ਵਿੱਚ ਇਸ ਸਕੀਮ ਤਹਿਤ 654 ਕਰੋੜ ਰੁਪਏ ਦਾ ਮੁਫ਼ਤ ਇਲਾਜ ਪ੍ਰਾਪਤ ਕੀਤਾ ਹੈ।” ਉਨ੍ਹਾਂ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ 835 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 223 ਸਰਕਾਰੀ ਹਸਪਤਾਲ ਅਤੇ 612 ਪ੍ਰਾਈਵੇਟ ਹਸਪਤਾਲ ਸ਼ਾਮਲ ਹਨ, ਜੋ ਇਹ ਯਕੀਨੀ ਬਣਾਉਂਦੇ ਹਨ ਕਿ ਲਾਭਪਾਤਰੀਆਂ ਨੂੰ ਸੂਬੇ ਭਰ ਵਿੱਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਉਪਲਬਧ ਹੋਣ।

ਇਸ ਪਹਿਲਕਦਮੀ ਦੇ ਪੈਮਾਨੇ ਅਤੇ ਮਹੱਤਵ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ। ਇਸ ਪ੍ਰਮੁੱਖ ਸਕੀਮ ਤਹਿਤ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦਾ ਹੱਕਦਾਰ ਹੈ।”

ਇਸ ਸਕੀਮ ਨੂੰ ਸੂਬੇ ਵਿੱਚ ਸਿਹਤ ਸੰਭਾਲ ਵਿੱਚ ਨਵਾਂ ਮੀਲ ਪੱਥਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਪਹਿਲ ਲੋਕਾਂ ਲਈ ਵਰਦਾਨ ਸਾਬਤ ਹੋਈ ਹੈ ਕਿਉਂਕਿ ਪਹਿਲਾਂ ਉਨ੍ਹਾਂ ਨੂੰ ਡਾਕਟਰੀ ਇਲਾਜ ’ਤੇ ਵੱਡੀ ਰਕਮ ਖਰਚ ਕਰਨੀ ਪੈਂਦੀ ਸੀ। ਪਰ ਇਹ ਸਕੀਮ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਪਰਿਵਾਰ ਆਰਥਿਕ ਤੰਗੀਆਂ ਕਾਰਨ ਮਿਆਰੀ ਸਿਹਤ ਸੰਭਾਲ ਤੋਂ ਵਾਂਝਾ ਨਾ ਰਹੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...