ਜਲੰਧਰ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ੁੱਕਰਵਾਰ ਨੂੰ ਜਲੰਧਰ ਪਹੁੰਚੇ। ਇੱਥੇ ਉਨ੍ਹਾਂ ਨੇ ਇਕ ਵਿਸ਼ਾਲ ਰੈਲੀ ਨੂੰ ਸੰਬੋਧਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਈ ਵੱਡੇ ਐਲਾਨ ਵੀ ਕੀਤੇ। ਮੁੱਖ ਮੰਤਰੀ ਚੰਨੀ ਨੇ ਆਪਣੇ ਸੰਬੋਧਨ ਦੌਰਾਨ ਬੋਲਦੇ ਹੋਏ ਜਲੰਧਰ ‘ਚ ਸਪੋਰਟਸ ਹੱਬ ਬਣਾਉਣ ਦਾ ਐਲਾਨ ਕੀਤਾ | ਇਸ ਦੇ ਨਾਲ ਹੀ ਬੂਟਾ ਮੰਡੀ ‘ਚ ਡਾ. ਬੀ.ਆਰ. ਅੰਬੇਡਕਰ ਕਾਲਜ ਬਣਾਉਣ ਦਾ ਵੀ ਐਲਾਨ ਕੀਤਾ| ਕਰਤਾਰਪੁਰ ਅਤੇ ਆਦਮਪੁਰ ਨੂੰ ਸਬ ਡਿਵੀਜ਼ਨ ਬਣਾਉਣ ਦਾ ਵੀ ਐਲਾਨ ਕੀਤਾ |
ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ‘ਤੇ ਵੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਕਾਸ਼ ਸਿੰਘ ਬਾਦਲ ਦੀ ਜਾਤ, ਧਰਮ ਇਕ ਹੀ ਹੈ | ਇਨ੍ਹਾਂ ਦੀ ਜਾਤ ਵੀ ਅਮੀਰੀ ਸੀ ਅਤੇ ਧਰਮ ਵੀ ਅਮੀਰੀ ਹੈ |