August 12, 2026, 11:25 pm
----------- Advertisement -----------
HomeNewsLatest Newsਪੰਜਾਬ ਦੇ ਹਜ਼ਾਰਾਂ ਵਰਕਰਾਂ ਨੂੰ CM ਚੰਨੀ ਨੇ ਦਿੱਤਾ ਨਵੇਂ ਸਾਲ ਦਾ...

ਪੰਜਾਬ ਦੇ ਹਜ਼ਾਰਾਂ ਵਰਕਰਾਂ ਨੂੰ CM ਚੰਨੀ ਨੇ ਦਿੱਤਾ ਨਵੇਂ ਸਾਲ ਦਾ ਤੋਹਫ਼ਾ

Published on

----------- Advertisement -----------

ਸ੍ਰੀ ਚਮਕੌਰ ਸਾਹਿਬ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਵਰਕਰਾਂ ਲਈ ਵਡਾ ਐਲਾਨ ਕੀਤਾ ਹੈ।ਨਵੇਂ ਸਾਲ ਦਾ ਵੱਡਾ ਤੋਹਫ਼ਾ ਦਿੰਦੇ ਹੋਏ ਚਰਨਜੀਤ ਸਿੰਘ ਨੇ 22 ਹਜ਼ਾਰ ਆਸ਼ਾ ਵਰਕਰਾਂ ਲਈ ਐਲਾਨ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ 2500 ਰੁਪਏ ਮਹੀਨੇ ਦਾ ਭੱਤਾ ਮਿਲੇਗਾ। ਇਸ ਦੇ ਨਾਲ ਹੀ 5 ਲੱਖ ਰੁਪਏ ਦੀ ਹੈਲਥ ਕੈਸ਼ਲੈੱਸ ਇੰਸ਼ੋਰੈਂਸ ਕੀਤੀ ਜਾਵੇਗੀ। ਇਸ ਦੇ ਇਲਾਵਾ ਉਨ੍ਹਾਂ ਵੱਲੋਂ ਆਸ਼ਾ ਵਰਕਰਾਂ ਨੂੰ ਪ੍ਰਸੂਤਾ ਛੁੱਟੀ ਦੇਣ ਦਾ ਵੀ ਐਲਾਨ ਕੀਤਾ ਗਿਆ।

42 ਹਜ਼ਾਰ 205 ਮਿਡ-ਡੇਅ-ਮੀਲ ਵਰਕਰਾਂ ਲਈ ਮੁੱਖ ਮੰਤਰੀ ਚੰਨੀ ਨੇ ਵੱਡੇ ਐਲਾਨ ਕਰਦੇ ਹੋਏ ਉਨ੍ਹਾਂ ਦੀ ਸੈਲਰੀ ਭੱਤਾ ਤਿੰਨ ਹਜ਼ਾਰ ਰੁਪਏ ਮਹੀਨਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਭੱਤਾ ਵਰਕਰਾਂ ਨੂੰ 10 ਮਹੀਨਿਆਂ ਦੀ ਜਗ੍ਹਾ ਪੂਰੇ 12 ਮਹੀਨੇ ਹੀ ਦਿੱਤਾ ਜਾਵੇਗਾ। ਚੰਨੀ ਨੇ ਕਿਹਾ ਮਿਡ-ਡੇਅ-ਮੀਲ ਵਰਕਰਾਂ ਨੂੰ ਵੀ ਪ੍ਰਸੂਤਾ ਛੁੱਟੀ ਵੀ ਦਿੱਤੀ ਜਾਵੇਗੀ।

ਚੰਨੀ ਨੇ ਕਿਹਾ ਕਿ ਔਰਤਾਂ ਨੂੰ ਬਰਾਬਰ ਦੇ ਹੱਕ ਦੇਣਾ ਸਾਡੀਆਂ ਸਰਕਾਰਾਂ ਦਾ ਫਰਜ਼ ਹੈ। ਮਾਂਵਾਂ ਭੈਣਾਂ ਜਦੋਂ ਆਸ਼ੀਰਵਾਦ ਦਿੰਦੀਆਂ ਹਨ, ਉਹ ਆਸ਼ੀਰਵਾਦ ਕਦੇ ਰੁਕ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 33 ਫ਼ੀਸਦੀ ਨੌਕਰੀਆਂ ਔਰਤਾਂ ਲਈ ਰਾਖਵੀਆਂ ਕੀਤੀਆਂ ਹਨ। ਇਹ ਇਕੱਲਾ ਪੰਜਾਬ ਹੀ ਇਕ ਅਜਿਹਾ ਸੂਬਾ ਹੈ, ਜਿੱਥੇ ਔਰਤਾਂ ਨੂੰ ਪਾਵਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...