ਚੰਡੀਗੜ੍ਹ: ਪੰਜਾਬ ‘ਚ ਵਿਧਾਨਸਭਾ ਚੋਣਾਂ ਦਾ ਬਿਗੁਲ ਵੱਜਣ ਵਾਲਾ ਹੈ। ਇਸਦੇ ਚਲਦੇ ਸਿਆਸੀ ਪਾਰਟੀਆਂ ਵੱਲੋਂ ਇਕ ਦੂਜੇ ‘ਤੇ ਬਿਆਨਬਾਜ਼ੀ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਖਾਸ ਕਰ ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚਾਲੇ ਤਿੱਖੀ ਸ਼ਬਦੀ ਜੰਗ ਜਾਰੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਨੂੰ ‘ਠੱਗਾਂ ਅਤੇ ਲੁਟੇਰਿਆਂ’ ਦੀ ਪਾਰਟੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ‘ਆਪ’ ਦੇ ‘ਗੈਰ-ਪੰਜਾਬੀ’ ਆਪਣੀਆਂ ‘ਚੋਣ ਚਾਲਾਂ’ ਰਾਹੀਂ ਸੂਬੇ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਇਸ ਨੂੰ ‘ਖਾਸ’ ਪਾਰਟੀ ਕਿਹਾ।