ਜਲੰਧਰ ਸੈਸ਼ਨ ਕੋਰਟ ਨੇ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਹਨੀ ਨੂੰ ਜੁਡੀਸ਼ੀਅਲ ਹਿਰਾਸਤ ‘ਚ ਭੇਜਿਆ ਗਿਆ ਹੈ। ਜਾਣਕਰੀ ਮੁਤਾਬਕ 14 ਦਿਨ ਬਾਅਦ ਦੁਬਾਰਾ ਇਸ ਮਾਮਲੇ ਦੀ ਸੁਣਵਾਈ ਹੋਵੇਗੀ। ਈਡੀ ਸੱਤ ਦਿਨ ਦਾ ਹੋਰ ਰਿਮਾਂਡ ਮੰਗ ਰਹੀ ਸੀ। ਅਦਾਲਤ ਨੇ ਈਡੀ ਦੀ ਰਿਮਾਂਡ ਐਪਲੀਕੇਸ਼ਨ ਖਾਰਜ ਕਰ ਦਿੱਤੀ।ਭੁਪਿੰਦਰ ਹਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
ਦੱਸ ਦੇਈਏ ਕਿ ਰਿਮਾਂਡ ਦੌਰਾਨ ਹੀ ਈਡੀ ਨੇ ਦਾਅਵਾ ਕੀਤਾ ਸੀ ਕਿ ਪੁੱਛਗਿੱਛ ਦੌਰਾਨ ਹਨੀ ਨੇ ਮੰਨਿਆ ਹੈ ਕਿ ਉਸ ਨੇ ਮਾਈਨਿੰਗ ਮਾਫੀਆ ਤੋਂ ਆਪਣੇ ਅਤੇ ਆਪਣੇ ਦੋਸਤ ਦੇ ਘਰੋਂ ਦਸ ਕਰੋੜ ਰੁਪਏ ਲਏ ਸਨ। ਉਸ ਨੇ ਮਾਈਨਿੰਗ ਵਿਭਾਗ ਦੇ ਹੀ ਕੁਝ ਅਧਿਕਾਰੀਆਂ ਦੀ ਤਾਇਨਾਤੀ ਅਤੇ ਤਬਾਦਲੇ ਦੇ ਬਦਲੇ ਮਾਈਨਿੰਗ ਮਾਫੀਆ ਤੋਂ ਪੈਸੇ ਲਏ ਸਨ।












