ਜਲੰਧਰ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ (ਸ਼ੁੱਕਰਵਾਰ) ਜਲੰਧਰ ਪਹੁੰਚਣਗੇ। ਚੰਨੀ ਦੁਪਹਿਰ 2 ਵਜੇ ਜਲੰਧਰ ਪਹੁੰਚਣਗੇ। ਜਾਣਕਾਰੀ ਮੁਤਾਬਕ ਇੱਥੇ ਉਹ ਬਾਬਾ ਸਾਹਿਬ ਡਾ.ਬੀ.ਆਰ.ਅੰਬੇਦਕਰ ਸਰਕਾਰੀ ਕਾਲਜ ਨੂੰ ਲੋਕਾਂ ਨੂੰ ਸਮਰਪਿਤ ਕਰਨਗੇ। ਇਸ ਤੋਂ ਇਲਾਵਾ ਕਬੀਰ ਭਵਨ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਦੌਰਾਨ ਉਹ ਅਨਾਜ ਮੰਡੀ ਪ੍ਰਤਾਪਪੁਰਾ ਵਿਖੇ ਰੱਖੀ ਗਈ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ। ਚੋਣ ਮੌਸਮ ਵਿੱਚ ਉਹ ਜਲੰਧਰ ਲਈ ਤੋਹਫ਼ੇ ਦਾ ਐਲਾਨ ਕਰ ਸਕਦੇ ਹਨ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਅਤੇ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਪ੍ਰਤਾਪਪੁਰਾ ਅਨਾਜ ਮੰਡੀ ਵਿਖੇ ਹੋਣ ਵਾਲੀ ਜਨ ਸਭਾ ਵਿੱਚ ਸ਼ਿਰਕਤ ਕਰਨਗੇ।