ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯੂਕਰੇਨ ਵਿੱਚ ਫਸੇ ਪੰਜਾਬੀਆਂ ਨੂੰ ਬਚਾਉਣ ਦੀ ਅਪੀਲ ਕੀਤੀ ਹੈ। ਸੀਐਮ ਚੰਨੀ ਨੇ ਕਿਹਾ ਕਿ ਉਹ ਇਸ ਜੰਗ ਤੋਂ ਚਿੰਤਤ ਹਨ। ਉਨ੍ਹਾਂ ਕਿਹਾ ਕਿ ਜੰਗ ਦੇ ਹਮਲਿਆਂ ਦਾ ਸਾਹਮਣਾ ਕਰ ਰਹੇ ਯੂਕਰੇਨ ਵਿੱਚੋਂ ਦੇਸ਼ ਵਾਸੀ ਖਾਸ ਕਰਕੇ ਪੰਜਾਬੀਆਂ ਨੂੰ ਸੁਰੱਖਿਅਤ ਬਾਹਰ ਕੱਢਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਲੰਬੇ ਤਣਾਅ ਤੋਂ ਬਾਅਦ ਰੂਸ ਨੇ ਵੀਰਵਾਰ ਨੂੰ ਯੂਕਰੇਨ ‘ਤੇ ਹਮਲਾ ਕਰ ਦਿੱਤਾ ਹੈ। ਮਿਜ਼ਾਈਲ ਹਮਲੇ ਵਿਚ 8 ਯੂਕਰੇਨੀ ਨਾਗਰਿਕ ਮਾਰੇ ਗਏ ਹਨ। ਦੂਜੇ ਪਾਸੇ ਯੂਕਰੇਨ ਦਾ ਦਾਅਵਾ ਹੈ ਕਿ ਉਸ ਨੇ ਰੂਸ ਦੇ 6 ਲੜਾਕੂ ਜਹਾਜ਼ਾਂ ਨੂੰ ਡੇਗ ਦਿੱਤਾ ਹੈ। ਯੂਕਰੇਨ ਦੇ ਕਈ ਪਿੰਡਾਂ ‘ਤੇ ਰੂਸੀ ਫੌਜ ਨੇ ਕਬਜ਼ਾ ਕਰ ਲਿਆ ਹੈ। ਇੱਥੇ ਲੜੀਵਾਰ ਧਮਾਕੇ ਹੋ ਰਹੇ ਹਨ। ਇਸ ਦੌਰਾਨ ਰੂਸ ਨੇ ਵੀ ਬੇਲਾਰੂਸ ਸਰਹੱਦ ਤੋਂ ਹਮਲਾ ਕੀਤਾ। ਰੂਸ ਹੁਣ ਯੂਕਰੇਨ ‘ਤੇ ਤਿੰਨ ਪਾਸਿਆਂ ਤੋਂ ਹਮਲਾ ਕਰ ਰਿਹਾ ਹੈ।












