July 28, 2026, 9:01 pm
----------- Advertisement -----------
HomeNewsBreaking NewsCM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ!...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ ਮੰਤਰੀਆਂ ਦੀ ਸੂਚੀ ਵਿੱਚ ਪੰਜਵੇਂ ਸਥਾਨ ‘ਤੇ ਹਨ। ਉਨ੍ਹਾਂ ਦੀ ਕੁੱਲ ਜਾਇਦਾਦ 1.97 ਕਰੋੜ ਰੁਪਏ ਹੈ। ਗੁਆਂਢੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਜਾਇਦਾਦ 5.80 ਕਰੋੜਰੁਪਏ ਹੈ, ਜੋਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਇਦਾਦ ਤੋਂ ਲਗਭਗ ਤਿੰਨ ਗੁਣਾ ਹੈ। 

ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ 7.81 ਕਰੋੜ ਰੁਪਏ ਦੀ ਜਾਇਦਾਦ ਨਾਲ ਉਨ੍ਹਾਂ ਨੂੰ ਪਛਾੜ ਗਏ ਹਨ। ਇਹ ਖੁਲਾਸਾ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ (ADR) ਅਤੇ ਨੈਸ਼ਨਲ ਇਲੈਕਸ਼ਨ ਵਾਚ ਦੀ ਤਾਜ਼ਾ ਰਿਪੋਰਟ ਵਿੱਚ ਹੋਇਆ ਹੈ। ਇਹ ਰਿਪੋਰਟ ਮੁੱਖ ਮੰਤਰੀਆਂ ਵੱਲੋਂ ਉਨ੍ਹਾਂ ਦੇ ਚੋਣ ਹਲਫਨਾਮਿਆਂ ਵਿੱਚ ਦਿੱਤੀ ਗਈ ਜਾਣਕਾਰੀ ‘ਤੇ ਅਧਾਰਤ ਹੈ ਅਤੇ ਦੇਸ਼ ਭਰ ਦੇ 31 ਮੁੱਖ ਮੰਤਰੀਆਂ ਦਾ ਵਿਸ਼ਲੇਸ਼ਣ ਕਰਦੀ ਹੈ।

ਰਿਪੋਰਟ ਮੁਤਾਬਕ ਕਰਨਾਟਕ ਦੇ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ 1,413 ਕਰੋੜ ਰੁਪਏ ਦੀ ਕੁੱਲ ਜਾਇਦਾਦ ਦੇ ਨਾਲ ਦੇਸ਼ ਦੇ ਸਭ ਤੋਂ ਅਮੀਰ ਮੁੱਖ ਮੰਤਰੀ ਹਨ। ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਕੋਲ ਸਭ ਤੋਂ ਘੱਟ ਜਾਇਦਾਦ ਹੈ, ਜਿਨ੍ਹਾਂ ਨੇ 55 ਲੱਖ ਰੁਪਏ ਦੀ ਜਾਇਦਾਦ ਐਲਾਨੀ ਹੈ। 

ADR ਰਿਪੋਰਟ ਮੁਤਾਬਕ ਭਗਵੰਤ ਮਾਨ ਕੋਲ ਗੁਆਂਢੀ ਰਾਜਾਂ ਦੇ ਮੁੱਖ ਮੰਤਰੀਆਂ ਨਾਲੋਂ ਘੱਟ ਜਾਇਦਾਦ ਹੈ, ਪਰ ਉਨ੍ਹਾਂ ਦੀ ਸਾਲਾਨਾ ਆਮਦਨ ਦੋਵਾਂ ਤੋਂ ਵੱਧ ਹੈ। ਉਨ੍ਹਾਂ ਨੇ ਸਿਰਫ਼ ਰਾਜਨੀਤੀ ਨੂੰ ਆਪਣਾ ਪੇਸ਼ਾ ਦੱਸਿਆ ਹੈ, ਜਿਸ ਤੋਂ ਉਨ੍ਹਾਂ ਦੀ ਸਾਲਾਨਾ ਆਮਦਨ 18.34 ਲੱਖ ਰੁਪਏ ਹੈ।

ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁੱਖੂ ਨੇ ਆਪਣੇ ਆਪ ਨੂੰ ਪੈਨਸ਼ਨਰ ਅਤੇ ਠੇਕੇਦਾਰ ਦੱਸਿਆ ਹੈ। ਉਨ੍ਹਾਂ ਦੀ ਸਾਲਾਨਾ ਆਮਦਨ 17.22 ਲੱਖ ਰੁਪਏ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਵਿਧਾਇਕ, ਮੁੱਖ ਮੰਤਰੀ ਅਤੇ ਪੱਥਰ ਕਰੱਸ਼ਰ ਮਾਲਕ ਵਜੋਂ 13.45 ਲੱਖ ਰੁਪਏ ਦੀ ਸਾਲਾਨਾ ਆਮਦਨ ਐਲਾਨੀ ਹੈ।

ਤਿੰਨਾਂ ਰਾਜਾਂ ਦੇ ਮੁੱਖ ਮੰਤਰੀਆਂ ਵਿੱਚੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ‘ਤੇ ਸਭ ਤੋਂ ਵੱਧ ਕਰਜ਼ਾ ਹੈ। ਉਨ੍ਹਾਂ ਨੇ 74.82 ਲੱਖ ਰੁਪਏ ਦਾ ਕਰਜ਼ਾ ਐਲਾਨਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ 30.35 ਲੱਖ ਰੁਪਏ ਦਾ ਕਰਜ਼ਾ ਹੈ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ‘ਤੇ 22.42 ਲੱਖ ਰੁਪਏ ਦਾ ਕਰਜ਼ਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...