ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 25 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਡੇਰਾ ਸੱਚਖੰਡ ਬੱਲਾ ਵਿਖੇ ਮੱਥਾ ਟੇਕਣਗੇ। ਇਸ ਦੇ ਮੱਦੇਨਜ਼ਰ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਦੱਸ ਦਈਏ ਕਿ ਇਲਾਕੇ ਵਿੱਚ ਲਗਾਤਾਰ ਚੈਕਿੰਗ ਵੀ ਕੀਤੀ ਜਾ ਰਹੀ ਹੈ। ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਹਲਕਾ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਡੇਰਾ ਸੱਚਖੰਡ ਬੱਲਾਂ ਵਿਖੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਗਈ ਕਿ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਕੀਤੇ ਜਾਣ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਾਲ-ਨਾਲ ਟ੍ਰੈਫਿਕ ਦੇ ਵੀ ਪੁਖਤਾ ਪ੍ਰਬੰਧ ਕਰਨ ਲਈ ਕਿਹਾ।
----------- Advertisement -----------
CM ਮਾਨ ਤੇ ਅਰਵਿੰਦ ਕੇਜਰੀਵਾਲ 25 ਮਾਰਚ ਨੂੰ ਡੇਰਾ ਸੱਚਖੰਡ ਬੱਲਾ ਵਿਖੇ ਹੋਣਗੇ ਨਤਮਸਤਕ
Published on
----------- Advertisement -----------
----------- Advertisement -----------












