October 23, 2026, 12:37 am
----------- Advertisement -----------
HomeNewsBreaking NewsCM ਮਾਨ ਵੱਲੋਂ ਆਮ ਲੋਕਾਂ ਨੂੰ ਰਾਹਤ, ਬਿਨਾਂ NOC ਦੇ ਰਜਿਸਟਰੀਆਂ ਕਰਵਾਉਣ...

CM ਮਾਨ ਵੱਲੋਂ ਆਮ ਲੋਕਾਂ ਨੂੰ ਰਾਹਤ, ਬਿਨਾਂ NOC ਦੇ ਰਜਿਸਟਰੀਆਂ ਕਰਵਾਉਣ ਦੀ ਤਰੀਕ 31 ਅਗਸਤ ਤੱਕ ਵਧਾਈ

Published on

----------- Advertisement -----------

ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ ਵਧਾਉਂਦਿਆਂ ਹੁਣ 31 ਅਗਸਤ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੰਨਦਿਆਂ ਆਖ਼ਰੀ ਤਰੀਕ ਛੇ ਮਹੀਨੇ ਲਈ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਸਮਾਂ ਦਿੱਤਾ ਗਿਆ ਸੀ ਅਤੇ ਹੁਣ ਇਸ ਵਿੱਚ ਵਾਧਾ ਕਰਦਿਆਂ 1 ਮਾਰਚ 2025 ਤੋਂ 31 ਅਗਸਤ 2025 ਤੱਕ ਇਸ ਸਹੂਲਤ ਦਾ ਫ਼ਾਇਦਾ ਲਿਆ ਜਾ ਸਕਦਾ ਹੈ। ਸ. ਮੁੰਡੀਆਂ ਨੇ ਦੱਸਿਆ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਰਾਹੀਂ ਲੈਂਡ ਡੀਡਜ਼ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਨੂੰ ਖਤਮ ਕੀਤਾ ਗਿਆ ਸੀ। ਇਸ ਸੋਧ ਦਾ ਉਦੇਸ਼ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਗੈਰ-ਕਾਨੂੰਨੀ ਕਲੋਨੀਆਂ ‘ਤੇ ਸਖ਼ਤ ਕੰਟਰੋਲ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਆਮ ਲੋਕਾਂ ਲਈ ਇੱਕ ਵੱਡੀ ਰਾਹਤ ਹੈ ਕਿਉਂਕਿ ਇਸ ਦਾ ਉਦੇਸ਼ ਆਮ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟ੍ਰੇਸ਼ਨ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਅਤੇ ਅਣਅਧਿਕਾਰਤ ਕਲੋਨੀਆਂ ਦੇ ਵਿਕਾਸ ‘ਤੇ ਰੋਕ ਲਗਾਉਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...