November 15, 2026, 8:19 am
----------- Advertisement -----------
HomeNewsBreaking Newsਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

Published on

----------- Advertisement -----------

*ਬਠਿੰਡਾ, 4 ਅਪ੍ਰੈਲ 2026*ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ ਢਾਂਚੇ, ਤਕਨਾਲੋਜੀ ਤੇ ਮਨੁੱਖੀ ਸ਼ਕਤੀ ਦੇ ਵਿਆਪਕ ਸੁਧਾਰ ਦੇ ਆਦੇਸ਼ ਦਿੱਤੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਇਲਾਜ ਦੇ ਮਿਆਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਤਬਦੀਲੀ ਲਈ ਸਪੱਸ਼ਟ ਦਿਸ਼ਾ ਨਿਰਧਾਰਤ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੰਸਥਾ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਵਿੱਚ ਰੋਬੋਟਿਕ ਸਰਜਰੀ ਸਮੇਤ ਉੱਨਤ ਸਹੂਲਤਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਸਟਾਫ ਦੀ ਭਰਤੀ ਨੂੰ ਮਜ਼ਬੂਤ ​​ਕਰਨ ਲਈ ਤੁਰੰਤ ਕਦਮ ਚੁੱਕੇ ਜਾਣਗੇ, ਜਿਸ ਦਾ ਮੰਤਵ ਮਾਲਵਾ ਖੇਤਰ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣਾ ਹੈ।

ਹਸਪਤਾਲ ਦੇ ਅਚਾਨਕ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਸਥਾ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਜ਼ਮੀਨੀ ਹਕੀਕਤਾਂ ਦਾ ਮੁਲਾਂਕਣ ਕਰਨ ਅਤੇ ਤੁਰੰਤ ਧਿਆਨ ਦੇਣ ਦੀ ਲੋੜ ਵਾਲੇ ਖੇਤਰਾਂ ਦੀ ਪਛਾਣ ਕਰਨ ਲਈ ਮੁੱਖ ਭਾਈਵਾਲਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਇਸ ਦੌਰੇ ਦਾ ਉਦੇਸ਼ ਸੰਸਥਾ ਨੂੰ ਸਮਰਥਨ ਦੇਣਾ ਅਤੇ ਮਜ਼ਬੂਤ ​​ਕਰਨਾ ਹੈ, ਨਾ ਕਿ ਕਮੀਆਂ ਲੱਭਣਾ। ਦੌਰੇ ਦਾ ਵਿਆਪਕ ਉਦੇਸ਼ ਇਸ ਨੂੰ ਪੂਰੇ ਸੂਬੇ ਲਈ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਿੱਚ ਬਦਲਣਾ ਹੈ।”

ਮੁੱਖ ਮੰਤਰੀ ਨੇ ਪੁਸ਼ਟੀ ਕੀਤੀ, “ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਵੇਗਾ। ਇਹ ਹਸਪਤਾਲ ਪਹਿਲਾਂ ਹੀ ਮਾਲਵਾ ਖੇਤਰ ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰ ਰਿਹਾ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਇਸ ਨੂੰ ਪੰਜਾਬ ਭਰ ਵਿੱਚ ਮੋਹਰੀ ਸਿਹਤ ਸੰਭਾਲ ਕੇਂਦਰ ਵਜੋਂ ਹੋਰ ਮਜ਼ਬੂਤ ​​ਕੀਤਾ ਜਾਵੇ।”

ਲਗਾਤਾਰ ਅਪਗ੍ਰੇਡੇਸ਼ਨ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਦੌਰੇ ਦਾ ਉਦੇਸ਼ ਨੁਕਸ ਲੱਭਣਾ ਨਹੀਂ ਹੈ, ਸਗੋਂ ਇਸ ਸੰਸਥਾ ਨੂੰ ਸੂਬੇ ਭਰ ਵਿੱਚ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕਰਨਾ ਹੈ। ਦੌਰੇ ਦੌਰਾਨ ਮੈਂ ਇਸ ਅਹਿਮ ਸੰਸਥਾ ਦੀਆਂ ਜ਼ਮੀਨੀ ਹਕੀਕਤਾਂ ਅਤੇ ਜ਼ਰੂਰਤਾਂ ਤੋਂ ਜਾਣੂ ਕਰਵਾਉਣ ਲਈ ਸਾਰੇ ਮੁੱਖ ਭਾਈਵਾਲਾਂ ਨਾਲ ਗੱਲਬਾਤ ਕੀਤੀ।”

ਮਰੀਜ਼ਾਂ ਦੇ ਇਲਾਜ ਨੂੰ ਬਿਹਤਰ ਬਣਾਉਣ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੰਸਥਾ ਵਿੱਚ ਕਈ ਲੋੜੀਂਦੀਆਂ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ, “ਕਈ ਸਹੂਲਤਾਂ ਸ਼ੁਰੂ ਕਰਕੇ ਮਰੀਜ਼ਾਂ ਦੀ ਤੰਦਰੁਸਤੀ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾਣਗੇ। ਇਸ ਹਸਪਤਾਲ ਵਿੱਚ ਰੋਬੋਟਿਕ ਸਰਜਰੀ ਵੀ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਮਰੀਜ਼ਾਂ ਨੂੰ ਵੱਡੇ ਪੱਧਰ ‘ਤੇ ਲਾਭ ਪਹੁੰਚ ਸਕੇ।”

ਇਲਾਜ ਦੇ ਤਰੀਕਿਆਂ ਨੂੰ ਆਧੁਨਿਕ ਬਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਅੱਗੇ ਕਿਹਾ, “ਇਸ ਹਸਪਤਾਲ ਵਿੱਚ ਰੋਬੋਟਿਕ ਸਰਜਰੀ ਸ਼ੁਰੂ ਕਰਨ ਲਈ ਜਲਦੀ ਤੋਂ ਜਲਦੀ ਜ਼ਰੂਰੀ ਕਦਮ ਚੁੱਕੇ ਜਾਣਗੇ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”

ਸਟਾਫ ਦੀਆਂ ਚਿੰਤਾਵਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਸਪਤਾਲ ਇਸ ਸਮੇਂ ਸਟਾਫ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ, “ਮੈਨੂੰ ਪਤਾ ਲੱਗਾ ਹੈ ਕਿ ਹਸਪਤਾਲ ਵਿੱਚ ਸਟਾਫ ਦੀ ਘਾਟ ਹੈ, ਇਸ ਲਈ ਵੱਡੇ ਜਨਤਕ ਹਿੱਤ ਵਿੱਚ ਹੋਰ ਸਟਾਫ ਦੀ ਭਰਤੀ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ।”

ਪੰਜਾਬ ਸਰਕਾਰ ਦੀ ਪਹੁੰਚਯੋਗ ਸਿਹਤ ਸੰਭਾਲ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਯੂਸ਼ਮਾਨ ਕਾਰਡ ਧਾਰਕ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਇਸ ਸਰਵੋਤਮ ਕੈਂਸਰ ਕੇਅਰ ਹਸਪਤਾਲ ਵਿੱਚ ਇਲਾਜ ਦੇ ਹੱਕਦਾਰ ਹਨ। ਪੰਜਾਬ ਸਰਕਾਰ ਸੂਬੇ ਦੇ ਸਾਰੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...