ਮੁੰਬਈ: ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਆਪਣੇ ਪੁਰਾਣੇ ਸਾਥੀ ਤੇ Comedian ਕਪਿਲ ਸ਼ਰਮਾ ਨਾਲ ਮੁਲਾਕਾਤ ਕੀਤੀ। ਦੋਹਾਂ ਨੇ ਇਕ ਦੂਜੇ ਦਾ ਬਧੇ ਪਿਆਰ ਨਾਲ ਸਵਾਗਤ ਕੀਤਾ ਤੇ ਗਲੇ ਮਿਲੇ। ਕਪਿਲ ਸ਼ਰਮਾ ਨੇ ਸੋਸ਼ਲ ਮੀਡਿਆ ‘ਤੇ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਨੇ ਲਿਖਿਆ ਕਿ- ”ਕੱਲ ਸ਼ਾਮ ਮੁੰਬਈ ਚ ਵੱਡੇ ਵੀਰ ਅਤੇ ਮਾਣਯੋਗ ਮੁੱਖਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਹੋਰਾਂ ਨਾਲ ਬੜੇ ਲੰਮੇ ਸਮੇਂ ਬਾਦ ਮੁਲਾਕਾਤ ਹੋਈ,ਦਿਲ ਚ ਪਿਆਰ ਤੇ ਜੱਫੀ ਚ ਨਿੱਘ ਪਹਿਲਾਂ ਨਾਲੌ ਵੀ ਜਿਆਦਾ ਸੀ,ਕੁਝ ਪੁਰਾਣਿਆਂ ਯਾਦਾਂ ਸਾਂਝਿਆਂ ਕੀਤੀਆਂ,ਬੜੀ ਪਿਆਰੀ ਤੇ ਨਿੱਘੀ ਮੁਲਾਕਾਤ ਸੀ। ਤੁਹਾਡੇ ਪਿਆਰ,ਮਾਨ ਅਤੇ ਸਤਿਕਾਰ ਲਈ ਬਹੁਤ ਬਹੁਤ ਧੰਨਵਾਦ ਭਾਜੀ। ਪਰਮਾਤਮਾ ਹਮੇਸ਼ਾ ਚੜਦੀ ਕਲਾ ਚ ਰੱਖੇ ਸਾਡੇ ਵੀਰ ਨੂੰ। ”

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਦੌਰੇ ਲਈ ਮੁੰਬਈ ਪਹੁੰਚ ਗਏ ਹਨ। ਮੁੰਬਈ ਪਹੁੰਚਣ ‘ਤੇ ਲੋਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਅੱਜ ਮੁੱਖ ਮੰਤਰੀ ਵੱਖ-ਵੱਖ ਕਾਰੋਬਾਰੀਆਂ ਅਤੇ ਪ੍ਰਮੁੱਖ ਕੰਪਨੀਆਂ ਦੇ ਪ੍ਰਬੰਧਨ ਨਾਲ ਮੁਲਾਕਾਤ ਕਰਨਗੇ। ਮਾਨ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨਗੇ। ਇਸ ਦੇ ਨਾਲ ਹੀ ਉਹ ਬਾਲੀਵੁੱਡ ਦੇ ਵੱਡੇ ਪ੍ਰੋਡਕਸ਼ਨ ਹਾਊਸਾਂ ਦੇ ਮਾਲਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪੰਜਾਬ ਵਿੱਚ ਸਟੂਡੀਓ ਸਥਾਪਤ ਕਰਨ ਦਾ ਸੱਦਾ ਦੇਣਗੇ।













