ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਮੰਗਲਵਾਰ 5 ਅਪ੍ਰੈਲ ਨੂੰ ਕਿਸਾਨਾਂ ਨਾਲ ਮੀਟਿੰਗ ਕਰਨਗੇ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨਰਮੇ ਦੇ ਮੁਆਵਜ਼ੇ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਵਿਚਾਰ ਚਰਚਾ ਕਰਨਗੇ । ਮੀਡਿਆ ਰਿਪੋਰਟਾਂ ਮੁਤਾਬਕ ਮੁਲਾਕਾਤ ਦਾ ਸਮਾਂ ਦੁਪਹਿਰ 2 ਵਜੇ ਦਾ ਹੈ। ਜ਼ਿਕਰਯੋਗ ਹੈ ਕਿ ਗੁਲਾਬੀ ਸੁੰਡੀ ਕਾਰਨ ਨਰਮੇ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਸੰਘਰਸ਼ ਕਰਦੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਉੱਤੇ ਬੀਤੇ ਦਿਨੀਂ ਲੰਬੀ ਵਿਖੇ ਕੀਤੇ ਗਏ ਲਾਠੀਚਾਰਜ ਉਪਰੰਤ ਡਿਪਟੀ ਕਮਿਸ਼ਨਰ ਤੇ ਡੀ ਐਸ ਪੀ ‘ਤੇ ਕਾਨੂੰਨੀ/ਵਿਭਾਗੀ ਕਾਰਵਾਈ ਸਮੇਤ ਹੋਰ ਮੰਗਾਂ ਨੂੰ ਲੈਕੇ ਸੰਘਰਸ਼ ਦੇ ਰਾਹ ਪਈਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂਆਂ ਨਾਲ਼ ਮਸਲੇ ਦੇ ਹੱਲ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ 5 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ‘ਤੇ ਬਾਅਦ ਦੁਪਹਿਰ 2 ਵਜੇ ਮੀਟਿੰਗ ਕੀਤੀ ਜਾਵੇਗੀ।
----------- Advertisement -----------
ਮੁੱਖ ਮੰਤਰੀ ਭਗਵੰਤ ਮਾਨ ਅੱਜ ਕਿਸਾਨਾਂ ਨਾਲ 2 ਵਜੇ ਕਰਨਗੇ ਅਹਿਮ ਮੁਲਾਕਾਤ
Published on
----------- Advertisement -----------












