ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪਾਕਿਸਤਾਨ ਤੋਂ ਆਉਣ ਵਾਲੇ ਡਰੋਨ ਅਤੇ ਡਰੱਗ ਤਸਕਰੀ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰ ਅਤੇ ਸੂਬਾਈ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਸਥਾਪਤ ਕਰਨ ‘ਤੇ ਵੀ ਚਰਚਾ ਹੋਈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦਾ ਰੁਕਿਆ ਪੇਂਡੂ ਵਿਕਾਸ ਫੰਡ ਵੀ ਜਲਦ ਜਾਰੀ ਕਰਨ ਦਾ ਮੁੱਦਾ ਅਮਿਤ ਸ਼ਾਹ ਅੱਗੇ ਰੱਖਿਆ। ਉਨ੍ਹਾਂ ਕਿਹਾ ਪੰਜਾਬ ਨੂੰ ਇਹ ਫੰਡ ਲੰਬੇ ਸਮੇਂ ਤੋਂ ਨਹੀਂ ਮਿਲ ਰਿਹਾ। ਮਾਨ ਨੇ ਸ਼ਾਹ ਨੂੰ ਇਹ ਫੰਡ ਜਾਰੀ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਸਰਹੱਦ ‘ਤੇ ਕੰਡਿਆਲੀ ਤਾਰ ਸ਼ਿਫਟ ਕਰਨ ਦਾ ਮਸਲਾ ਵੀ ਵਿਚਾਰਿਆ ਗਿਆ।












