ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ ਤੋਂ ਪੰਜਾਬ ਵਿਚ ਰੇਡ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ‘ਤੇ ਟਵੀਟ ਕਰਦਿਆਂ ਉਨ੍ਹਾਂ ਲਿਖਿਆ ਕਿ ED ਪਾਰਟੀ ਕੇਂਦਰੀ ਏਜੰਸੀਆਂ ਦਾ ਗਲਤ ਇਸਤੇਮਾਲ ਕਰ ਰਹੀ ਹੈ। ਸਾਡੇ ਵਪਾਰੀਆਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਵਪਾਰੀਆਂ ‘ਤੇ ਦਬਾਅ ਪਾ ਕੇ ਉਨ੍ਹਾਂ ਨੂੰ ਆਪਣੇ ਨਾਲ ਰਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਿੰਦੂ ਕਾਰੋਬਾਰੀ ਸੂਬੇ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਹਨ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਈਡੀ ਦੀ ਰੇਡ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ED ਪਾਰਟੀ ਪੰਜਾਬ ਦੇ ਛੋਟੇ-ਛੋਟੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ। ਮੇਰੀ ਸਾਰੇ ਵਪਾਰੀਆਂ ਨੂੰ ਅਪੀਲ ਹੈ ਕਿ ਘਬਰਾਉਣ ਦੀ ਲੋੜ ਨਹੀਂ, ਪੂਰਾ ਪੰਜਾਬ ਤੇ ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ ਮਿਲ ਕੇ ਈਡੀ ਦਾ ਮੁਕਾਬਲਾ ਕਰਾਂਗੇ।












