September 14, 2026, 12:44 am
----------- Advertisement -----------
HomeNewsLatest Newsਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ

Published on

----------- Advertisement -----------

ਚੰਡੀਗੜ੍ਹ, 22 ਅਗਸਤ (ਬਲਜੀਤ ਮਰਵਾਹਾ) ਮਾਲ, ਮੁੜ ਵਸੇਬਾਂ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਫਸਲ ਦੇ ਨੁਕਸਾਨ ਦੀ ਭਰਪਾਈ ਲਈ 186 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕੁਦਰਤੀ ਆਫਤ ਰਾਹਤ ਫੰਡ ਵਿਚੋਂ ਫਸਲਾਂ ਦੇ ਹੋਏ ਨੁਕਸਾਨ ਦੀ ਰਾਹਤ ਦੇਣ ਲਈ ਅਗੇਤੇ ਫੰਡ ਜਾਰੀ ਕੀਤੇ ਗਏ ਹਨ।
ਜਿੰਪਾ ਨੇ ਦੱਸਿਆ ਕਿ ਜੁਲਾਈ ਅਤੇ ਅਗਸਤ ਮਹੀਨੇ ਵਿਚ ਸੂਬੇ ਦੇ ਕਈ ਇਲਾਕਿਆਂ ਵਿਚ ਹੜ੍ਹਾਂ ਕਾਰਣ ਕਿਸਾਨਾਂ ਦੀ ਫਸਲ ਖਰਾਬ ਹੋਈ ਹੈ। ਸੂਬੇ ਦੇ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਗਿਰਦਾਵਰੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ ਨੂੰ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ ਅਤੇ ਮੁਆਵਜ਼ੇ ਦੇ ਚੈੱਕ ਸੌਂਪੇ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕੋਲ ਇਸ ਮਨੋਰਥ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਜਿੰਪਾ ਨੇ ਕਿਹਾ ਕਿ ਕਿਸਾਨਾਂ ਅਤੇ ਬਾਕੀ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਆਫਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਣ ਫਸਲਾਂ ਦੇ ਨੁਕਸਾਨ ਦੀ ਰਾਹਤ ਦੇਣ ਲਈ ਸੰਗਰੂਰ ਜ਼ਿਲ੍ਹੇ ਨੂੰ 26 ਕਰੋੜ 8 ਲੱਖ 34,400 ਰੁਪਏ, ਫਿਰੋਜ਼ਪੁਰ ਜ਼ਿਲ੍ਹੇ ਨੂੰ 22 ਕਰੋੜ 44 ਲੱਖ ਰੁਪਏ, ਤਰਨ ਤਾਰਨ ਨੂੰ 26 ਕਰੋੜ 52 ਲੱਖ ਰੁਪਏ, ਪਟਿਆਲਾ ਨੂੰ 59 ਕਰੋੜ 50 ਲੱਖ ਰੁਪਏ ਅਤੇ ਮਾਨਸਾ ਨੂੰ 12 ਕਰੋੜ 92 ਲੱਖ ਰੁਪਏ ਜਾਰੀ ਕੀਤੇ ਗਏ ਹਨ।
ਇਸੇ ਤਰ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਨੂੰ 3 ਕਰੋੜ 73 ਲੱਖ 18, 400 ਰੁਪਏ, ਫਾਜ਼ਿਲਕਾ ਨੂੰ 8 ਕਰੋੜ 77 ਲੱਖ 6,400 ਰੁਪਏ, ਗੁਰਦਾਸਪੁਰ ਨੂੰ 5 ਕਰੋੜ 84 ਲੱਖ 80 ਹਜ਼ਾਰ ਰੁਪਏ, ਜਲੰਧਰ ਨੂੰ 2 ਕਰੋੜ 31 ਲੱਖ 26,800 ਰੁਪਏ, ਲੁਧਿਆਣਾ ਨੂੰ 2 ਕਰੋੜ 31 ਲੱਖ 26,800, ਮੋਗਾ ਨੂੰ 3 ਕਰੋੜ 99 ਲੱਖ 77,200 ਰੁਪਏ, ਰੂਪਨਗਰ ਨੂੰ 18 ਲੱਖ 45,520 ਰੁਪਏ, ਪਠਾਨਕੋਟ ਨੂੰ 64 ਲੱਖ 60 ਹਜ਼ਾਰ ਰੁਪਏ, ਐਸ.ਬੀ.ਐਸ. ਨਗਰ ਨੂੰ 1 ਕਰੋੜ 25 ਲੱਖ 52,800 ਰੁਪਏ, ਫਤਹਿਗੜ੍ਹ ਸਾਹਿਬ ਨੂੰ 1 ਕਰੋੜ 59 ਲੱਖ 98,700 ਰੁਪਏ ਅਤੇ ਐਸ.ਏ.ਐਸ. ਨਗਰ ਨੂੰ 1 ਕਰੋੜ 73 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।
ਜਿੰਪਾ ਨੇ ਦੱਸਿਆ ਕਿ ਇਹ ਕੁੱਲ ਰਾਸ਼ੀ 186 ਕਰੋੜ 12 ਲੱਖ 63,020 ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਪਤਾ ਲੈਂਦੇ ਰਹੇ ਹਨ ਅਤੇ ਹੁਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਦੀ ਮਦਦ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵੱਲੋਂ ਰਾਹਤ ਸਬੰਧੀ ਅਤੇ ਲੋਕਾਂ ਦੀ ਫੀਡਬੈਕ ਬਾਬਤ ਜ਼ਿਲ੍ਹਾ ਪੱਧਰ ਉੱਤੇ ਡਿਪਟੀ ਕਮਿਸ਼ਨਰਾਂ ਤੋਂ ਸਮੇਂ ਸਮੇਂ ਉੱਤੇ ਲਗਾਤਾਰ ਰਿਪੋਰਟ ਲਈ ਜਾ ਰਹੀ ਹੈ।
ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਫਸਲਾਂ, ਜਾਨਵਰ, ਘਰ ਜਾਂ ਹੋਰ ਨੁਕਸਾਨ ਨੂੰ ਵਿਸ਼ੇਸ਼ ਗਿਰਦਾਵਰੀ ਹੇਠ ਲਿਆਂਦਾ ਗਿਆ ਹੈ ਤਾਂ ਜੋ ਇਸ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਇਹ ਭਰੋਸਾ ਵੀ ਦੇ ਚੁੱਕੇ ਹਨ ਕਿ ਉਨ੍ਹਾਂ ਦੀ ਸਰਕਾਰ ਪੀੜਤ ਲੋਕਾਂ ਨੂੰ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...