ਕੇਂਦਰ ਸਰਕਾਰ ਦੀ ਨਵੀਂ GST ਨੀਤੀ ‘ਚ ਹੁਣ ਗੁਰਦੁਆਰਿਆਂ, ਮੰਦਰਾਂ ਅਤੇ ਮਸਜਿਦਾਂ ‘ਚ ਬਣੇ ਲਗਜ਼ਰੀ ਸਰਾਵਾਂ ਨੂੰ ਟੈਕਸ ਦੇਣਾ ਪਵੇਗਾ। ਕੇਂਦਰ ਸਰਕਾਰ ਨੇ ਲਗਜ਼ਰੀ ਇਨਾਂ ‘ਤੇ 12 ਫੀਸਦੀ ਟੈਕਸ ਸਲੈਬ ਜੋੜ ਦਿੱਤਾ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ ਦਾ ਵਿਰੋਧ ਕੀਤਾ ਹੈ। ਉੱਥੇ ਹੀ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ”ਕੇਂਦਰ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਨੇੜੇ ਸਥਿਤ ਸਰਾਵਾਂ ‘ਤੇ 12% GST ਲਗਾਉਣ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕਰਦਾ ਹਾਂ…ਧਰਮ ਅਸਥਾਨ ਸਭ ਦੇ ਸਾਂਝੇ ਹੁੰਦੇ ਨੇ…ਇਹ ਟੈਕਸ ਸ਼ਰਧਾਲੂਆਂ ਦੀ ਸ਼ਰਧਾ ‘ਤੇ ਲਗਾਇਆ ਗਿਆ ਹੈ…ਕੇਂਦਰ ਨੂੰ ਅਪੀਲ…ਤੁਰੰਤ ਇਸ ਫ਼ੈਸਲੇ ਨੂੰ ਵਾਪਸ ਲਿਆ ਜਾਵੇ…”
----------- Advertisement -----------
CM ਮਾਨ ਨੇ ਸ੍ਰੀ ਦਰਬਾਰ ਸਾਹਿਬ ਨੇੜੇ ਸਥਿਤ ਸਰਾਵਾਂ ‘ਤੇ 12% GST ਲਗਾਉਣ ਦੇ ਫ਼ੈਸਲੇ ਦੀ ਕੀਤੀ ਨਿਖੇਪੀ
Published on
----------- Advertisement -----------












