ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਇੱਥੇ ਗੁਰੂ ਤੇਗ ਬਹਾਦਰ ਅਜਾਇਬ ਘਰ ਦਾ ਉਦਘਾਟਨ ਕੀਤਾ ਅਤੇ ਪੰਜ ਪਿਆਰਾ ਪਾਰਕ ਦੇ ਕਾਰਜਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਐਲਾਨ ਕੀਤਾ ਕਿ ਭਲਕੇ ਸਮਾਣਾ ‘ਚ ਇਕ ਹੋਰ ਟੋਲ ਪਲਾਜ਼ਾ ਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਿਸਾਖੀ ਤੋਂ ਇਕ ਦਿਨ ਪਹਿਲਾਂ ਫ਼ਸਲਾਂ ਦਾ ਮੁਆਵਜ਼ਾ ਵੰਡਣਾ ਸ਼ੁਰੂ ਕਰ ਦੇਵਾਂਗੇ।
ਮੁੱਖ ਮੰਤਰੀ ਮਾਨ ਨੇ ਸਰਕਾਰੀ ਦਫ਼ਤਰਾਂ ਦੇ ਬਦਲੇ ਸਮੇਂ ਬਾਰੇ ਬੋਲਦਿਆਂ ਕਿਹਾ ਕਿ ਗਰਮੀ ਦੇ ਮੌਸਮ ਚ ਲੋਕ ਸਵੇਰੇ-ਸਵੇਰੇ ਆ ਕੇ ਆਪਣੇ ਕੰਮ ਕਰਵਾ ਸਕਣਗੇ ਅਤੇ ਇਸ ਦੇ ਨਾਲ ਹੀ ਸਰਕਾਰੀ ਮੁਲਾਜ਼ਮ ਵੀ ਦੁਪਹਿਰ ਨੂੰ ਆਪਣੇ ਘਰ ਪਹੁੰਚ ਜਾਣਗੇ ਅਤੇ ਉਨ੍ਹਾਂ ਦੇ ਬੱਚੇ ਵੀ ਸਕੂਲਾਂ ਤੋਂ ਪਰਤ ਆਉਣਗੇ ਤਾਂ ਉਹ ਆਪਣੇ ਪਰਿਵਾਰ ਨਾਲ ਜ਼ਿਆਦਾ ਸਮਾਂ ਬਿਤਾ ਸਕਣਗੇ।












