September 22, 2026, 3:25 pm
----------- Advertisement -----------
HomeNewsBreaking Newsਪਿੰਡ ਸਰਾਭਾ ਲਈ CM ਮਾਨ ਦਾ ਵੱਡਾ ਐਲਾਨ, ਵਿਕਾਸ ਕਾਰਜਾਂ ਲਈ ਦਿੱਤੇ...

ਪਿੰਡ ਸਰਾਭਾ ਲਈ CM ਮਾਨ ਦਾ ਵੱਡਾ ਐਲਾਨ, ਵਿਕਾਸ ਕਾਰਜਾਂ ਲਈ ਦਿੱਤੇ ਜਾਣਗੇ 45 ਕਰੋੜ 84 ਲੱਖ ਰੁਪਏ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਲੁਧਿਆਣਾ ਜਾ ਕੇ ਸ਼ਰਧਾਂਜਲੀ ਭੇਟ ਕੀਤੀ। ਸੀਐੱਮ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ ਪਹੁੰਚੇ ਤੇ ਕਿਹਾ ਕਿ ਅਸੀਂ ਸਾਰੇ ਸ਼ਹੀਦਾਂ ਦੇ ਕਦਮਾਂ ‘ਤੇ ਚੱਲਣ ਦੀ ਕੋਸ਼ਿਸ਼ ਕਰ ਰਹੇ ਹਾਂ। CM ਮਾਨ ਨੇ ਕਿਹਾ ਕਿ ਜਿਹੜੀ ਉਮਰ ‘ਚ ਬੱਚੇ ਆਪਣੇ ਮਾਂ-ਪਿਓ ਤੋਂ ਮੋਟਰਸਾਈਕਲ ਮੰਗਦੇ ਹਨ, ਉਸ ਉਮਰ ‘ਚ ਕਰਤਾਰ ਸਿੰਘ ਸਰਾਭਾ ਨੇ ਅੰਗਰੇਜਾਂ ਨੂੰ ਮੁਲਕ ਮੰਗ ਲਿਆ ਸੀ। ਇਹ ਕੋਈ ਛੋਟੀ ਸੋਚ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿੰਡ ਸਰਾਭਾ ਦੇ ਲੋਕਾਂ ਵਲੋਂ ਮੈਨੂੰ ਬਹੁਤ ਸਾਰੀਆਂ ਮੰਗਾਂ ਲਿਖ ਕੇ ਦਿੱਤੀਆਂ ਹੋਈਆਂ ਹਨ, ਜਿਨ੍ਹਾਂ ‘ਚੋਂ ਜ਼ਿਆਦਾਤਰ ਪੂਰੀਆਂ ਹੋਣ ਹੀ ਵਾਲੀਆਂ ਹਨ।

ਇਸ ਮੌਕੇ CM ਭਗਵੰਤ ਮਾਨ ਨੇ ਪਿੰਡ ਸਰਾਭਾ ਲਈ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਸਭਾਰਾ ਦੇ ਵਿਕਾਸ ਕਾਰਜਾਂ ਲਈ 45 ਕਰੋੜ 84 ਲੱਖ ਰੁਪਏ ਦਿੱਤੇ ਜਾਣਗੇ। ਪਿੰਡ ਵਾਸੀਆਂ ਨੂੰ ਪੀਣ ਲਈ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਪਿੰਡ ‘ਚ ਏਅਰਫੋਰਸ ਟ੍ਰੇਨਿੰਗ ਅਕੈਡਮੀ ਬਣਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਿੰਡਾਂ ‘ਚ ਵਿਕਾਸ ਦੇ ਕੰਮਾਂ ਲਈ ਅਸੀਂ ਬਜਟ ਨਹੀਂ ਦੇਖਦੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਨੇ ਦੇਸ਼ ਲੈ ਕੇ ਦਿੱਤਾ ਹੈ, ਉਨ੍ਹਾਂ ਪਿੰਡਾਂ ਲਈ ਖਜ਼ਾਨੇ ਹਮੇਸ਼ਾ ਖੁੱਲ੍ਹੇ ਰਹਿਣਗੇ। ਸਾਡੇ ਸ਼ਹੀਦ ਸਾਡੀ ਵਿਰਾਸਤ ਹਨ ਤੇ ਉਨ੍ਹਾਂ ਦਾ ਸਨਮਾਨ ਕਰਨਾ ਸਾਡਾ ਫ਼ਰਜ਼ ਹੈ। ਅਸੀਂ ਸਾਡੇ ਸ਼ਹੀਦਾਂ ਦੇ ਸਨਮਾਨ ਵਿੱਚ ਕੋਈ ਕਸਰ ਨਹੀਂ ਛੱਡਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...