November 16, 2026, 9:31 pm
----------- Advertisement -----------
HomeNewsBreaking NewsCM ਮਾਨ ਦਾ ਵੱਡਾ ਦਾਅਵਾ, “ਨਹੀਂ ਕੱਟਿਆ ਜਾਵੇਗਾ ਇੱਕ ਵੀ ਰਾਸ਼ਨ-ਕਾਰਡ”

CM ਮਾਨ ਦਾ ਵੱਡਾ ਦਾਅਵਾ, “ਨਹੀਂ ਕੱਟਿਆ ਜਾਵੇਗਾ ਇੱਕ ਵੀ ਰਾਸ਼ਨ-ਕਾਰਡ”

Published on

----------- Advertisement -----------

ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਵਿੱਚ ਪੰਜਾਬੀ ਕਮੇਡੀਅਨ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਜਸਵਿੰਦਰ ਭੱਲਾ ਦੇ ਪੰਜਾਬੀ ਸਿਨੇਮਾ ਵਿੱਚ ਯੋਗਦਾਨ ਅਤੇ ਪੰਜਾਬੀ ਭਾਸ਼ਾ ਨੂੰ ਵਿਸ਼ਵ ਪੱਧਰ ਤੱਕ ਪਹੁੰਚਾਉਣ ਵਾਲੇ ਕੰਮਾਂ ਨੂੰ ਯਾਦ ਕੀਤਾ। ਕਾਨਫਰੰਸ ਵਿੱਚ ਦੋ ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ।

ਸੀਐੱਮ ਮਾਨ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਭਾਜਪਾ ਆਪਣੇ ਆਪ ਨੂੰ ਦੇਸ਼ ਹਿਤੈਸ਼ੀ ਕਹਿੰਦੀ ਹੈ ਅਤੇ ਕਈ ਵਾਅਦੇ ਕਰਦੀ ਹੈ। ਉਹ ਦਾਅਵਾ ਕਰਦੀ ਹੈ ਕਿ 80 ਕਰੋੜ ਲੋਕਾਂ ਨੂੰ ਮੁਫ਼ਤ ਅਨਾਜ ਦਿੱਤਾ ਜਾ ਰਿਹਾ ਹੈ। ਪਰ ਹਕੀਕਤ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿੱਚ 8 ਲੱਖ 2 ਹਜ਼ਾਰ 493 ਰਾਸ਼ਨ ਕਾਰਡ ਕੱਟ ਰਹੀ ਹੈ।

ਇਸ ਕਾਨਫਰੰਸ ਵਿੱਚ ਮੁੱਖ ਮੰਤਰੀ ਨੇ ਵੱਡਾ ਐਲਾਨ ਕੀਤਾ ਕਿ ਜਿੰਨੀ ਦੇਰ ਤੱਕ ਭਗਵੰਤ ਮਾਨ ਪੰਜਾਬ ਦਾ ਮੁੱਖ ਮੰਤਰੀ ਰਹੇਗਾ, ਉੱਨੀ ਦੇਰ ਤੱਕ ਪੰਜਾਬ ਵਿੱਚ ਇੱਕ ਵੀ ਰਾਸ਼ਨ ਕਾਰਡ ਨਹੀਂ ਕੱਟਿਆ ਜਾਵੇਗਾ। ਪੰਜਾਬ ਸਰਕਾਰ ਕਿਸੇ ਨੂੰ ਵੀ ਭੁੱਖਾ ਨਹੀਂ ਰਹਿਣ ਦੇਵੇਗੀ ਅਤੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਕਰੇਗੀ। ਉਨ੍ਹਾਂ ਨੇ ਭਾਜਪਾ ਦੀਆਂ ਨੀਤੀਆਂ ਨੂੰ ਲੋਕ ਵਿਰੋਧੀ ਦੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਗਰੀਬਾਂ ਅਤੇ ਕਿਸਾਨਾਂ ਦੇ ਨਾਲ ਖੜ੍ਹੀ ਹੈ।

ਮਾਨ ਨੇ ਕਿਹਾ ਕਿ ਜੇਕਰ ਇੱਕ ਰਾਸ਼ਨ ਕਾਰਡ ਵਿੱਚ ਔਸਤਨ ਚਾਰ ਵਿਅਕਤੀਆਂ ਨੂੰ ਜੋੜੀਏ ਤਾਂ ਲਗਭਗ 32 ਲੱਖ ਪੰਜਾਬ ਵਾਸੀ ਰਾਸ਼ਨ ਤੋਂ ਵਾਂਝੇ ਹੋ ਜਾਣਗੇ। ਉਨ੍ਹਾਂ ਨੇ ਭਾਜਪਾ ਨੂੰ ਲੋਕਾਂ ਦੇ ਹਿਤੈਸ਼ੀ ਨਹੀਂ ਸਗੋਂ ਚੋਰ ਕਹਿੰਦਿਆਂ ਕਿਹਾ ਕਿ ਇੱਕ ਪਾਸੇ ਉਹ ਵਿਸ਼ਵ ਗੁਰੂ ਬਣਾਉਣ ਦੇ ਦਾਅਵੇ ਕਰਦੇ ਹਨ ਅਤੇ ਦੂਜੇ ਪਾਸੇ ਰਾਸ਼ਨ ਚੋਰੀ ਵਿੱਚ ਲੱਗੇ ਹੋਏ ਹਨ।

ਮਾਨ ਨੇ ਰਾਹੁਲ ਗਾਂਧੀ ਵੱਲੋਂ ਭਾਜਪਾ ‘ਤੇ ਲਾਏ ਇਲਜ਼ਾਮਾਂ ਨੂੰ ਯਾਦ ਕਰਵਾਇਆ ਕਿ ਪਹਿਲਾਂ ਵੋਟ ਚੋਰੀ ਦਾ ਇਲਜ਼ਾਮ ਲੱਗਾ ਸੀ ਅਤੇ ਹੁਣ ਰਾਸ਼ਨ ਚੋਰੀ ਦਾ ਵੀ ਇਲਜ਼ਾਮ ਲੱਗ ਜਾਵੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਦੇ ਮਾਪਦੰਡਾਂ ‘ਤੇ ਸਵਾਲ ਚੁੱਕੇ ਕਿ ਜੇਕਰ ਕਿਸੇ ਵਿਅਕਤੀ ਕੋਲ ਚਾਰ ਪਹੀਆ ਵਾਹਨ ਜਾਂ ਢਾਈ ਏਕੜ ਜ਼ਮੀਨ ਹੈ ਤਾਂ ਉਸਦਾ ਰਾਸ਼ਨ ਕਾਰਡ ਰੱਦ ਕਰ ਦਿੱਤਾ ਜਾਵੇਗਾ।

ਮਾਨ ਨੇ ਪੁੱਛਿਆ ਕਿ ਜੇਕਰ ਇੱਕ ਪਰਿਵਾਰ ਵਿੱਚੋਂ ਇੱਕ ਵਿਅਕਤੀ ਨੂੰ ਸਰਕਾਰੀ ਨੌਕਰੀ ਲੱਗ ਜਾਂਦੀ ਹੈ ਅਤੇ ਉਹ ਸ਼ਹਿਰ ਵਿੱਚ ਰਹਿਣ ਲੱਗ ਜਾਂਦਾ ਹੈ ਤਾਂ ਕੀ ਬਾਕੀ ਪਰਿਵਾਰ ਨੂੰ ਭੁੱਖਾ ਮਾਰਨਾ ਜਾਇਜ਼ ਹੈ? ਉਨ੍ਹਾਂ ਨੇ ਇਸ ਨੀਤੀ ਨੂੰ ਅਨਿਆਂ ਵਾਲੀ ਦੱਸਿਆ ਅਤੇ ਕਿਹਾ ਕਿ ਇਹ ਗਰੀਬਾਂ ਨੂੰ ਹੋਰ ਮੁਸੀਬਤ ਵਿੱਚ ਪਾਉਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...