September 8, 2026, 2:41 am
----------- Advertisement -----------
HomeNewsBreaking Newsਕਰਨਲ ਬਾਠ ਕੁੱਟਮਾਰ ਮਾਮਲੇ ‘ਚ ਵਿਦੇਸ਼ ਭੱਜਣ ਦੀ ਫਿਰਾਕ 'ਚ ਸੀ ਦੋਸ਼ੀ...

ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਵਿਦੇਸ਼ ਭੱਜਣ ਦੀ ਫਿਰਾਕ ‘ਚ ਸੀ ਦੋਸ਼ੀ ਪੁਲਿਸ ਅਫ਼ਸਰ? ਕੋਰਟ ਨੇ ਜ਼ਬਤ ਕੀਤੇ ਪਾਸਪੋਰਟ

Published on

----------- Advertisement -----------

ਪਟਿਆਲਾ ਦੇ ਚਰਚਿਤ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇ ਪੁੱਤਰ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਨਾਮਜ਼ਦ ਪੁਲਿਸ ਅਧਿਕਾਰੀਆਂ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਹੋਈ। ਸੀਬੀਆਈ (CBI) ਨੇ ਮੁਲਜ਼ਮਾਂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਪ੍ਰਗਟਾਇਆ। ਇਸ ‘ਤੇ ਅਦਾਲਤ ਨੇ ਪਾਸਪੋਰਟ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ।ਕੁਝ ਦਿਨ ਪਹਿਲਾਂ ਅਦਾਲਤ ਨੇ ਉਨ੍ਹਾਂ ਨੂੰ ਇੱਕ ਲੱਖ ਰੁਪਏ ਦਾ ਨਿੱਜੀ ਬਾਂਡ ਦਾਖਲ ਕਰਨ ਤੋਂ ਬਾਅਦ ਅੰਤਰਿਮ ਜ਼ਮਾਨਤ ਦਿੱਤੀ ਸੀ। ਅਦਾਲਤ ਨੇ ਸੀਬੀਆਈ ਤੋਂ ਜਵਾਬ ਤਲਬ ਕੀਤਾ ਸੀ।ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਇੰਸਪੈਕਟਰ ਹੈਰੀ ਬੋਪਾਰਾਏ, ਹਰਜਿੰਦਰ ਸਿੰਘ ਢਿੱਲੋਂ ਅਤੇ ਰੌਨੀ ਸਿੰਘ ਆਪਣੇ ਵਕੀਲਾਂ ਸਮੇਤ ਅਦਾਲਤ ਵਿੱਚ ਪੇਸ਼ ਹੋਏ। ਸੀਬੀਆਈ ਨੇ ਆਪਣੇ ਜਵਾਬ ਵਿੱਚ ਮੁਲਜ਼ਮਾਂ ਦੇ ਫਰਾਰ ਹੋਣ ਦਾ ਖ਼ਦਸ਼ਾ ਜਤਾਉਂਦੇ ਹੋਏ ਅਦਾਲਤ ਤੋਂ ਉਨ੍ਹਾਂ ਦੇ ਪਾਸਪੋਰਟ ਸਰੈਂਡਰ ਕਰਵਾਉਣ ਦੀ ਮੰਗ ਕੀਤੀ।

ਇਹ ਹੈ ਮਾਮਲਾ

ਇਹ ਘਟਨਾ 13 ਅਤੇ 14 ਮਾਰਚ ਦੀ ਅੱਧੀ ਰਾਤ ਨੂੰ ਵਾਪਰੀ ਸੀ। ਕਰਨਲ ਪੁਸ਼ਪਿੰਦਰ ਸਿੰਘ ਬਾਠ ਆਪਣੇ ਪੁੱਤਰ ਸਮੇਤ ਪਟਿਆਲਾ ਵਿੱਚ ਰਾਜਿੰਦਰਾ ਹਸਪਤਾਲ ਨੇੜੇ ਇੱਕ ਢਾਬੇ ‘ਤੇ ਸਨ। ਇਲਜ਼ਾਮ ਹੈ ਕਿ ਕਾਰ ਦੇ ਬਾਹਰ ਖੜ੍ਹੇ ਹੋ ਕੇ ਖਾਣਾ ਖਾਂਦੇ ਸਮੇਂ ਸਿਵਲ ਡਰੈੱਸ ਵਿੱਚ ਆਏ ਕੁਝ ਪੁਲਿਸ ਮੁਲਾਜ਼ਮਾਂ ਨੇ ਕਰਨਲ ਨੂੰ ਆਪਣੀ ਗੱਡੀ ਹਟਾਉਣ ਲਈ ਕਿਹਾ।

ਇਸ ਤੋਂ ਬਾਅਦ ਇੱਕ ਦਰਜਨ ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਲਾਠੀਆਂ, ਡੰਡਿਆਂ ਅਤੇ ਰਾਡਾਂ ਨਾਲ ਕਰਨਲ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹਮਲਾ ਕਰ ਦਿੱਤਾ। ਕਰਨਲ ਅਤੇ ਉਨ੍ਹਾਂ ਦਾ ਪੁੱਤਰ ਜ਼ਖਮੀ ਹੋ ਗਏ ਸਨ। ਇਸ ਤੋਂ ਬਾਅਦ ਪੁਲਿਸ ਅਫ਼ਸਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...