June 1, 2026, 3:02 pm
----------- Advertisement -----------
HomeNewsBreaking Newsਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

Published on

----------- Advertisement -----------

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ ਹੈ। ਗੈਸ ਕੰਪਨੀਆਂ ਨੇ ਇੱਕ ਵਾਰ ਫਿਰ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਵਪਾਰਕ ਸਿਲੰਡਰ 1 ਜੂਨ ਤੋਂ 53.50 ਰੁਪਏ ਮਹਿੰਗੇ ਹੋ ਗਏ ਹਨ। ਇਹ ਦਿੱਲੀ ਵਿੱਚ 3,113.50 ਰੁਪਏ ਵਿੱਚ ਉਪਲਬਧ ਹਨ।

ਇਸ ਤੋਂ ਇਲਾਵਾ, 5 ਕਿਲੋਗ੍ਰਾਮ ਵਾਲੇ ਐਫਟੀਐਲ (ਛੋਟੇ) ਸਿਲੰਡਰ ਦੀ ਕੀਮਤ ਵੀ ₹11 ਵਧ ਕੇ ₹821.50 ਹੋ ਗਈ ਹੈ, ਜੋ ਪਹਿਲਾਂ ₹810.50 ਸੀ। ਘਰੇਲੂ 5 ਕਿਲੋਗ੍ਰਾਮ ਸਿਲੰਡਰ ਦੀ ਕੀਮਤ ਤਾਂ ₹339 ‘ਤੇ ਸਥਿਰ ਰੱਖੀ ਗਈ ਹੈ। ਇਹ ਛੋਟੇ ਸਿਲੰਡਰ ਬਿਨਾਂ ਪਤੇ ਦੇ ਸਬੂਤ ਤੋਂ ਉਪਲਬਧ ਹਨ ਅਤੇ ਜ਼ਿਆਦਾਤਰ ਪ੍ਰਵਾਸੀ ਮਜ਼ਦੂਰ, ਵਿਦਿਆਰਥੀ ਅਤੇ ਛੋਟੇ ਵਪਾਰੀ ਵਰਤਦੇ ਹਨ।

ਇਸ ਤੋਂ ਇਲਾਵਾ, ਪੈਟਰੋਲ, ਡੀਜ਼ਲ ਅਤੇ ਏਟੀਐਫ ‘ਤੇ ਨਵੀਆਂ ਨਿਰਯਾਤ ਡਿਊਟੀਆਂ ਵੀ ਲਾਗੂ ਹੋ ਗਈਆਂ ਹਨ।

ਇਸ ਵਾਧੇ ਦਾ ਸਿੱਧਾ ਅਸਰ ਰੈਸਟੋਰੈਂਟਾਂ ਅਤੇ ਖਾਣਾ ਪਕਾਉਣ ਵਾਲੀਆਂ ਥਾਵਾਂ ‘ਤੇ ਪਵੇਗਾ। ਰੈਸਟੋਰੈਂਟ ਮਾਲਕਾਂ ਦੇ ਖਰਚੇ ਵਧਣ ਕਾਰਨ ਚਾਹ, ਸਨੈਕਸ ਅਤੇ ਥਾਲੀਆਂ ਦੀਆਂ ਕੀਮਤਾਂ ਵਧ ਸਕਦੀਆਂ ਹਨ। ਵਿਆਹ-ਸ਼ਾਦੀਆਂ ਵਿੱਚ ਖਾਣਾ ਬਣਾਉਣ ਦਾ ਖਰਚਾ ਵੀ ਵਧ ਜਾਵੇਗਾ, ਜਿਸ ਨਾਲ ਆਮ ਲੋਕਾਂ ‘ਤੇ ਵਾਧੂ ਬੋਝ ਪਵੇਗਾ। ਇਸ ਤਰ੍ਹਾਂ ਇੱਕ ਵਾਰ ਫਿਰ ਮਹਿੰਗਾਈ ਨੇ ਲੋਕਾਂ ਦੀ ਜੇਬ ‘ਤੇ ਡਾਕਾ ਬੋਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...