September 6, 2026, 2:46 pm
----------- Advertisement -----------
HomeNewsBreaking Newsਵਿਆਹ ਤੋਂ 48 ਦਿਨਾਂ ਬਾਅਦ ਡਾਕਟਰ ਦੀ ਪਤਨੀ ਨੇ ਕੀਤੀ ਖ਼ੁਦਕੁਸ਼ੀ

ਵਿਆਹ ਤੋਂ 48 ਦਿਨਾਂ ਬਾਅਦ ਡਾਕਟਰ ਦੀ ਪਤਨੀ ਨੇ ਕੀਤੀ ਖ਼ੁਦਕੁਸ਼ੀ

Published on

----------- Advertisement -----------

ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ 26 ਸਾਲਾ ਵਿਸ਼ਾਖਾ ਤਿਲਕਰ ਨੇ ਆਪਣੇ ਵਿਆਹ ਤੋਂ ਸਿਰਫ਼ 48 ਦਿਨਾਂ ਬਾਅਦ ਹੀ ਖੁਦਕੁਸ਼ੀ ਕਰ ਲਈ। ਵਿਸ਼ਾਖਾ ਪੁਣੇ ਦੀ ਰਹਿਣ ਵਾਲੀ ਸੀ। ਉਸ ਨੇ 30 ਅਪ੍ਰੈਲ ਨੂੰ ਠਾਣੇ ਜ਼ਿਲ੍ਹੇ ਦੇ ਅੰਬਰਨਾਥ ਦੇ ਰਹਿਣ ਵਾਲੇ ਡਾਕਟਰ ਨਿਤਿਨ ਤਿਲਕਰ ਨਾਲ ਵਿਆਹ ਕਰਵਾਇਆ ਸੀ। ਨਿਤਿਨ BHMS ਡਾਕਟਰ ਹੈ ਅਤੇ ਉਲਹਾਸਨਗਰ ਵਿੱਚ ਪ੍ਰੈਕਟਿਸ ਕਰ ਰਿਹਾ ਹੈ। ਪੁਲਿਸ ਨੇ ਨਿਤਿਨ, ਉਸ ਦੀ ਮਾਂ ਛਾਇਆ ਅਤੇ ਉਸ ਦੇ ਭਰਾ ਨੂੰ ਗ੍ਰਿਫਤਾਰ ਕਰ ਲਿਆ ਹੈ। ਤਿੰਨਾਂ ਵਿਰੁੱਧ ਦਾਜ ਲਈ ਪਰੇਸ਼ਾਨੀ ਅਤੇ ਖ਼ੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਨਿਤਿਨ ਵਿਸ਼ਾਖਾ ‘ਤੇ ਸ਼ੱਕ ਕਰਦਾ ਸੀ ਅਤੇ ਉਸ ਨੇ ਉਸ ‘ਤੇ ਨਜ਼ਰ ਰੱਖਣ ਲਈ ਘਰ ਦੇ ਅੰਦਰ ਅਤੇ ਬਾਹਰ ਸੀਸੀਟੀਵੀ ਕੈਮਰੇ ਲਗਾਏ ਸਨ। ਨਿਤਿਨ ਨੇ ਵਿਸ਼ਾਖਾ ਨੂੰ ਕਿਸੇ ਨਾਲ ਵੀ ਗੱਲ ਕਰਨ ਤੋਂ ਮਨ੍ਹਾ ਕੀਤਾ ਹੋਇਆ ਸੀ ਅਤੇ ਜੇਕਰ ਉਹ ਅਜਿਹਾ ਕਰਦੀ ਸੀ ਤਾਂ ਉਸ ਨੂੰ ਕੁੱਟਦਾ ਸੀ।
ਵਿਸ਼ਾਖਾ ਦੇ ਪਰਿਵਾਰ ਨੇ ਦੱਸਿਆ ਕਿ ਵਿਆਹ ਦੇ ਸਮੇਂ ਲਾੜੇ ਵਾਲੇ ਪੱਖ ਨੂੰ ਕੋਈ ਦਾਜ ਨਹੀਂ ਦਿੱਤਾ ਗਿਆ ਸੀ। ਹਾਲਾਂਕਿ, ਵਿਆਹ ਤੋਂ ਥੋੜ੍ਹੀ ਦੇਰ ਬਾਅਦ, ਉਸ ਦੇ ਪਤੀ ਅਤੇ ਸਹੁਰੇ ਪਰਿਵਾਰ ਨੇ 50 ਗ੍ਰਾਮ ਸੋਨਾ ਲਿਆਉਣ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।

ਦੋਸ਼ ਹੈ ਕਿ ਦਾਜ ਦੀ ਮੰਗ ਕਰਨ ਤੋਂ ਇਲਾਵਾ, ਉਸ ਦੇ ਸਹੁਰੇ ਪਰਿਵਾਰ ਨੇ ਵਿਸ਼ਾਖਾ ਦੇ ਚਰਿੱਤਰ ‘ਤੇ ਵੀ ਸ਼ੱਕ ਕੀਤਾ। ਨਤੀਜੇ ਵਜੋਂ, ਉਸ ਨੂੰ ਸਖ਼ਤ ਨਿਗਰਾਨੀ ਹੇਠ ਰੱਖਿਆ ਗਿਆ ਅਤੇ ਦੂਜਿਆਂ ਤੋਂ ਬੋਲਣ ਤੋਂ ਮਨ੍ਹਾ ਕੀਤਾ ਗਿਆ। 14 ਜੂਨ ਨੂੰ, ਉਸ ਦੇ ਪਤੀ ਅਤੇ ਸਹੁਰਿਆਂ ਨੇ ਉਸ ਨੂੰ ਇੱਕ ਗੁਆਂਢੀ ਨਾਲ ਗੱਲ ਕਰਦੇ ਦੇਖ ਕੇ ਬੇਰਹਿਮੀ ਨਾਲ ਕੁੱਟਿਆ।

ਸਥਿਤੀ ਤੋਂ ਦੁਖੀ ਹੋ ਕੇ, ਵਿਸ਼ਾਖਾ ਨੇ ਪੁਣੇ ਵਿੱਚ ਆਪਣੇ ਮਾਪਿਆਂ ਨੂੰ ਫ਼ੋਨ ਕੀਤਾ ਅਤੇ ਆਪਣੀ ਔਖੀ ਘੜੀ ਬਾਰੇ ਦੱਸਿਆ। ਉਸ ਦੇ ਮਾਪਿਆਂ ਨੇ ਸਹੁਰਿਆਂ ਨਾਲ ਗੱਲ ਕਰਨ ਅਤੇ ਉਸ ਨੂੰ ਘਰ ਵਾਪਸ ਲਿਆਉਣ ਲਈ ਧੀ ਦੇ ਸਹੁਰੇ ਘਰ ਜਾਣ ਦੀ ਯੋਜਨਾ ਬਣਾਈ ਪਰ ਪਰੇਸ਼ਾਨੀ ਨੂੰ ਹੋਰ ਬਰਦਾਸ਼ਤ ਨਾ ਕਰਦੇ ਹੋਏ ਵਿਸ਼ਾਖਾ ਨੇ 16 ਜੂਨ ਨੂੰ ਆਪਣੀ ਜਾਨ ਦੇ ਦਿੱਤੀ। ਸ਼ਿਵਾਜੀਨਗਰ ਪੁਲਿਸ ਸਟੇਸ਼ਨ ਦੇ ਸੀਨੀਅਰ ਪੁਲਿਸ ਇੰਸਪੈਕਟਰ ਰਮੇਸ਼ ਪਾਟਿਲ ਨੇ ਦੱਸਿਆ ਕਿ ਸਹੁਰੇ ਪਰਿਵਾਰ ਵਿਆਹ ਵਿੱਚ ਦਾਜ ਨਾ ਮਿਲਣ ਕਾਰਨ ਪਰੇਸ਼ਾਨ ਸਨ। ਵਿਸ਼ਾਖਾ ਦੇ ਪਿਤਾ, ਜੋ ਕਿ ਪੁਣੇ ਵਿੱਚ ਇੱਕ ਰਿਕਸ਼ਾ ਚਾਲਕ ਹੈ, ਦਾਜ ਦੀਆਂ ਮੰਗਾਂ ਨੂੰ ਪੂਰਾ ਕਰਨ ਵਿੱਚ ਅਸਮਰੱਥ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...