November 14, 2026, 6:31 pm
----------- Advertisement -----------
HomeNewsBreaking Newsਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

Published on

----------- Advertisement -----------

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ ਹੈ। ਲੋੜੀਂਦੀਆਂ ਚੀਜ਼ਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਦੁੱਧ, ਪੈਟਰੋਲ, ਡੀਜ਼ਲ ਅਤੇ ਸੀਐਨਜੀ ਤੋਂ ਬਾਅਦ ਹੁਣ ਘਰੇਲੂ ਰਸੋਈ ਗੈਸ ਸਿਲੰਡਰ ਵੀ ਮਹਿੰਗਾ ਹੋ ਗਿਆ ਹੈ।

ਗੈਸ ਕੰਪਨੀਆਂ ਨੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 29 ਰੁਪਏ ਦਾ ਵਾਧਾ ਕੀਤਾ ਹੈ। ਇਸ ਤੋਂ ਬਾਅਦ ਦਿੱਲੀ-ਐਨਸੀਆਰ ਵਿੱਚ 14.2 ਕਿਲੋਗ੍ਰਾਮ ਵਾਲੇ ਘਰੇਲੂ ਸਿਲੰਡਰ ਦੀ ਕੀਮਤ 942 ਰੁਪਏ ਹੋ ਗਈ ਹੈ। 5 ਕਿਲੋਗ੍ਰਾਮ ਵਾਲੇ ਸਿਲੰਡਰ ਦੀ ਕੀਮਤ 339 ਰੁਪਏ ਤਹਿ ਕੀਤੀ ਗਈ ਹੈ, ਜਦਕਿ 19 ਕਿਲੋਗ੍ਰਾਮ ਵਾਲੇ ਵਪਾਰਕ ਸਿਲੰਡਰ ਦੀ ਕੀਮਤ 3,113.50 ਰੁਪਏ ‘ਤੇ ਬਰਕਰਾਰ ਹੈ।

ਇਹ ਤਿੰਨ ਮਹੀਨਿਆਂ ਵਿੱਚ ਐਲਪੀਜੀ ਕੀਮਤਾਂ ਵਿੱਚ ਦੂਜਾ ਵਾਧਾ ਹੈ। ਇਸ ਤੋਂ ਪਹਿਲਾਂ 7 ਮਾਰਚ ਨੂੰ 60 ਰੁਪਏ ਦਾ ਵਾਧਾ ਹੋਇਆ ਸੀ। ਇਸ ਤਰ੍ਹਾਂ ਤਿੰਨ ਮਹੀਨਿਆਂ ਵਿੱਚ ਇੱਕ ਘਰੇਲੂ ਸਿਲੰਡਰ 89 ਰੁਪਏ ਮਹਿੰਗਾ ਹੋ ਚੁੱਕਾ ਹੈ। ਤੇਲ ਕੰਪਨੀਆਂ ਮੁਤਾਬਕ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਊਰਜਾ ਕੀਮਤਾਂ ਵਧਣ ਅਤੇ ਘਰੇਲੂ ਵਿਕਰੀ ‘ਤੇ ਹੋ ਰਹੇ ਨੁਕਸਾਨ ਕਾਰਨ ਇਹ ਵਾਧਾ ਕੀਤਾ ਗਿਆ ਹੈ। ਇਸ ਨਾਲ ਘਰੇਲੂ ਖਰਚਾਂ ਵਿੱਚ ਵਾਧਾ ਹੋਇਆ ਹੈ ਅਤੇ ਲੋਕਾਂ ਦੀਆਂ ਮੁਸੀਬਤਾਂ ਵਧੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...