September 20, 2026, 5:07 am
----------- Advertisement -----------
HomeNewsBreaking Newsਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

Published on

----------- Advertisement -----------

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ ਲੈ ਕੇ ਭਾਰੀ ਇਤਰਾਜ਼ ਜਤਾਇਆ ਹੈ। ਭਾਈਚਾਰੇ ਦਾ ਦੋਸ਼ ਹੈ ਕਿ ਗਾਣੇ ਦੇ ਬੋਲਾਂ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਇਹ ਸਿੱਧੇ ਤੌਰ ‘ਤੇ ਚਰਚ ਦਾ ਅਪਮਾਨ ਹੈ।

ਇਸ ਮਾਮਲੇ ਨੂੰ ਲੈ ਕੇ ਈਸਾਈ ਭਾਈਚਾਰੇ ਦੇ ਆਗੂਆਂ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਇੱਕ ਲਿਖਤੀ ਸ਼ਿਕਾਇਤ ਸੌਂਪ ਕੇ ਜਾਨੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ, ਮੰਗ ਪੂਰੀ ਨਾ ਹੋਣ ‘ਤੇ ਵੱਡੇ ਅੰਦੋਲਨ ਦੀ ਚੇਤਾਵਨੀ ਵੀ ਦਿੱਤੀ ਹੈ।

ਧਾਰਮਿਕ ਆਗੂਆਂ ਦਾ ਕਹਿਣਾ ਹੈ ਕਿ ਪਵਿੱਤਰ ਚਰਚ ਅਤੇ ਉੱਥੋਂ ਦੀ ਪ੍ਰਾਰਥਨਾ ਦੀ ਤੁਲਨਾ ‘ਅਪਸਰਾ’ ਨਾਲ ਕਰਨਾ ਬੇਹੱਦ ਇਤਰਾਜ਼ਯੋਗ ਹੈ। ਜਦੋਂ ਭਾਈਚਾਰੇ ਦੇ ਲੋਕਾਂ ਨੇ ਇਸ ਗਾਣੇ ਨੂੰ ਸੁਣਿਆ, ਤਾਂ ਉਨ੍ਹਾਂ ਨੇ ਇਸ ਨੂੰ ਸਿੱਧੇ ਤੌਰ ‘ਤੇ ਆਪਣੇ ਪਵਿੱਤਰ ਧਾਰਮਿਕ ਅਸਥਾਨ ਦੀ ਬੇਅਦਬੀ ਮੰਨਿਆ।

ਇਸ ਮਾਮਲੇ ਨੂੰ ਲੈ ਕੇ ਈਸਾਈ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿੱਚ ਜਲੰਧਰ ਦੇ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚੇ। ਉੱਥੇ ਉਨ੍ਹਾਂ ਨੇ ਜਾਨੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਸਿੰਗਰ ‘ਤੇ ਤੁਰੰਤ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...