March 24, 2025, 10:44 pm
----------- Advertisement -----------
HomeNewsLatest Newsਪੰਜਾਬ 'ਚ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਲਾਏ ਜ਼ਿਲ੍ਹਾ ਕੋਆਰਡੀਨੇਟਰ, ਦੇਖੋ...

ਪੰਜਾਬ ‘ਚ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਲਾਏ ਜ਼ਿਲ੍ਹਾ ਕੋਆਰਡੀਨੇਟਰ, ਦੇਖੋ ਲਿਸਟ

Published on

----------- Advertisement -----------

ਨਵੀਂ ਦਿੱਲੀ, 7 ਦਸੰਬਰ 2021 – ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 22 ਪਾਰਟੀ ਵਰਕਰਾਂ ਨੂੰ ਏ.ਆਈ.ਸੀ.ਸੀ. ਦੇ ਜ਼ਿਲ੍ਹਾ ਕੋਆਰਡੀਨੇਟਰ ਵਜੋਂ ਨਿਯੁਕਤ ਕੀਤਾ ਹੈ। ਪੰਜਾਬ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 22 ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਇਨ੍ਹਾਂ 22 ਜ਼ਿਲ੍ਹਾ ਕੋਆਰਡੀਨੇਟਰਾਂ ਦੀ ਲਿਸਟ ਜਾਰੀ ਕੀਤੀ ਹੈ। ਪਾਰਟੀ ਨੇ ਚੋਣ ਪ੍ਰਚਾਰ ਕਮੇਟੀ ਤੇ ਤਾਲਮੇਲ ਕਮੇਟੀ ਦਾ ਐਲਾਨ ਕਰਨ ਮਗਰੋਂ ਸੰਗਠਨ ਵੱਲ ਧਿਆਨ ਦੇਣਾ ਸ਼ੁਰੂ ਕੀਤਾ ਹੈ। ਸੂਤਰਾਂ ਮੁਤਾਬਕ ਕਾਂਗਰਸ ਜਲਦ ਤੋਂ ਜਲਦ ਸੰਗਠਨ ਦਾ ਐਲਾਨ ਕਰਕੇ ਚੋਣ ਮੁਹਿੰਮ ਨੂੰ ਭਖਾਉਣਾ ਚਾਹੁੰਦੀ ਹੈ।

ਪਾਰਟੀ ਜਲਦ ਹੀ ਸੰਗਠਨ ਦਾ ਐਲਾਨ ਕਰ ਦੇਵੇਗੀ ਤੇ ਨਾਲ ਹੀ ਟਿਕਟਾਂ ਦੀ ਵੰਡ ਦਾ ਕੰਮ ਵੀ ਵਿੱਢ ਦੇਵੇਗੀ। ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਤਕਰੀਬਨ ਅੱਧੇ ਤੋਂ ਵੱਧ ਤੇ ਆਮ ਆਦਮੀ ਪਾਰਟੀ 10 ਉਮੀਦਵਾਰ ਐਲਾਨ ਚੁੱਕੀ ਹੈ। ਵਿਰੋਧੀ ਪਾਰਟੀਆਂ ਦੇ ਇਨ੍ਹਾਂ ਉਮੀਦਵਾਰਾਂ ਨੇ ਚੋਣ ਪ੍ਰਚਾਰ ਵੀ ਵਿੱਢ ਦਿੱਤਾ ਹੈ ਪਰ ਕਾਂਗਰਸੀ ਉਮੀਦਵਾਰ ਅਜੇ ਹਰੀ ਝੰਡੀ ਉਡੀਕ ਰਹੇ ਹਨ।

ਹਾਲਾਤ ਨੂੰ ਵੇਖਦਿਆਂ ਕਾਂਗਰਸ ਹਾਈਕਮਾਨ ਵੱਲੋਂ ਐਤਕੀਂ ਕਾਂਗਰਸ ਉਮੀਦਵਾਰਾਂ ਦਾ ਐਲਾਨ ਪਹਿਲਾਂ ਕੀਤਾ ਜਾ ਸਕਦਾ ਹੈ। ਪਹਿਲੀ ਵਾਰ ਹੈ ਕਿ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਹੀ ਕਾਂਗਰਸ ਨੇ ਚੋਣ ਪ੍ਰਚਾਰ ਕਮੇਟੀ ਅਤੇ ਤਾਲਮੇਲ ਕਮੇਟੀ ਦਾ ਐਲਾਨ ਕੀਤਾ ਹੈ। ਪਾਰਟੀ ਹਾਈਕਮਾਨ ਨੇ ਇਨ੍ਹਾਂ ਉੱਚ ਪੱਧਰੀ ਕਮੇਟੀਆਂ ਜ਼ਰੀਏ ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਨੂੰ ਮੱਠਾ ਕਰਨ ਤੇ ਸਿਆਸੀ ਤਵਾਜ਼ਨ ਬਣਾਉਣ ਦਾ ਵੀ ਯਤਨ ਕੀਤਾ ਹੈ।

ਇਹ ਸੂਚੀ ਤੋਂ ਸਪੱਸ਼ਟ ਹੈ ਕਿ ਕਾਂਗਰਸ ਹਾਈ ਕਮਾਨ ਹੁਣ ਨਵਜੋਤ ਸਿੱਧੂ ਨੂੰ ਠਿੱਬੀ ਲਗਾ ਰਹੀ ਹੈ। ਦੱਸਣਯੋਗ ਹੈ ਕਿ ਕੱਲ੍ਹ ਕਾਂਗਰਸ ਹਾਈ ਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਵਿਰੁੱਧ ਟਿੱਪਣੀਆਂ ਕਰਨ ਵਾਲੇ ਕਾਂਗਰਸੀ ਆਗੂ ਸੁਨੀਲ ਜਾਖੜ ਤੇ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਿਮਾਚਲੀ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਜਥੇਦਾਰ ਨਾਲ ਮੁਲਾਕਾਤ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਦਫ਼ਤਰ ਵਿਖੇ ਹਿਮਾਚਲ...

ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਤੋਂ ਪਟਿਆਲਾ ਕੀਤਾ ਸ਼ਿਫਟ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਯਾਨੀ ਐਤਵਾਰ ਸਵੇਰੇ ਗੁਪਤ ਤੌਰ ‘ਤੇ ਜਲੰਧਰ...

ਐੱਨਸੀਬੀ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ PIT-NDPS ਐਕਟ ਤਹਿਤ ਹਿਰਾਸਤ ’ਚ ਲਿਆ, ਅਸਾਮ ਦੀ ਸਿਲਚਰ ਜੇਲ੍ਹ ’ਚ ਤਬਦੀਲ

 ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਪੰਜਾਬ ਦੇ ਬਦਨਾਮ ਗੈਂਗਸਟਰ ਅਤੇ ਨਸ਼ਾ ਤਸਕਰ ਜੱਗੂ ਭਗਵਾਨਪੁਰੀਆ...

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ, ਅੱਜ ਦੇ ਦਿਨ ਚੁੰਮਿਆ ਸੀ ਫਾਂਸੀ ਦਾ ਰੱਸਾ

ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਅੱਜ ਦੇਸ਼ ਭਰ ਵਿੱਚ ਮਨਾਇਆ...

ਬੱਸਾਂ ‘ਤੇ ਹਮਲਿਆਂ ਨੂੰ ਲੈ ਕੇ ਹਿਮਾਚਲ ਸਰਕਾਰ ਦਾ ਸਖਤ ਰੁਖ਼, ਪੰਜਾਬ ‘ਚ HRTC ਬੱਸਾਂ ਦੀ ਨਹੀਂ ਹੋਵੇਗੀ ਪਾਰਕਿੰਗ

ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿਚ ਬੱਸਾਂ ਦੀ ਐਂਟਰੀ ਬੰਦ ਹੋ ਸਕਦੀ ਹੈ। ਪੰਜਾਬ ਵਿਚ...

ਖਨੌਰੀ ਮੋਰਚੇ ਤੇ ਚੱਲ ਰਹੇ ਅਖੰਡ ਜਾਪ ਨੂੰ ਅੱਧ ਵਿਚਾਲੇ ਰੁਕਵਾਇਆ, CM ਮਾਨ ‘ਤੇ ਲੱਗੇ ਬੇਅਦਬੀ ਦੇ ਇਲਜ਼ਾਮ

ਬੀਤੇ ਦਿਨੀਂ ਪਿਛਲੇ 13 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਹੇ...

ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.

ਚੰਡੀਗੜ੍ਹ, 21 ਮਾਰਚ:  ਮੱਖੂ ਵਿਚ ਲੱਗਦੀ ਹਰੀਕੇ -ਜੀਰਾ-ਬਠਿੰਡਾ ਸੈਕਸ਼ਨ ਐਨ.ਐਚ. 54 ਰੇਲਵੇ ਲਾਈਨ ਉਤੇ...

20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ...