November 17, 2026, 1:02 am
----------- Advertisement -----------
HomeNewsBreaking Newsਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਤੇ ਪੁਲਿਸ ਵਿਚਾਲੇ ਝੜਪ,ਪੁਲਿਸ ਤੇ ਗੁੰਡਾਗਰਦੀ  ਦੇ...

ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਤੇ ਪੁਲਿਸ ਵਿਚਾਲੇ ਝੜਪ,ਪੁਲਿਸ ਤੇ ਗੁੰਡਾਗਰਦੀ  ਦੇ ਇਲਜ਼ਾਮ

Published on

----------- Advertisement -----------

ਭਲਕੇ ਲੁਧਿਆਣਾ ਪੱਛਮ ਜ਼ਿਮਨੀ ਚੋਣ ਲਈ ਵੋਟਿੰਗ ਹੋਣੀ ਹੈ, ਪਰ ਉਸ ਤੋਂ ਪਹਿਲਾਂ ਹੀ ਕਾਫੀ ਜ਼ਬਰਦਸਤ ਹੰਗਾਮਾ ਹੋਇਆ। ਦਰਅਸਲ ਆਮਿ ਆਦਮੀ ਪਾਰਟੀ ’ਤੇ ਰਾਸ਼ਨ ਵੰਡਣ ਦੇ ਇਲਜ਼ਾਮ ਲੱਗੇ। ਇਸ ਦੌਰਾਨ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਪੁਲਿਸ ਨਾਲ ਭਿੜਦੇ ਹੋਏ ਵੀ ਨਜ਼ਰ ਆਏ ਹਨ। ਨਾਲ ਹੀ ਉਨ੍ਹਾਂ ਦੀ ਪੁਲਿਸ ਨਾਲ ਕਾਫੀ ਬਹਿਸ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਵੱਲਂ ਕਾਂਗਰਸੀ ਉਮੀਦਵਾਰ ਦੇ ਵਰਕਰਾਂ ਨੂੰ ਹਿਰਾਸਤ ’ਚ ਲੈ ਗਈ ਹੈ। 

ਕਾਂਗਰਸੀ ਉਮੀਦਵਾਰ ਨੇ ਆਮ ਆਦਮੀ ਪਾਰਟੀ ’ਤੇ ਰਾਸ਼ਨ ਵੰਡਣ ਦੇ ਇਲਜ਼ਾਮ ਲਗਾਏ ਸੀ। ਉਨ੍ਹਾਂ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਪੁਲਿਸ ਵੱਲੋਂ ਉਨ੍ਹਾਂ ਦੇ ਹਿਮਾਇਤੀਆਂ ਨਾਲ ਕੁੱਟਮਾਰ ਵੀ ਕੀਤੀ ਗਈ ਹੈ। ਨਾਲ ਹੀ ਪੁਲਿਸ ਨੇ ਸ਼ਿਕਾਇਤ ਕਰਨ ਵਾਲੇ ਕਾਂਗਰਸੀ ਵਰਕਰਾਂ ਖਿਲਾਫ ਹੀ ਕਾਰਵਾਈ ਕੀਤੀ। 

ਦਰਅਸਲ, ਕਾਂਗਰਸੀ ਵਰਕਰਾਂ ਨੇ ਲੁਧਿਆਣਾ ਦੇ ਜਵਾਹਰ ਨਗਰ ਕੈਂਪ ਇਲਾਕੇ ਵਿੱਚ ਰਾਸ਼ਨ ਵੰਡ ਰਹੇ ਇੱਕ ਵਿਅਕਤੀ ਨੂੰ ਫੜ ਲਿਆ। ਉਹ ਵਿਅਕਤੀ ਆਪਣਾ ਐਕਟਿਵਾ ਸਕੂਟਰ ਛੱਡ ਕੇ ਭੱਜ ਗਿਆ। ਵਿਵਾਦ ਵਧਣ ‘ਤੇ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਸੂਚਨਾ ਮਿਲਦੇ ਹੀ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਉੱਥੇ ਪਹੁੰਚ ਗਏ ਜਿੱਥੇ ਉਨ੍ਹਾਂ ਦੀ ਪੁਲਿਸ ਅਧਿਕਾਰੀਆਂ ਨਾਲ ਤਿੱਖੀ ਬਹਿਸ ਹੋ ਗਈ।ਕਾਬਿਲੇਗੌਰ ਹੈ ਕਿ 19 ਜੂਨ ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਪ੍ਰਚਾਰ ਅੱਜ ਖਤਮ ਹੋ ਗਿਆ ਹੈ। ਚੋਣ ਪ੍ਰਚਾਰ ਦੇ ਆਖਰੀ ਦਿਨ, ਸਾਰੀਆਂ ਪਾਰਟੀਆਂ ਨੇ ਆਪਣੀ ਪੂਰੀ ਵਾਹ ਲਾਈ। ਪ੍ਰਚਾਰ ਦੇ ਆਖਰੀ ਦਿਨ, ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਨੇ ਰੋਡ ਸ਼ੋਅ ਕੀਤੇ। ਜਦਕਿ ਭਾਜਪਾ ਨੇ ਪ੍ਰੈਸ ਕਾਨਫਰੰਸ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਘਰ-ਘਰ ਜਾ ਕੇ ਪ੍ਰਚਾਰ ਕੀਤਾ। 

ਜ਼ਿਕਰਯੋਗ ਹੈ ਕਿ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ 14 ਜਨਵਰੀ ਨੂੰ ਉਨ੍ਹਾਂ ਦੇ ਘਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ। ਚੋਣ ਕਮਿਸ਼ਨ ਨੇ 25 ਮਈ ਨੂੰ ਉਪ ਚੋਣ ਦਾ ਐਲਾਨ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...