November 16, 2026, 2:56 pm
----------- Advertisement -----------
HomeNewsBreaking Newsਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦਾ ਅਸਲੀ...

ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦਾ ਅਸਲੀ ਚਿਹਰਾ ਕੀਤਾ ਬੇਨਕਾਬ: ਕੁਲਦੀਪ ਸਿੰਘ ਧਾਲੀਵਾਲ

Published on

----------- Advertisement -----------

*ਚੰਡੀਗੜ੍ਹ, 14 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸੀ ਆਗੂ ਗੁਰਕੀਰਤ ਸਿੰਘ ਉਰਫ਼ ਕਾਲੂ ਦੇ ਬਟਾਲਾ ਵਿੱਚ ਕਥਿਤ ਤੌਰ ‘ਤੇ ਹੈਰੋਇਨ ਲੈਂਦੇ ਫੜੇ ਜਾਣ ਅਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਹੋਣ ਤੋਂ ਬਾਅਦ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ ਹੈ।

ਇਸ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ‘ਆਪ’ ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰਕੀਰਤ ਕਾਲੂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਰੀਬੀ ਸਾਥੀ ਮੰਨਿਆ ਜਾਂਦਾ ਹੈ ਅਤੇ ਦੋਵਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

ਧਾਲੀਵਾਲ ਨੇ ਕਿਹਾ ਕਿ ਕਾਂਗਰਸੀ ਆਗੂ ਹਰ ਗੱਲ ‘ਤੇ ਲੈਕਚਰ ਦਿੰਦੇ ਰਹਿੰਦੇ ਹਨ, ਪਰ ਉਨ੍ਹਾਂ ਦੇ ਆਪਣੇ ਬੰਦੇ ਨਸ਼ਿਆਂ ਨਾਲ ਫੜੇ ਜਾ ਰਹੇ ਹਨ। ਇਹ ਕਾਂਗਰਸ ਦਾ ਅਸਲੀ ਚਿਹਰਾ ਨੰਗਾ ਕਰਦਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ‘ਆਪ’ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਜੰਗ ਵਿੱਢੀ ਹੋਈ ਹੈ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਧਾਲੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਚਾਹੇ ਕੋਈ ਵੱਡਾ ਹੋਵੇ ਜਾਂ ਛੋਟਾ, ਜੋ ਵੀ ਨਸ਼ਾ ਵੇਚੇਗਾ ਜਾਂ ਨਸ਼ਾ ਕਰੇਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਕਾਨੂੰਨ ਆਪਣਾ ਕੰਮ ਕਰੇਗਾ।

‘ਉਨ੍ਹਾਂ ਪਾਰਟੀ ਲੀਡਰਸ਼ਿਪ ਤੋਂ ਜਵਾਬਦੇਹੀ ਦੀ ਮੰਗ ਕਰਦੀਆਂ ਕਿਹਾ ਕਿ ਕਾਂਗਰਸ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਪਾਰਟੀ ਵਿੱਚ ਅਹਿਮ ਅਹੁਦਿਆਂ ‘ਤੇ ਬੈਠੇ ਆਗੂਆਂ ਦੇ ਨਾਂ ਵਾਰ-ਵਾਰ ਨਸ਼ਿਆਂ ਨਾਲ ਕਿਉਂ ਜੁੜ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...