ਕਾਂਗਰਸ ਲਈ ਅੱਜ (17 ਅਕਤੂਬਰ) ਦਾ ਦਿਨ ਬਹੁਤ ਇਤਿਹਾਸਿਕ ਹੋਣ ਵਾਲਾ ਹੈ। ਕਾਂਗਰਸ ਪ੍ਰਧਾਨ ਦੇ ਅਹੁਦੇ ਲਈ 22 ਸਾਲਾਂ ਬਾਅਦ ਵੋਟਾਂ ਪੈਣ ਜਾ ਰਹੀਆਂ ਹਨ। ਇੰਨਾ ਹੀ ਨਹੀਂ ਕਾਂਗਰਸ ਦੇ 137 ਸਾਲਾਂ ਦੇ ਇਤਿਹਾਸ ‘ਚ 6ਵੀਂ ਵਾਰ ਪ੍ਰਧਾਨ ਦੇ ਅਹੁਦੇ ਲਈ ਚੋਣ ਲੜੀ ਜਾ ਰਹੀ ਹੈ। ਪ੍ਰਧਾਨ ਦੇ ਅਹੁਦੇ ਲਈ ਕਾਂਗਰਸ ਦੇ ਸੀਨੀਅਰ ਨੇਤਾ ਮੱਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਵਿਚਾਲੇ ਦੌੜ ਹੈ।ਚੋਣ ਪ੍ਰਚਾਰ ਦੌਰਾਨ ਸ਼ਸ਼ੀ ਥਰੂਰ ਨੇ ਚੋਣਾਂ ਵਿੱਚ ਬਰਾਬਰ ਮੌਕੇ ਨਾ ਦਿੱਤੇ ਜਾਣ ਦੀ ਕਈ ਵਾਰ ਸ਼ਿਕਾਇਤ ਕੀਤੀ ਹੈ। ਬੁੱਧਵਾਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਕਾਂਗਰਸ ਨੂੰ 24 ਸਾਲ ਬਾਅਦ ਗਾਂਧੀ ਪਰਿਵਾਰ ਤੋਂ ਬਾਹਰ ਦਾ ਪ੍ਰਧਾਨ ਮਿਲੇਗਾ।
ਇਸ ਚੋਣ ਵਿੱਚ, ਸੂਬਾ ਕਾਂਗਰਸ ਕਮੇਟੀਆਂ (ਪੀਸੀਸੀ) ਦੇ 9,000 ਤੋਂ ਵੱਧ ਨੁਮਾਇੰਦੇ ਗੁਪਤ ਮਤਦਾਨ ਰਾਹੀਂ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਕਰਨਗੇ। ਵੋਟਿੰਗ ਲਈ ਦੇਸ਼ ਭਰ ਦੇ 40 ਕੇਂਦਰਾਂ ‘ਤੇ 68 ਬੂਥ ਬਣਾਏ ਗਏ ਹਨ। ਦੂਜੇ ਪਾਸੇ ਰਾਹੁਲ ਗਾਂਧੀ ਕਰਨਾਟਕ ਦੇ ਬੇਲਾਰੀ ‘ਚ ਸੰਗਨਾਕੱਲੂ ‘ਚ ਭਾਰਤ ਜੋੜੋ ਯਾਤਰਾ ਦੇ ਕੈਂਪ ਸਾਈਟ ‘ਤੇ ਵੋਟਿੰਗ ‘ਚ ਹਿੱਸਾ ਲੈਣਗੇ। ਉਨ੍ਹਾਂ ਨਾਲ 40 ਦੇ ਕਰੀਬ ਪ੍ਰਦੇਸ਼ ਕਾਂਗਰਸ ਦੇ ਨੁਮਾਇੰਦੇ ਵੀ ਵੋਟ ਪਾਉਣਗੇ ਜੋ ਯਾਤਰਾ ਵਿੱਚ ਸ਼ਾਮਲ ਹੋਣਗੇ।












