August 1, 2026, 7:57 pm
----------- Advertisement -----------
HomeNewsBreaking Newsਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

Published on

----------- Advertisement -----------

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਸਾਬਕਾ ਵਿਧਾਇਕ ਨੇ ਕੁਝ ਦਿਨ ਪਹਿਲਾਂ ਵੱਡਾ ਬਿਆਨ ਦਿੱਤਾ ਸੀ ਤੇ ਉਨ੍ਹਾਂ ਵਲੋੰ ਪਾਰਟੀ ਦੀ ਹੀ ਲੀਡਰਸ਼ਿਪ ‘ਤੇ ਸਵਾਲ ਚੁੱਕੇ ਗਏ ਸਨ ਜਿਸ ਮਗਰੋਂ ਇਹ ਐਕਸ਼ਨ ਲਿਆ ਗਿਆ ਹੈ।

ਦੱਸ ਦੇਈਏ ਕਿਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਨੇ ਵੱਡੀ ਕਾਰਵਾਈ ਕੀਤੀ ਹੈ। ਮਦਨ ਲਾਲ ਜਲਾਲਪੁਰ ਨੂੰ ਪਾਰਟੀ ਦੀ ਮੈਂਬਰਸ਼ਿਪ ਤੋਂ ਮੁਅੱਤਲ ਕੀਤਾ ਗਿਆ ਹੈ। ਮਦਨ ਲਾਲ ਜਲਾਲਪੁਰ ਘਨੌਰ ਤੋਂ ਸਾਬਕਾ MLA ਹਨ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਉਨ੍ਹਾਂ ਖਿਲਾਫ ਇਹ ਕਾਰਵਾਈ ਹੋਈ ਹੈ। ਇਸ ਸਬੰਧੀ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ।

ਚਿੱਠੀ ਵਿਚ ਲਿਖਿਆ ਗਿਆ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਰਾਹੀਂ ਇਕ ਸ਼ਿਕਾਇਤ ਮਿਲੀ ਸੀ। ਸ਼ਿਕਾਇਤ ਵਿਚ ਦੱਸਿਆ ਗਿਆ ਸੀ ਕਿ ਮਦਨ ਲਾਲ ਜਲਾਲਪੁਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਾਰਟੀ ਹਾਈਕਮਾਂਡ, ਸ਼੍ਰੀ ਕੇ. ਸੀ. ਵੇਣੁਗੋਪਾਲ ਤੇ ਭੁਪੇਸ਼ ਬਘੇਲ ਵਿਰੁੱਧ ਇਤਰਾਜ਼ਯੋਗ ਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਇਸ ਪਾਰਟੀ ਵਿਰੋਧੀ ਗਤੀਵਿਧੀਆਂ ਨਲਾ ਕਾਂਗਰਸ ਦੇ ਅਹੁਦੇਦਾਰਾਂ ਤੇ ਸਮੁੱਚੇ ਵਰਕਰਾਂ ਵਿਚ ਰੋਸ ਪੈਦਾ ਹੋਇਆ। ਇਸ ਦਾ ਜਵਾਬ ਦੇਣ ਲਈ ਮਦਨ ਲਾਲ ਜਲਾਲਪੁਰ ਨੂੰ 3 ਦਿਨਾਂ ਦਾ ਸਮਾਂ ਦਿੱਤਾ ਗਿਆ ਸੀ ਪਰ ਉਨ੍ਹਾਂ ਵੱਲੋਂ ਦਿੱਤਾ ਗਿਆ ਜਵਾਬ ਤਸੱਲੀਬਖਸ਼ ਨਹੀਂ ਹੈ ਜਿਸ ਕਰਕੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਤੋਂ ਮੁਅੱਤਲ ਕੀਤਾ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...