ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਹੰਗਾਮਾ ਹੋਇਆ। ਜਦੋਂ ਸੀਐਮ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ ਤਾਂ ਕਾਂਗਰਸੀ ਵਿਧਾਇਕਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਬੋਲਣ ਦਾ ਪੂਰਾ ਮੌਕਾ ਨਹੀਂ ਦਿੱਤਾ ਜਾ ਰਿਹਾ। ਜਿਸ ‘ਤੇ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਸਮਾਂ ਦਿੱਤਾ ਗਿਆ ਹੈ। ਇਸ ‘ਤੇ ਸੀਐਮ ਭਗਵੰਤ ਮਾਨ ਨੇ ਵੀ ਤਾਅਨਾ ਮਾਰਿਆ ਕਿ ਕਾਂਗਰਸ ਕੋਲ ਸੁਣਨ ਦੀ ਸਮਰੱਥਾ ਨਹੀਂ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕੀਤਾ। ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।
----------- Advertisement -----------
ਪੰਜਾਬ ਵਿਧਾਨਸਭਾ ਸੈਸ਼ਨ: ਕਾਂਗਰਸ ਦਾ ਵਾਕਆਊਟ, ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
Published on
----------- Advertisement -----------












