November 16, 2026, 9:53 am
----------- Advertisement -----------
HomeNewsLatest Newsਪੰਜਾਬ ਚੋਣਾਂ: ਕਾਂਗਰਸੀ ਵਰਕਰਾਂ ਨੇ 'ਆਪ' ਉਮੀਦਵਾਰ 'ਤੇ ਕੀਤਾ ਹਮਲਾ

ਪੰਜਾਬ ਚੋਣਾਂ: ਕਾਂਗਰਸੀ ਵਰਕਰਾਂ ਨੇ ‘ਆਪ’ ਉਮੀਦਵਾਰ ‘ਤੇ ਕੀਤਾ ਹਮਲਾ

Published on

----------- Advertisement -----------

ਬਰਨਾਲਾ ਜਿਲ੍ਹੇ ਦੇ ਹਲਕਾ ਭਦੌੜ ਤੋਂ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਖਿਲਾਫ਼ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉਗੋਕੇ ਦੀ ਗੱਡੀ ਤੇ ਹਮਲਾ ਹੋਇਆ ਹੈ। ਆਪ ਉਮੀਦਵਾਰ ਨੇ ਕਾਂਗਰਸੀ ਵਰਕਰਾਂ ਉਪਰ ਹਮਲਾ ਕਰਨ ਦੇ ਦੋਸ਼ ਲਗਾਏ ਹਨ। ਇਸ ਘਟਨਾਕ੍ਰਮ ਵਿੱਚ ਆਪ ਉਮੀਦਵਾਰ ਦੀ ਗੱਡੀ ਦੇ ਲੌਕ ਤੱਕ ਟੁੱਟ ਗਏ ਹਨ।ਉਥੇ ਦੂਜੇ ਪਾਸੇ ਕਾਂਗਰਸੀ ਵਰਕਰਾਂ ਨੇ ਆਪ ਉਮੀਦਵਾਰ ਉਪਰ ਇੱਕ ਲੜਕੇ ਉਪਰ ਗੱਡੀ ਚੜਾਉਣ ਦੇ ਦੋਸ਼ ਲਗਾਏ ਹਨ। ਕਾਂਗਰਸੀ ਵਰਕਰਾਂ ਦਾ ਦੋਸ਼ ਹੈ ਕਿ ਇੱਕ ਨੌਜਵਾਨ ਇਸ ਘਟਨਾ ਵਿੱਚ ਗੰਭੀਰ ਜ਼ਖ਼ਮੀ ਵੀ ਹੋਇਆ ਹੈ।

ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਆਪ ਉਮੀਦਵਾਰ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਉਹ ਭਦੌੜ ਵਿਖੇ ਪੁਲਿੰਗ ਬੂਥ ਦੀ ਚੈਕਿੰਗ ਕਰਕੇ ਤਿੰਨਕੋਣੀ ਚੌਂਕ ਨੇੜੇ ਜਾ ਰਹੇ ਸਨ। ਜਿੱਥੇ ਰਸਤੇ ਵਿੱਚ ਇੱਕ ਕਾਂਗਰਸੀ ਨੇਤਾ ਦੇ ਲੜਕੇ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਉਹਨਾਂ ਦੀ ਗੱਡੀ ਉਪਰ ਹਮਲਾ ਕਰ ਦਿੱਤਾ। ਜਿਸ ਦੌਰਾਨ ਉਹਨਾਂ ਨੇ ਭੱਜ ਕੇ ਆਪਣੀ ਜਾਨ ਬਚਾਈ ਹੈ। ਉਥੇ ਉਹਨਾਂ ਨੇ ਇਸ ਮਾਮਲੇ ਵਿੱਚ ਥਾਣਾ ਸ਼ਹਿਣਾ ਅਤੇ ਭਦੌੜ ਦੀ ਪੁਲੀਸ ਨੂੰ ਸਿਕਾਇਤ ਦਰਜ ਕਰਵਾ ਦਿੱਤੀ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਲੋਕ ਆਪਣੀ ਹਾਰ ਦੇਖ ਕੇ ਬੌਖਲਾ ਗਏ ਹਨ ਅਤੇ ਅਜਿਹੀਆਂ ਹਰਕਤਾਂ ਉਤੇ ਉਤਰ ਆਏ ਹਨ।
ਬਾਈਟ – ਲਾਭ ਸਿੰਘ ਉਗੋਕੇ (ਆਪ ਉਮੀਦਵਾਰ ਭਦੌੜ)

ਉਥੇ ਇਸ ਮਾਮਲੇ ਵਿੱਚ ਕਾਂਗਰਸੀ ਵਰਕਰਾਂ ਨੇ ਵੀ ਆਪ ਉਮੀਦਵਾਰ ਉਪਰ ਦੋਸ਼ ਲਗਾਏ ਹਨ। ਕਾਂਗਰਸ ਦੇ ਨੇਤਾ ਰਾਜਬੀਰ ਸਿੰਗਲਾ ਨੇ ਕਿਹਾ ਕਿ ਆਪ ਉਮੀਦਵਾਰ ਲਾਭ ਸਿੰਘ ਮੇਰੇ ਪੁੱਤਰ ਦੇ ਸੱਟਾਂ ਮਾਰ ਕੇ ਭੱਜ ਗਏ ਹਨ ਅਤੇ ਮੇਰਾ ਲੜਕਾ ਜ਼ਖ਼ਮੀ ਹੈ। ਲਾਭ ਸਿੰਘ ਉਗੋਕੇ ਉਪਰ ਕੋਈ ਹਮਲਾ ਨਹੀਂ ਹੋਇਆ, ਇਹ ਦੋਸ਼ ਝੂਠੇ ਹਨ। ਆਮ ਆਦਮੀ ਪਾਰਟੀ ਦੇ ਲੋਕ ਗੁੰਡਾਗਰਦੀ ਕਰ ਰਹੇ ਹਨ। ਪੁਲਿਸ ਪ੍ਰਸਾ਼ਸ਼ਨ ਅਤੇ ਚੋਣ ਕਮਿਸ਼ਨ ਨੂੰ ਇਹਨਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...