May 26, 2026, 6:27 pm
----------- Advertisement -----------
HomeNewsBreaking Newsਚਿੱਟੇ ਸਮੇਤ ਫੜੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਮਿਲੀ ਜ਼ਮਾਨਤ, ਪੁਲਿਸ ਅਜੇ...

ਚਿੱਟੇ ਸਮੇਤ ਫੜੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਮਿਲੀ ਜ਼ਮਾਨਤ, ਪੁਲਿਸ ਅਜੇ ਤੱਕ ਪੇਸ਼ ਨਹੀਂ ਕਰ ਸਕੀ ਚਲਾਨ

Published on

----------- Advertisement -----------

ਚਿੱਟੇ ਸਮੇਤ ਫੜੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਮਿਲੀ ਜ਼ਮਾਨਤ, ਪੁਲਿਸ ਅਜੇ ਤੱਕ ਪੇਸ਼ ਨਹੀਂ ਕਰ ਸਕੀ ਚਲਾਨ

ਪੰਜਾਬ ਪੁਲਿਸ ਦੀ ਬਠਿੰਡਾ ਵਿੱਚ ਤੈਨਾਤ ਚਿੱਟੇ ਨਾਲ ਫੜੀ ਗਈ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਵੀਰਵਾਰ ਵੱਡੀ ਰਾਹਤ ਮਿਲੀ। ਬਠਿੰਡਾ ਅਦਾਲਤ ਨੇ ਮੁਲਜ਼ਮ ਮਹਿਲਾ ਤਸਕਰ ਨੂੰ ਜ਼ਮਾਨਤ ਦੇ ਦਿੱਤੀ ਹੈ।

”ਅਮਨਦੀਪ ਕੌਰ ਮਾਮਲੇ ‘ਚ ਅਜੇ ਤੱਕ ਚਲਾਨ ਪੇਸ਼ ਨਹੀਂ ਕਰ ਸਕੀ ਪੁਲਿਸ”

ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੇ ਵਕੀਲ ਵਿਸ਼ਵਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਦੇ ਅਦਾਲਤ ਵਿਖੇ ਅੱਜ ਸਵੇਰੇ ਹੋਈ ਬਹਿਸਬਾਜੀ ਤੋਂ ਬਾਅਦ ਆਖਿਰਕਾਰ ਹੁਣ ਅਦਾਲਤ ਨੇ ਮਹਿਲਾ ਕਾਂਸਟੇਬਲ ਨੂੰ ਜਮਾਨਤ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅਮਨਦੀਪ ਕੌਰ ਨੇ ਇੱਕ ਮਹੀਨੇ ਤੋਂ ਇੱਕ ਦਿਨ ਘੱਟ ਜ਼ਮਾਨਤ ਮਿਲੀ ਹੈ।

ਵਕੀਲ ਨੇ ਕਿਹਾ ਹੈ ਕਿ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਅੱਜ ਸਾਡੇ ਵੱਲੋਂ ਜ਼ਮਾਨਤ ਬਠਿੰਡਾ ਕੋਰਟ ਕੰਪਲੈਕਸ ਦੇ 19 ਨੰਬਰ ਵਿੱਚੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੁਲਿਸ ਨੇ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦਾ ਚਲਾਨ ਵੀ ਨਹੀਂ ਪੇਸ਼ ਕੀਤਾ, ਇਥੋਂ ਤੱਕ ਕਿ ਇਹ ਰਿਕਵਰੀ ਜੋ ਕਿ ਹੈਵੀ ਨਹੀਂ ਸੀ।

ਕੀ ਸੀ ਪੂਰਾ ਮਾਮਲਾ

ਜ਼ਿਕਰਯੋਗ ਹੈ ਕਿ ਅਮਨਦੀਪ ਕੌਰ ਨੂੰ ਪੁਲਿਸ ਨੇ 2 ਅਪ੍ਰੈਲ ਨੂੰ ਬਾਦਲ ਰੋਡ ’ਤੇ ਪੁਲ ਨੇੜਿਓਂ 17.71 ਗ੍ਰਾਮ ਹੈਰੋਇਨ ਸਣੇ ਹਿਰਾਸਤ ’ਚ ਲਿਆ ਸੀ। ਡੀਐੱਸਪੀ ਹਰਬੰਸ ਸਿੰਘ ਮੁਤਾਬਕ ਪੁਲਿਸ ਵੱਲੋਂ ਬਠਿੰਡਾ-ਬਾਦਲ ਮਾਰਗ ਉਤੇ ਨਾਕਾ ਲਾ ਕੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਜਦੋਂ ਥਾਰ ਨੂੰ ਰੋਕ ਕੇ ਚੈਕਿੰਗ ਕੀਤੀ ਤਾਂ ਉਸ ਵਿੱਚੋਂ ਹੈਰੋਇਨ ਬਰਾਮਦ ਹੋਈ। 

ਉਪਰੰਤ ਪੁਲਿਸ ਨੂੰ ਦੋ ਦਿਨ ਦਾ ਰਿਮਾਡ ਹਾਸਲ ਹੋਇਆ ਸੀ, ਪਰੰਤੂ ਇਸ ਪਿੱਛੋਂ ਪੇਸ਼ੀ ਦੌਰਾਨ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ 22 ਅਪ੍ਰੈਲ ਤੱਕ ਜੁਡੀਸ਼ਅਲ ਰਿਮਾਂਡ ‘ਤੇ ਭੇਜ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ- ਕੇਜਰੀਵਾਲ

*ਇੱਕ ਅਯੋਗ ਅਤੇ ਨਿਕੰਮੇ ਸਿੱਖਿਆ ਮੰਤਰੀ ਕਾਰਨ ਦੇਸ਼ ਦੇ ਲੱਖਾਂ ਬੱਚਿਆਂ ਨੂੰ ਮਾਨਸਿਕ ਪਰੇਸ਼ਾਨੀ...

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਚੰਡੀਗੜ੍ਹ, 25 ਮਈ:ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ...

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਚੰਡੀਗੜ੍ਹ,25 ਮਈ 2026:ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ...

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 25 ਮਈ , 2026:ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ...

ਰਾਮ ਰਹੀਮ ਨੂੰ 5 ਮਹੀਨਿਆਂ ‘ਚ ਦੂਜੀ ਵਾਰ ਪੈਰੋਲ, 30 ਦਿਨਾਂ ਲਈ ਜੇਲ੍ਹ ਤੋਂ ਬਾਹਰ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ...

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...