September 6, 2026, 8:34 am
----------- Advertisement -----------
HomeNewsLatest Newsਨਵਜੋਤ ਸਿੱਧੂ ਨੂੰ ਚੈਲੰਜ ਕਰਨ ਵਾਲੇ ਪੁਲਿਸ ਮੁਲਾਜ਼ਮ ਨੇ ਕੀਤੀ ਖ਼ੁਦ+ਕੁਸ਼ੀ, ਪੱਖੇ...

ਨਵਜੋਤ ਸਿੱਧੂ ਨੂੰ ਚੈਲੰਜ ਕਰਨ ਵਾਲੇ ਪੁਲਿਸ ਮੁਲਾਜ਼ਮ ਨੇ ਕੀਤੀ ਖ਼ੁਦ+ਕੁਸ਼ੀ, ਪੱਖੇ ਨਾਲ ਲਟਕਦੀ ਮਿਲੀ ਦੇਹ

Published on

----------- Advertisement -----------

ਨਵਜੋਤ ਸਿੰਘ ਸਿੱਧੂ ਵੱਲੋਂ ਚੋਣਾਂ ਤੋਂ ਪਹਿਲਾਂ ਪੈਂਟ ਗਿੱਲੀ ਕਰਨ ਦੇ ਬਿਆਨ ਦਾ ਵਿਰੋਧ ਕਰਨ ਵਾਲੇ ਅੰਮ੍ਰਿਤਸਰ ਵਿੱਚ ਤਾਇਨਾਤ ਕਾਂਸਟੇਬਲ ਸੰਦੀਪ ਨੇ ਸੋਮਵਾਰ ਦੇਰ ਸ਼ਾਮ ਅਚਾਨਕ ਖੁਦਕੁਸ਼ੀ ਕਰ ਲਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ। ਮਾਂ ਦੇ ਲੁਧਿਆਣਾ ਆਉਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਸੰਦੀਪ ਕੁਮਾਰ ਚੌਕੀ ਸ੍ਰੀ ਗੁਰੂ ਤੇਗ ਬਹਾਦਰ ਨਗਰ ਦੇ ਅਧੀਨ ਪੈਂਦੇ ਪੁਲੀਸ ਕੁਆਟਰ ਵਿੱਚ ਰਹਿ ਰਿਹਾ ਸੀ। ਸ਼ਾਮ ਨੂੰ ਬਾਹਰੋਂ ਕਿਸੇ ਨੇ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਦੇਖੀ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੰਦੀਪ ਦੀ ਲਾਸ਼ ਨੂੰ ਗਵਾਹਾਂ ਦੀ ਮੌਜੂਦਗੀ ‘ਚ ਉਤਾਰਿਆ ਗਿਆ। ਇਸ ਦੌਰਾਨ ਸੰਦੀਪ ਸਿੰਘ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ, ਜਿਸ ਬਾਰੇ ਪੁਲਸ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੀ।

ਪੁਲਸ ਦਾ ਕਹਿਣਾ ਹੈ ਕਿ ਸੰਦੀਪ ਕੁਮਾਰ ਕਾਫੀ ਸਮੇਂ ਤੋਂ ਮੁਅੱਤਲ ਸੀ। ਉਹ ਕੁਝ ਦਿਨ ਪਹਿਲਾਂ ਹੀ ਆਪਣੀ ਨੌਕਰੀ ‘ਤੇ ਪਰਤਿਆ ਸੀ। ਉਸ ਨੂੰ ਕੀ ਪਰੇਸ਼ਾਨ ਕਰ ਰਿਹਾ ਸੀ ਇਸ ਬਾਰੇ ਹੋਰ ਵੇਰਵੇ ਇਸ ਸਮੇਂ ਸਾਂਝੇ ਨਹੀਂ ਕੀਤੇ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਪੰਜਾਬ ਦੌਰੇ ‘ਤੇ ਸਨ। ਸਿੱਧੂ ਨੇ 27 ਦਸੰਬਰ ਨੂੰ ਇੱਕ ਸਿਆਸੀ ਪ੍ਰੋਗਰਾਮ ਦੌਰਾਨ ਸੁਲਤਾਨਪੁਰ ਲੋਧੀ ਵਿੱਚ ਪੁਲਿਸ ਨੂੰ ਲੈ ਕੇ ਬਿਆਨ ਦਿੱਤਾ ਸੀ। ਉਸ ਪ੍ਰੋਗਰਾਮ ‘ਚ ਸਿੱਧੂ ਨੇ ਨਵਤੇਜ ਚੀਮਾ ਦੀ ਪਿੱਠ ‘ਤੇ ਹੱਥ ਰੱਖ ਕੇ ਕਿਹਾ ਸੀ ਕਿ ਜੇਕਰ ਉਹ ਰੌਲਾ ਪਾਉਂਦੇ ਹਨ ਤਾਂ ਐੱਸਐੱਚਓ ਦੀ ਪੈਂਟ ਗਿੱਲੀ ਹੋ ਜਾਂਦੀ ਹੈ। ਕਾਂਸਟੇਬਲ ਸੰਦੀਪ ਕੁਮਾਰ ਨੇ ਸਿੱਧੂ ਦੇ ਇਸ ਬਿਆਨ ‘ਤੇ ਇਤਰਾਜ਼ ਜਤਾਇਆ ਸੀ। ਉਨ੍ਹਾਂ ਨੇ ਵੀਡੀਓ ਰਾਹੀਂ ਇਸ ਦਾ ਵਿਰੋਧ ਵੀ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...