October 11, 2026, 2:20 am
----------- Advertisement -----------
HomeNewsCoronavirusBCCI ਪ੍ਰਧਾਨ ਸੌਰਵ ਗਾਂਗੁਲੀ ਹੋਏ ਕੋਰੋਨਾ ਪਾਜ਼ੇਟਿਵ, ਹਸਪਤਾਲ 'ਚ ਦਾਖ਼ਲ

BCCI ਪ੍ਰਧਾਨ ਸੌਰਵ ਗਾਂਗੁਲੀ ਹੋਏ ਕੋਰੋਨਾ ਪਾਜ਼ੇਟਿਵ, ਹਸਪਤਾਲ ‘ਚ ਦਾਖ਼ਲ

Published on

----------- Advertisement -----------

ਭਾਰਤੀ ਕ੍ਰਿਕਟ ਕੰਟਰੋਲ ਬੋਰਡ ਪ੍ਰਧਾਨ ਸੌਰਵ ਗਾਂਗੁਲੀ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਪਾਏ ਗਏ ਹਨ। ਗਾਂਗੁਲੀ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੇਟਿਵ ਪਾਇਆ ਗਿਆ ਹੈ। ਭਾਰਤ ਦੇ ਸਾਬਕਾ ਕਪਤਾਨ ਨੂੰ ਹਸਪਤਾਲ ‘ਚ ਦਾਖਲ ਕੀਤਾ ਗਿਆ ਹੈ ਜਿੱਥੇ ਉਹ ਇਕਾਂਤਵਾਸ ‘ਚ ਹਨ ਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕਰੀਬ ਇਕ ਸਾਲ ਪਹਿਲਾਂ ਬੀ. ਸੀ. ਸੀ. ਆਈ. ਪ੍ਰਧਾਨ ਸੌਰਵ ਗਾਂਗੁਲੀ ਦਾ ਭਰਾ ਸਨੇਹਾਸ਼ੀਸ਼ ਕੋਰੋਨਾ ਨਾਲ ਇਨਫੈਕਟਿਡ ਪਾਇਆ ਗਿਆ ਸੀ। ਉਸ ਦੌਰਾਨ ਗਾਂਗੁਲੀ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਪਰ ਇਸ ਵਾਰ ਗਾਂਗੁਲੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੌਰਵ ਗਾਂਗੁਲੀ ਨੂੰ ਕੋਲਕਾਤਾ ਦੇ ਵੁੱਡਲੈਂਡਜ਼ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਗਾਂਗੁਲੀ ਲੰਬੇ ਸਮੇਂ ਤੋਂ ਕੋਲਕਾਤਾ ਦੇ ਆਪਣੇ ਘਰ ਵਿਚ ਰਹਿ ਰਹੇ ਹਨ।

ਕਰੀਬ 12 ਸਾਲ ਤੱਕ ਭਾਰਤ ਲਈ ਅੰਤਰਰਾਸ਼ਟਰੀ ਕ੍ਰਿਕਟ ਖੇਡਣ ਵਾਲੇ ਸੌਰਵ ਗਾਂਗੁਲੀ ਲੰਬੇ ਸਮੇਂ ਤੱਕ ਟੀਮ ਇੰਡੀਆ ਦੇ ਕਪਤਾਨ ਵੀ ਰਹੇ ਹਨ। ਉਨ੍ਹਾਂ ਦੀ ਅਗਵਾਈ ‘ਚ ਟੀਮ ਇੰਡੀਆ ਨੇ ਵਿਦੇਸ਼ੀ ਧਰਤੀ ‘ਤੇ ਚੰਗਾ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਕਪਤਾਨੀ ‘ਚ ਵੀ ਟੀਮ ਇੰਡੀਆ ਨੇ 2003 ਵਿਸ਼ਵ ਕੱਪ ਦਾ ਫਾਈਨਲ ਮੈਚ ਖੇਡਿਆ ਸੀ, ਜਿਸ ‘ਚ ਟੀਮ ਇੰਡੀਆ ਨੂੰ ਆਸਟ੍ਰੇਲੀਆ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਸ ਨੇ ਦੇਸ਼ ਲਈ ਕਈ ਦੁਵੱਲੀ ਅਤੇ ਬਹੁ-ਰਾਸ਼ਟਰੀ ਸੀਰੀਜ਼ ਜਿੱਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...