October 11, 2026, 3:30 am
----------- Advertisement -----------
HomeNewsCoronavirus15 ਤੋਂ 18 ਸਾਲ ਦੇ ਬੱਚਿਆਂ ਨੂੰ ਅੱਜ ਤੋਂ ਦਿੱਤੀ ਜਾਵੇਗੀ ਕੋਰੋਨਾ...

15 ਤੋਂ 18 ਸਾਲ ਦੇ ਬੱਚਿਆਂ ਨੂੰ ਅੱਜ ਤੋਂ ਦਿੱਤੀ ਜਾਵੇਗੀ ਕੋਰੋਨਾ ਵੈਕਸੀਨ

Published on

----------- Advertisement -----------

ਨਵੀਂ ਦਿੱਲੀ: ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ ਦੇ ਡੂੰਘੇ ਖ਼ਤਰੇ ਵਿਚਾਲੇ ਬੱਚਿਆਂ ਦਾ ਸੋਮਵਾਰ ਤੋਂ ਟੀਕਾਕਰਨ ਸ਼ੁਰੂ ਹੋ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ 15-18 ਸਾਲ ਉਮਰ ਵਰਗ ਦੇ ਬੱਚਿਆਂ ਨੂੰ ਟੀਕੇ ਲਗਾਏ ਜਾਣਗੇ। ਇਸ ਉਮਰ ਵਰਗ ਲਈ ਸਿਰਫ਼ ਭਾਰਤ ਬਾਇਓਟੈਕ ਦੀ ਕੋਵੈਕਸੀਨ ਨੂੰ ਮਨਜ਼ੂਰੀ ਦਿੱਤੀ ਗਈ ਹੈ।ਟੀਕਾਕਰਨ ਲਈ ਕੋਵਿਨ ਪੋਰਟਲ ’ਤੇ ਸ਼ਨਿਚਰਵਾਰ ਤੋਂ ਹੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਸੀ। ਪੋਰਟਲ ਦੇ ਐਤਵਾਰ ਸ਼ਾਮ ਸੱਤ ਵਜੇ ਤਕ ਦੇ ਅੰਕੜਿਆਂ ਦੇ ਮੁਤਾਬਕ ਇਸ ਉਮਰ ਵਰਗ ਵਿਚ ਛੇ ਲੱਖ ਤੋਂ ਜ਼ਿਆਦਾ ਰਜਿਸਟ੍ਰੇਸ਼ਨ ਹੋਈ ਹੈ।

ਰਜਿਸਟ੍ਰੇਸ਼ਨ ਦੇ ਨਾਲ ਹੀ ਆਨ-ਸਪਾਟ ਯਾਨੀ ਮੌਕੇ ’ਤੇ ਵੀ ਰਜਿਸਟ੍ਰੇਸ਼ਨ ਦੀ ਸਹੂਲਤ ਹੈ।ਦਿਸ਼ਾ-ਨਿਰਦੇਸ਼ਾਂ ਨੂੰ ਸੁਚਾਰੂ ਤਰੀਕੇ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਸਿਹਤ ਮੰਤਰੀ ਮਾਂਡਵੀਆ ਨੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ ਤੇ ਮੁੱਖ ਸਕੱਤਰਾਂ ਅਤੇ ਵਧੀਕ ਮੁੱਖ ਸਕੱਤਰ (ਸਿਹਤ) ਦੇ ਨਾਲ ਆਨਲਾਈਨ ਮੀਟਿੰਗ ਕੀਤੀ।ਮੰਤਰਾਲੇ ਦੇ ਮੁਤਾਬਕ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਕੋਲ ਹਾਲੇ 19.81 ਕਰੋੜ ਡੋਜ਼ ਦਾ ਭੰਡਾਰ ਪਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...