September 11, 2026, 12:16 am
----------- Advertisement -----------
HomeNewsCoronavirus12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਨਹੀਂ ਲੱਗੇਗੀ ਕੋਰੋਨਾ ਵੈਕਸੀਨ

12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਨਹੀਂ ਲੱਗੇਗੀ ਕੋਰੋਨਾ ਵੈਕਸੀਨ

Published on

----------- Advertisement -----------

ਦੇਸ਼ ਵਿੱਚ 16 ਮਾਰਚ ਤੋਂ 12 ਤੋਂ 14 ਸਾਲ ਦੀ ਉਮਰ ਦੇ 1.6 ਕਰੋੜ ਬੱਚਿਆਂ ਨੂੰ ਕੋਰੋਨਾ ਦੀ ਪਹਿਲੀ ਖੁਰਾਕ ਮਿਲ ਚੁੱਕੀ ਹੈ। ਇਸ ਦੇ ਨਾਲ ਹੀ 15 ਤੋਂ 17 ਸਾਲ ਦੀ ਉਮਰ ਦੇ 5.71 ਕਰੋੜ ਬੱਚਿਆਂ ਨੂੰ ਪਹਿਲੀ ਖੁਰਾਕ ਦਿੱਤੀ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਫੈਸਲਾ ਕੀਤਾ ਹੈ ਕਿ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਨਹੀਂ ਦਿੱਤੀ ਜਾਵੇਗੀ। ਹਾਲਾਂਕਿ ਅਜੇ ਤੱਕ ਇਸ ਸਬੰਧੀ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਇਹ ਫੈਸਲਾ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ।
ਸੂਤਰ ਅਨੁਸਾਰ ਨੈਸ਼ਨਲ ਟੈਕਨੀਕਲ ਐਡਵਾਈਜ਼ਰੀ ਗਰੁੱਪ ਆਨ ਇਮਿਊਨਾਈਜ਼ੇਸ਼ਨ (ਐਨਟੀਏਜੀਆਈ) ਸਰਕਾਰ ਨੂੰ ਇਹ ਸਲਾਹ ਦੇਣ ਜਾ ਰਿਹਾ ਹੈ ਕਿ 12 ਸਾਲ ਤੋਂ ਘੱਟ ਉਮਰ ਦੇ ਸਿਰਫ ਉਨ੍ਹਾਂ ਬੱਚਿਆਂ ਨੂੰ ਹੀ ਵੈਕਸੀਨ ਦਿੱਤੀ ਜਾਵੇ, ਜਿਨ੍ਹਾਂ ਨੂੰ ਪਹਿਲਾਂ ਹੀ ਕੋਈ ਗੰਭੀਰ ਬਿਮਾਰੀ ਹੈ। ਦੱਸ ਦਈਏ ਕਿ ਦੋ ਵੈਕਸੀਨ ਨਿਰਮਾਤਾਵਾਂ ਸੀਰਮ ਇੰਸਟੀਚਿਊਟ ਆਫ ਇੰਡੀਆ ਅਤੇ ਬਾਇਓਲਾਜੀਕਲ-ਈ ਨੇ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਵੈਕਸੀਨ ਲਈ ਕੇਂਦਰ ਸਰਕਾਰ ਤੋਂ ਮਨਜ਼ੂਰੀ ਮੰਗੀ ਹੈ। ਕੰਪਨੀਆਂ ਨੇ ਬੱਚਿਆਂ ‘ਤੇ ਹੋਏ ਟਰਾਇਲ ਦੇ ਨਤੀਜਿਆਂ ਦੀ ਵੀ ਸਰਕਾਰ ਨੂੰ ਜਾਣਕਾਰੀ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...