September 27, 2026, 8:49 am
----------- Advertisement -----------
HomeNewsCoronavirusਹੁਣ ਇੱਥੇ ਲੱਗਿਆ Lockdown, ਵਪਾਰਕ ਅਦਾਰੇ ਅਤੇ ਜਨਤਕ ਆਵਾਜਾਈ ਰਹੇਗੀ ਬੰਦ

ਹੁਣ ਇੱਥੇ ਲੱਗਿਆ Lockdown, ਵਪਾਰਕ ਅਦਾਰੇ ਅਤੇ ਜਨਤਕ ਆਵਾਜਾਈ ਰਹੇਗੀ ਬੰਦ

Published on

----------- Advertisement -----------

ਚੀਨ ਦੇ ਸ਼ੰਘਾਈ ਵਿਚ ਸੋਮਵਾਰ ਤੋਂ 5 ਦਿਨਾਂ ਲਈ ਲਾਕਡਾਊਨ ਲਗਾ ਦਿੱਤਾ ਗਿਆ ਹੈ। ਓਮੀਕਰੋਨ ਦੇ ਵਧਦੇ ਮਾਮਲਿਆਂ ‘ਤੇ ਕਾਬੂ ਪਾਉਣ ਲਈ ਸ਼ਹਿਰ ਪ੍ਰਸ਼ਾਸਨ ਵੱਲੋਂ ਇਹ ਕਦਮ ਚੁੱਕਿਆ ਜਾ ਰਿਹਾ ਹੈ। ਇਸ ਤੋਂ ਬਾਅਦ ਚੀਨੀ ਸਰਕਾਰ 1 ਅਪ੍ਰੈਲ ਤੋਂ ਦੇਸ਼ ਦੇ ਪੱਛਮੀ ਹਿੱਸੇ ‘ਚ ਲਾਕਡਾਊਨ ਲਗਾਏਗੀ।
ਸਥਾਨਕ ਸਰਕਾਰ ਨੇ ਕਿਹਾ ਕਿ ਸ਼ੰਘਾਈ ਦੇ ਪੁਡੋਂਗ ਅਤੇ ਇਸ ਦੇ ਆਸਪਾਸ ਦੇ ਖੇਤਰਾਂ ਵਿੱਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਲਾਕਡਾਊਨ ਲਗਾਇਆ ਗਿਆ ਹੈ। ਲੌਕਡਾਊਨ ਦੌਰਾਨ ਲੋਕਾਂ ਨੂੰ ਘਰਾਂ ਵਿੱਚ ਹੀ ਰਹਿਣਾ ਪਵੇਗਾ। ਬਾਹਰੀ ਸੰਪਰਕ ਨੂੰ ਬੰਦ ਕਰਨ ਲਈ ਡਿਲੀਵਰ ਕੀਤੀ ਕੋਈ ਵੀ ਵਸਤੂ ਜਾਂ ਸਾਮਾਨ ਚੈੱਕਪੁਆਇੰਟ ‘ਤੇ ਛੱਡ ਦਿੱਤਾ ਜਾਵੇਗਾ। ਲੌਕਡਾਊਨ ਦੌਰਾਨ ਜ਼ਰੂਰੀ ਕਾਰੋਬਾਰਾਂ ਨੂੰ ਛੱਡ ਕੇ ਸਾਰੇ ਵਪਾਰਕ ਅਦਾਰੇ ਬੰਦ ਰਹਿਣਗੇ ਅਤੇ ਜਨਤਕ ਆਵਾਜਾਈ ਵੀ ਬੰਦ ਰਹੇਗੀ। ਸ਼ੰਘਾਈ ਵਿੱਚ ਇੱਕ ਵਿਸ਼ਾਲ ਕੋਰੋਨਾ ਜਾਂਚ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਹਾਂਗਕਾਂਗ ਯੂਨੀਵਰਸਿਟੀ ਦੀ ਰਿਪੋਰਟ ਮੁਤਾਬਕ ਚੀਨ ਦੀ ਵੈਕਸੀਨ ਸਿਨੋਵੈਕ ਕੋਰੋਨਾ ਦੇ ਨਵੇਂ ਵੇਰੀਐਂਟ ਓਮਾਈਕ੍ਰੋਨ ਦੇ ਖਿਲਾਫ ਐਂਟੀਬਾਡੀਜ਼ ਬਣਾਉਣ ‘ਚ ਅਸਫਲ ਰਹੀ ਹੈ। ਇਹ ਉਨ੍ਹਾਂ ਲੋਕਾਂ ਨੂੰ ਵੀ ਬਚਾਉਣ ਦੇ ਯੋਗ ਨਹੀਂ ਹੈ ਜਿਨ੍ਹਾਂ ਨੂੰ ਪਹਿਲਾਂ ਹੀ ਵੈਕਸੀਨ ਦੀਆਂ ਦੋ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...