ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਦੂਜੇ ਦਿਨ ਵੀ ਗਿਰਾਵਟ ਦਰਜ ਕੀਤੀ ਗਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 9 ਹਜ਼ਾਰ 111 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦੋਂ ਕਿ 27 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਐਕਟਿਵ ਕੇਸਾਂ ਦਾ ਅੰਕੜਾ 60 ਹਜ਼ਾਰ ਨੂੰ ਪਾਰ ਕਰ ਗਿਆ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ 10 ਹਜ਼ਾਰ 93 ਅਤੇ ਸ਼ੁੱਕਰਵਾਰ ਨੂੰ 10,753 ਨਵੇਂ ਮਾਮਲੇ ਦਰਜ ਕੀਤੇ ਗਏ ਸਨ।
ਦੱਸ ਦਈਏ ਕਿ ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਸਿਹਤ ਵਿਭਾਗ ਨੇ 4600 ਲੋਕਾਂ ਦੇ ਸੈਂਪਲ ਲਏ ਹਨ। ਇਨ੍ਹਾਂ ਵਿੱਚੋਂ 3748 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 271 ਦੇ ਨਤੀਜੇ ਪਾਜ਼ੇਟਿਵ ਆਏ ਹਨ। 271 ਨਵੇਂ ਕੇਸਾਂ ਨਾਲ ਸੂਬੇ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 1546 ਹੋ ਗਈ ਹੈ।
----------- Advertisement -----------
ਭਾਰਤ ‘ਚ ਕੋਰੋਨਾ ਮਾਮਲਿਆਂ ‘ਚ ਆਈ ਕਮੀ, 24 ਘੰਟਿਆਂ ‘ਚ 10 ਹਜ਼ਾਰ ਤੋਂ ਘੱਟ ਮਾਮਲੇ ਆਏ ਸਾਹਮਣੇ, 27 ਮੌ.ਤਾਂ
Published on
----------- Advertisement -----------
----------- Advertisement -----------