June 6, 2026, 1:12 pm
----------- Advertisement -----------
HomeNewsCoronavirusਦੇਸ਼ ਦੇ ਇਸ ਸੂਬੇ 'ਚ ਫਿਰ ਵਧਿਆ ਕੋਰੋਨਾ ਦਾ ਖਤਰਾ, ਸਰਕਾਰ ਨੇ...

ਦੇਸ਼ ਦੇ ਇਸ ਸੂਬੇ ‘ਚ ਫਿਰ ਵਧਿਆ ਕੋਰੋਨਾ ਦਾ ਖਤਰਾ, ਸਰਕਾਰ ਨੇ ਮਾਸਕ ਪਾਉਣਾ ਕੀਤਾ ਲਾਜ਼ਮੀ

Published on

----------- Advertisement -----------

ਦੇਸ਼ ਵਿੱਚ ਸੋਮਵਾਰ ਨੂੰ ਕੋਰੋਨਾ ਦੇ 114 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਕੋਰੋਨਾ ਦੇ ਸ਼ੁਰੂਆਤੀ ਪੜਾਅ ਤੋਂ ਹੁਣ ਤੱਕ ਦੇਸ਼ ਵਿੱਚ 5 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਹਤ ਦੀ ਗੱਲ ਇਹ ਹੈ ਕਿ ਦੇਸ਼ ਵਿੱਚ ਕੋਰੋਨਾ ਤੋਂ ਰਿਕਵਰੀ ਰੇਟ 98 ਫੀਸਦੀ ਨੂੰ ਪਾਰ ਕਰ ਗਿਆ ਹੈ ਪਰ ਕੇਰਲ ‘ਚ ਇਕ ਵਾਰ ਫਿਰ ਕੋਰੋਨਾ ਮਹਾਮਾਰੀ ਫੈਲਣ ਦਾ ਖਤਰਾ ਹੈ। ਇਹੀ ਕਾਰਨ ਹੈ ਕਿ ਕੇਰਲ ਸਰਕਾਰ ਨੇ ਰਾਜ ਵਿੱਚ ਹਰ ਥਾਂ ਮਾਸਕ ਪਹਿਨਣਾ ਫਿਰ ਤੋਂ ਲਾਜ਼ਮੀ ਕਰ ਦਿੱਤਾ ਹੈ। ਸਰਕਾਰ ਨੇ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ, ਲੋਕਾਂ ਨੂੰ ਦਫਤਰਾਂ, ਸਮਾਜਿਕ ਇਕੱਠਾਂ ਅਤੇ ਭੀੜ ਵਾਲੇ ਖੇਤਰਾਂ ਵਿੱਚ ਮਾਸਕ ਪਹਿਨਣੇ ਹੋਣਗੇ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਲੋਕਾਂ ਨੂੰ ਸਮਾਜਿਕ ਦੂਰੀ ਦੀ ਪਾਲਣਾ ਕਰਨ ਲਈ ਵੀ ਕਿਹਾ ਹੈ, ਤਾਂ ਜੋ ਕੋਰੋਨਾ ਦੀ ਲਾਗ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਸਕ ਅਤੇ ਸਮਾਜਿਕ ਦੂਰੀ ਰੱਖਣ ਦੇ ਇਹ ਦਿਸ਼ਾ-ਨਿਰਦੇਸ਼ ਅਗਲੇ 30 ਦਿਨਾਂ ਤੱਕ ਸੂਬੇ ਵਿੱਚ ਲਾਗੂ ਰਹਿਣਗੇ। ਸਰਕਾਰ ਨੇ ਸਾਰੀਆਂ ਦੁਕਾਨਾਂ, ਥੀਏਟਰਾਂ ਅਤੇ ਵੱਖ-ਵੱਖ ਥਾਵਾਂ ‘ਤੇ ਸੈਨੀਟਾਈਜ਼ਰ ਦਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...