August 10, 2026, 1:44 am
----------- Advertisement -----------
HomeNewsCoronavirusਹੁਣ ਤੱਕ ਕਰੋਨਾ ਦੇ 145 ਮਾਮਲੇ ਆਏ ਸਾਹਮਣੇ, ਭਾਰਤ ਨੂੰ ਹੈ...

ਹੁਣ ਤੱਕ ਕਰੋਨਾ ਦੇ 145 ਮਾਮਲੇ ਆਏ ਸਾਹਮਣੇ, ਭਾਰਤ ਨੂੰ ਹੈ ਦੋਹਰਾ ਖਤਰਾ, ਜਾਣੋ ਕਿਊਂ

Published on

----------- Advertisement -----------

ਦੇਸ਼ ‘ਚ ਜਾਨਲੇਵਾ ਕੋਰੋਨਾ ਵਾਇਰਸ ਦੇ ਓਮੀਕ੍ਰੋਨ ਵੇਰੀਐਂਟ ਦਾ ਕਹਿਰ ਵਧਦਾ ਜਾ ਰਿਹਾ ਹੈ। ਹੁਣ ਤੱਕ ਕੁੱਲ 145 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਨਾਲ ਹੀ ਭਾਰਤ ਨੂੰ ਦੋਹਰੇ ਖ਼ਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਹਿਲਾ ਖ਼ਤਰਾ ਸਰਕਾਰ ਦੀਆਂ ਨੀਤੀਆਂ ਦਾ ਹੈ ਤੇ ਦੂਜਾ ਖ਼ਤਰਾ ਜਨਤਾ ਦੀ ਲਾਪ੍ਰਵਾਹੀ ਦਾ ਹੈ। ਨਵਾਂ ਸਾਲ ਨਵੀਆਂ ਮੁਸੀਬਤਾਂ ਲੈ ਕੇ ਆ ਸਕਦਾ ਹੈ।
ਓਮੀਕ੍ਰੋਨ ਦੇ ਖ਼ਤਰੇ ਵਿਚਕਾਰ 6ਵੀਂ ਤੋਂ 12ਵੀਂ ਜਮਾਤ ਦੇ ਸਕੂਲ ਭਲਕ ਤੋਂ ਦਿੱਲੀ ‘ਚ ਦੁਬਾਰਾ ਖੁੱਲ੍ਹ ਗਏ। ਮੁੰਬਈ ‘ਚ ਬੱਚਿਆਂ ਦੇ ਸਕੂਲ ਪਹਿਲਾਂ ਹੀ ਖੋਲ੍ਹੇ ਜਾ ਚੁੱਕੇ ਹਨ। ਮਹਾਰਾਸ਼ਟਰ ‘ਚ 18 ਦਸੰਬਰ ਤਕ ਕੁੱਲ 48 ਓਮੀਕ੍ਰੋਨ ਕੇਸ ਸਨ, ਪਰ ਸਕੂਲ ਖੋਲ੍ਹ ਦਿੱਤੇ ਗਏ ਹਨ। ਦਿੱਲੀ ‘ਚ ਓਮੀਕ੍ਰੋਨ ਦੇ 22 ਕੇਸ ਹਨ, ਪਰ ਸਕੂਲ ਖੁੱਲ੍ਹੇ ਹਨ। ਚੰਡੀਗੜ੍ਹ ‘ਚ ਓਮੀਕ੍ਰੋਨ ਦਾ 1 ਮਾਮਲਾ ਹੈ, ਪਰ ਸਕੂਲ ਬੰਦ ਕਰ ਦਿੱਤੇ ਗਏ ਹਨ। ਇਸ ਗੱਲ ਤੋਂ ਪਤਾ ਲੱਗਦਾ ਹੈ ਕਿ ਦੇਸ਼ ‘ਚ ਸਕੂਲ ਖੋਲ੍ਹਣ ਦੀ ਕੋਈ ਇਕ ਨੀਤੀ ਨਹੀਂ ਹੈ।


ਦਿੱਲੀ ਸਰਕਾਰ ਨੇ ਓਮੀਕ੍ਰੋਨ ਦੇ ਖਤਰੇ ਕਾਰਨ 4 ਨਿੱਜੀ ਹਸਪਤਾਲਾਂ ਨੂੰ ਡੈਡੀਕੇਟਿਡ ਸੈਂਟਰ ਬਣਾ ਦਿੱਤਾ ਹੈ। ਪਹਿਲਾਂ ਸਿਰਫ਼ ਲੋਕਨਾਇਕ ਹਸਪਤਾਲ ਹੀ ਓਮੀਕ੍ਰੋਨ ਦਾ ਡੈਡੀਕੇਟਿਡ ਸੈਂਟਰ ਸੀ। ਮਤਲਬ ਦਿੱਲੀ ਸਰਕਾਰ ਨੂੰ ਡਰ ਹੈ ਕਿ ਓਮੀਕ੍ਰੋਨ ਦੇ ਮਾਮਲੇ ਵੱਧ ਸਕਦੇ ਹਨ।
ਉੱਥੇ ਹੀ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ‘ਚ 2 ਓਮੀਕ੍ਰੋਨ ਦੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਦੇ ਸਰੋਤ ਦਾ ਵੀ ਪਤਾ ਨਹੀਂ ਹੈ। ਅਜਿਹੇ ‘ਚ ਰੈਲੀਆਂ ਤੇ ਦੌਰਿਆਂ ‘ਚ ਭੀੜ ਓਮੀਕ੍ਰੋਨ ਦਾ ਖਤਰਾ ਵਧਾ ਰਹੀ ਹੈ। ਦੱਖਣੀ ਅਫ਼ਰੀਕਾ, ਬਰਤਾਨੀਆ ਤੇ ਯੂਰਪ ਦੀਆਂ ਉਦਾਹਰਣਾਂ ਵੀ ਇਹੀ ਗੱਲ ਕਹਿ ਰਹੀਆਂ ਹਨ। ਜੇਕਰ ਸਮਾਂ ਰਹਿੰਦੇ ਸਖ਼ਤ ਫ਼ੈਸਲੇ ਨਾ ਲਏ ਗਏ ਤਾਂ ਇਸ ਲਾਪਰਵਾਹੀ ਅਤੇ ਗਲਤ ਨੀਤੀਆਂ ਦਾ ਨਤੀਜਾ ਦੇਸ਼ ਨੂੰ ਭੁਗਤਣਾ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...