October 12, 2026, 1:27 pm
----------- Advertisement -----------
HomeNewsCoronavirusਭਾਰਤ 'ਚ ਕੋਰੋਨਾ ਮਾਮਲਿਆਂ 'ਚ ਆਈ ਗਿਰਾਵਟ, ਸਕਾਰਾਤਮਕਤਾ ਦਰ ਵਧੀ

ਭਾਰਤ ‘ਚ ਕੋਰੋਨਾ ਮਾਮਲਿਆਂ ‘ਚ ਆਈ ਗਿਰਾਵਟ, ਸਕਾਰਾਤਮਕਤਾ ਦਰ ਵਧੀ

Published on

----------- Advertisement -----------

ਪੂਰੀ ਦੁਨੀਆ ਪਿਛਲੇ 2 ਸਾਲਾਂ ਤੋਂ ਕੋਰੋਨਾ ਵਾਇਰਸ ਨਾਲ ਜੂਝ ਰਹੀ ਹੈ ਇਸ ਵਿਚਾਲੇ ਹੀ ਇਕ ਰਾਹਤ ਭਰੀ ਖ਼ਬਰ ਆਈ ਹੈ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਭਾਰੀ ਕਮੀ ਆਈ ਹੈ। ਬੁੱਧਵਾਰ ਨੂੰ ਦੇਸ਼ ਵਿੱਚ 1.72 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 2.59 ਲੱਖ ਲੋਕ ਠੀਕ ਹੋਏ ਹਨ, ਜਦੋਂ ਕਿ 1,005 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਦੇਸ਼ ਵਿੱਚ ਸਕਾਰਾਤਮਕਤਾ ਦਰ 10.99% ਦਰਜ ਕੀਤੀ ਗਈ ਹੈ, ਜਦ ਕਿ ਇੱਕ ਦਿਨ ਪਹਿਲਾਂ ਮੰਗਲਵਾਰ ਨੂੰ ਸਕਾਰਾਤਮਕਤਾ ਦਰ 9.26% ਸੀ। ਸੋਮਵਾਰ ਤੋਂ ਦੇਸ਼ ‘ਚ 2 ਲੱਖ ਤੋਂ ਘੱਟ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। 20 ਜਨਵਰੀ ਨੂੰ ਸਭ ਤੋਂ ਵੱਧ 3.47 ਲੱਖ ਨਵੇਂ ਮਾਮਲੇ ਸਾਹਮਣੇ ਆਏ ਸਨ। 20 ਜਨਵਰੀ ਤੋਂ, ਕੋਰੋਨਾ ਦੇ ਕੇਸਾਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ।
ਇਸ ਸਮੇਂ ਦੇਸ਼ ਵਿੱਚ ਕੁੱਲ ਐਕਟਿਵ ਕੇਸ ਯਾਨੀ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 15.33 ਲੱਖ ਹੈ। ਸਰਗਰਮ ਮਾਮਲਿਆਂ ਦੀ ਗਿਣਤੀ ਪਿਛਲੇ ਦਿਨ ਦੇ ਮੁਕਾਬਲੇ ਲਗਭਗ 89,392 ਘੱਟ ਗਈ ਹੈ। ਕੁੱਲ ਮਾਮਲੇ 4.18 ਕਰੋੜ ਨੂੰ ਪਾਰ ਕਰ ਗਏ ਹਨ। ਸਿਹਤ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਬੁੱਧਵਾਰ ਨੂੰ ਹੋਈਆਂ 1,008 ਮੌਤਾਂ ਵਿੱਚੋਂ ਪਿਛਲੇ ਦਿਨਾਂ ਵਿੱਚ ਕੇਰਲ ਵਿੱਚ 335 ਮੌਤਾਂ ਹੋਈਆਂ ਹਨ। ਇਹ ਅੰਕੜੇ ਹੁਣੇ ਜੋੜੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਧੂਰੀ; 11 ਅਕਤੂਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ...

  ਜੁੱਤੀਆਂ ਸਮੇਤ ਗੁਰੂ ਘਰ ’ਚ ਦਾਖਲ ਹੋ ਕੇ ਲੋਕਾਂ ਨੂੰ ਘੜੀਸਿਆ, ਬਲਤੇਜ ਪੰਨੂ ਨੇ ਚੁੱਕੇ ਸਵਾਲ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ...

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਰਿਆਦਾ ਭੰਗ ਕਰਕੇ ਸਾਰੀਆਂ ਹੱਦਾਂ ਪਾਰ ਕੀਤੀਆਂ: ਆਪ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨਕਾਰੀਆਂ...

*ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਰੰਗਲਾ ਪੰਜਾਬ ਸਿਰਜਣ ਲਈ ਹਜ਼ਾਰਾਂ ਨੌਜਵਾਨ ਅੱਗੇ ਆਏ ਹਨ: ਹਰਭਜਨ ਸਿੰਘ

ਅੰਮ੍ਰਿਤਸਰ 11 ਅਕਤੂਬਰ:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ (ਆਪ) ਦੀ...