ਦੇਸ਼ ‘ਚ ਇੱਕ ਵਾਰ ਫਿਰ ਤੋਂ ਕੋਰੋਨਾ ਮਾਮਲਿਆਂ ਨੇ ਰਫਤਾਰ ਫੜ੍ਹ ਲਈ ਹੈ। ਦੇਸ਼ ‘ਚ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ ਅਤੇ ਇਸ ਦੇ ਨਾਲ ਹੀ ਇਨਫੈਕਸ਼ਨ ਦੀ ਦਰ ਵੀ ਵਧ ਰਹੀ ਹੈ। ਸ਼ੁੱਕਰਵਾਰ ਨੂੰ ਸਾਹਮਣੇ ਆਈ ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ 24 ਘੰਟਿਆਂ ਦੇ ਅੰਦਰ 17 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਜਦੋਂ ਕਿ ਇੱਕ ਦਿਨ ਪਹਿਲਾਂ 13313 ਮਰੀਜ਼ ਸਾਹਮਣੇ ਆਏ ਸਨ।
ਕੋਰੋਨਾ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਸਰਗਰਮ ਮਰੀਜ਼ਾਂ ਦੀ ਗਿਣਤੀ ਵਿੱਚ ਵੀ ਤੇਜ਼ੀ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ। ਦੇਸ਼ ਵਿੱਚ ਹੁਣ 88,284 ਸਰਗਰਮ ਮਰੀਜ਼ ਹਨ। ਜਦੋਂ ਕਿ ਕੱਲ੍ਹ ਤੱਕ 83,990 ਐਕਟਿਵ ਮਰੀਜ਼ ਸਨ। ਇੱਕ ਦਿਨ ਵਿੱਚ ਚਾਰ ਹਜ਼ਾਰ ਤੋਂ ਵੱਧ ਸਰਗਰਮ ਮਰੀਜ਼ਾਂ ਵਿੱਚ ਵੀ ਵਾਧਾ ਹੋਇਆ ਹੈ। ਦੱਸ ਦਈਏ ਕਿ ਵੀਰਵਾਰ ਨੂੰ ਦਿੱਲੀ ਅਤੇ ਮਹਾਰਾਸ਼ਟਰ ‘ਚ ਕੋਰੋਨਾ ਮਾਮਲਿਆਂ ‘ਚ ਕਾਫੀ ਉਛਾਲ ਆਇਆ ਹੈ। ਮਹਾਰਾਸ਼ਟਰ ‘ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 5,218 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਮਹਾਮਾਰੀ ਕਾਰਨ ਇਕ ਹੋਰ ਮਰੀਜ਼ ਦੀ ਜਾਨ ਚਲੀ ਗਈ ਹੈ। ਰਿਪੋਰਟ ਮੁਤਾਬਕ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ‘ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 2,479 ਨਵੇਂ ਮਰੀਜ਼ਾਂ ਦੀ ਪਛਾਣ ਕੀਤੀ ਗਈ ਹੈ।
----------- Advertisement -----------
ਦੇਸ਼ ‘ਚ ਕੋਰੋਨਾ ਮਾਮਲਿਆਂ ‘ਚ ਫਿਰ ਆਈ ਤੇਜ਼ੀ, ਇੱਕ ਦਿਨ ‘ਚ 17 ਹਜ਼ਾਰ ਤੋਂ ਪਾਰ ਹੋਏ ਮਾਮਲੇ
Published on
----------- Advertisement -----------
----------- Advertisement -----------












